ਯੂਕਰੇਨ ਤੋਂ ਭਾਰਤ ਪਰਤੇ ਭਾਰਤੀ ਵਿਦਿਆਰਥੀਆਂ ਲਈ ਨਵੀਂ ਮੁਸ਼ਕਲ ਖੜ੍ਹੀ ਹੋ ਗਈ ਹੈ। ਉਨ੍ਹਾਂ ਨੂੰ ਭਾਰਤੀ ਕਾਲਜਾਂ ਵਿੱਚ ਐਡਮਿਸ਼ਨ ਨਹੀਂ ਮਿਲ ਪਾ ਰਿਹਾ ਹੈ, ਇਸ ਲਈ ਉਨ੍ਹਾਂ ਨੇ ਜੰਤਰ-ਮੰਤਰ ਵਿੱਚ ਧਰਨਾ ਸ਼ੁਰੂ ਕਰ ਦਿੱਤਾ ਹੈ।
ਜੰਗ ਪੀੜਤ ਦੇਸ਼ ਯੂਕਰੇਨ ਤੋਂ ਭਾਰਤ ਪਰਤਣ ਲਈ ਮਜਬੂਰ ਹੋਏ ਭਾਰਤੀ ਵਿਦਿਆਰਥੀ ਤੇ ਉਨ੍ਹਾਂ ਦੇ ਮਾਪੇ ਐਤਵਾਰ ਨੂੰ ਨਵੀਂ ਦਿੱਲੀ ਦੇ ਜੰਤਰ-ਮੰਤਰ ‘ਤੇ ਵਿਰੋਧ ਪ੍ਰਦਰਸ਼ਨ ਵਿੱਚ ਸ਼ਾਮਲ ਹੋਏ। ਉਨ੍ਹਾਂ ਨੇ ਕੇਂਦਰ ਸਰਕਾਰ ਤੋਂ ਰਾਜ ਦੀਆਂ ਯੂਨੀਵਰਸਿਟੀਆਂ ਵਿੱਚ ਉਨ੍ਹਾਂ ਦੀ ਪੜ੍ਹਾਈ ਪੂਰੀ ਕਰਨ ਵਿੱਚ ਮਦਦ ਕਰਨ ਦੀ ਵਿਵਸਥਾ ਦੀ ਬੇਨਤੀ ਕੀਤੀ।
ਜੰਤਰ ਮੰਤਰ ‘ਤੇ ਯੂਕਰੇਨ ਐੱਮ.ਬੀ.ਬੀ.ਐੱਸ. ਸਟੂਡੈਂਟਸ (ਪੀ.ਏ.ਯੂ.ਐੱਮ.ਐੱਸ.) ਦੇ ਮਾਪਿਆਂ ਸੰਘ ਦੇ 18 ਰਾਜਾਂ ਦੇ 500 ਤੋਂ ਵੱਧ ਯੂਕਰੇਨ ਐੱਮ.ਬੀ.ਬੀ.ਐੱਸ. ਵਿਦਿਆਰਥੀਆਂ ਤੇ ਉਨ੍ਹਾਂ ਦੇ ਮਾਪਿਆਂ ਦੇ ਸ਼ਾਮਲ ਹੋਣ ਦੀ ਉਮੀਦ ਹੈ।
ਦਿੱਲੀ ਦੇ ਜੰਤਰ-ਮੰਤਰ ‘ਤੇ ਆਪਣੇ ਬੱਚਿਆਂ ਦੇ ਭਾਰਤੀ ਕਾਲਜਾਂ ਵਿੱਚ ਅਡਮਿਸ਼ਨ ਲਈ ਮਾਪਿਆਂ ਦੇ ਇੱਕ ਗਰੁੱਪ ਨੇ ਕਿਹਾ ਕਿ ਉਨ੍ਹਾਂ ਦੇ ਬੱਚਿਆਂ ਦਾ ਭਵਿੱਖ ਦਾਅ ‘ਤੇ ਲੱਗਾ ਹੈ ਕਿਉਂਕਿ ਮਜਬੂਰ ਹਾਲਾਤਾਂ ਕਰਕੇ ਉਨ੍ਹਾਂ ਨੂੰ ਆਪਣੀ ਪੜ੍ਹਾਈ ਵਿੱਚੇ ਛੱਡਣੀ ਪਈ ਹੈ। ਸਰਾਕਰ ਨੂੰ ਸਾਡੇ ਬੱਚਿਆਂ ਦੇ ਕਰੀਅਰ ਨੂੰ ਉਸੇ ਤਰ੍ਹਾਂ ਬਚਾਉਣਾ ਚਾਹੀਦਾ ਹੈ ਜਿਵੇਂ ਉਨ੍ਹਾਂ ਨੇ ਆਪਣੀ ਜਾਨ ਬਚਾਈ ਤੇ ਉਨ੍ਹਾਂ ਨੂੰ ਯੂਕਰੇਨ ਤੋਂ ਵਾਪਿਸ ਲਿਆਂਦਾ।
ਦੱਸ ਦੇਈਏ ਕਿ ਨੈਸ਼ਨਲ ਮੈਡੀਕਲ ਕਮਿਸ਼ਨ ਨੇ 4 ਮਾਰਚ ਨੂੰ ਜਾਰੀ ਇੱਕ ਨੋਟੀਫਿਕੇਸ਼ਨ ਵਿੱਚ ਕਿਹਾ ਸੀ ਕਿ ਵਿਦੇਸ਼ੀ ਮੈਡੀਕਲ ਗ੍ਰੈਜੂਏਸ਼ਨ ਜਿਨ੍ਹਾਂ ਦੀ ਇੰਟਰਨਸ਼ਿਪ ਜੰਗ ਵਰਗੇ ਮਜਬੂਰ ਹਾਲਾਤਾਂ ਕਰਕੇ ਪੈਂਡਿੰਗ ਸੀ, ਉਹ ਭਾਰਤ ਵਿੱਚ ਆਪਣੀ ਇੰਟਰਨਸ਼ਿਪ ਦੇ ਬਾਕੀ ਹਿੱਸੇ ਨੂੰ ਪੂਰਾ ਕਰ ਸਕਣਗੇ।
ਵੀਡੀਓ ਲਈ ਕਲਿੱਕ ਕਰੋ -:
“PTC ਦੇ MD ਨੂੰ ਤਿੱਖੇ ਸਵਾਲ, ਇੱਕਲਾ ਪੀਟੀਸੀ ਹੀ ਕਿਉਂ ਕਰਦੈ ਸ਼੍ਰੀ ਦਰਬਾਰ ਸਾਹਿਬ ਤੋਂ ਗੁਰਬਾਣੀ ਦਾ ਪ੍ਰਸਾਰਣ ?”
ਦਰਅਸਲ 20000 ਤੋਂ ਵੱਧ ਭਾਰਤੀ ਵਿਦਿਆਰਥੀ ਮੈਡੀਕਲ ਦੀ ਪੜ੍ਹਾਈ ਵਾਸਤੇ ਯੂਕਰੇਨ ਗਏ ਹੋਏ ਸਨ ਪਰ ਰੂਸੀ ਹਮਲੇ ਕਰਕੇ ਉਨ੍ਹਾਂ ਨੂੰ ਵਤਨ ਵਾਪਸੀ ਕਰਨੀ ਪਈ ਤੇ ਬਾਅਦ ਵਿੱਚ ਉਹ ਅਨਿਸ਼ਚਿਤ ਭਵਿੱਖ ਦਾ ਸਾਹਮਣਾ ਕਰ ਰਹੇ ਹਨ।