ਇਸ ਵੇਲੇ ਪਾਕਿਸਤਾਨ ਤੋਂ ਇੱਕ ਵੱਡੀ ਖਬਰ ਸਾਹਮਣੇ ਆ ਰਹੀ ਹੈ। ਪਾਕਿ-ਅਫਗਾਨ ਸਰਹੱਦ ਨੇੜੇ ਪਰਚਿਨਾਰ ਦੇ ਸਕੂਲ ‘ਚ ਗੋਲੀਬਾਰੀ ਦੀ ਘਟਨਾ ਸਾਹਮਣੇ ਆਈ ਹੈ। ਗੋਲੀਬਾਰੀ ਦੀ ਇਸ ਘਟਨਾ ਵਿੱਚ ਸੱਤ ਅਧਿਆਪਕਾਂ ਦੀ ਮੌਤ ਹੋ ਗਈ ਹੈ।
ਜਾਣਕਾਰੀ ਮੁਤਾਬਕ ਹਥਿਆਰਬੰਦ ਵਿਅਕਤੀਆਂ ਨੇ ਸਟਾਫ ਰੂਮ ਵਿੱਚ ਗੋਲੀਆਂ ਚਲਾ ਦਿੱਤੀਆਂ, ਜਿਸ ਵਿੱਚ ਸੱਤ ਅਧਿਆਪਕਾਂ ਦੀ ਮੌਤ ਹੋ ਗਈ। ਹਾਲਾਂਕਿ ਅਜੇ ਤੱਕ ਕਿਸੇ ਸੰਗਠਨ ਨੇ ਇਸ ਹਮਲੇ ਦੀ ਜ਼ਿੰਮੇਵਾਰੀ ਨਹੀਂ ਲਈ ਹੈ। ਦੱਸਿਆ ਜਾ ਰਿਹਾ ਹੈ ਕਿ ਮਰਨ ਵਾਲੇ ਸੱਤ ਅਧਿਆਪਕਾਂ ਵਿੱਚੋਂ ਚਾਰ ਸ਼ੀਆ ਭਾਈਚਾਰੇ ਦੇ ਹਨ।
ਮੀਡੀਆ ਰਿਪੋਰਟਾਂ ਮੁਤਾਬਕ ਇਹ ਵੀ ਕਿਹਾ ਜਾ ਰਿਹਾ ਹੈ ਕਿ ਸੁੰਨੀ ਅੱਤਵਾਦੀਆਂ ਨੇ ਇਸ ਘਟਨਾ ਨੂੰ ਅੰਜਾਮ ਦਿੱਤਾ ਹੈ। ਜਿਸ ਥਾਂ ‘ਤੇ ਗੋਲੀਬਾਰੀ ਹੋਈ ਉਹ ਅਫਗਾਨ ਸਰਹੱਦ ਨਾਲ ਲੱਗਦੀ ਹੈ। ਗੋਲੀਬਾਰੀ ਤੋਂ ਬਾਅਦ ਇਲਾਕੇ ‘ਚ ਹਫੜਾ-ਦਫੜੀ ਮੱਚ ਗਈ। ਦਹਿਸ਼ਤ ਦਾ ਮਾਹੌਲ ਬਣ ਗਿਆ ਹੈ। ਉਥੋਂ ਦੇ ਲੋਕਾਂ ਨੇ ਇਸ ਘਟਨਾ ਦੀ ਸਖ਼ਤ ਨਿਖੇਧੀ ਕੀਤੀ ਹੈ।
ਇਹ ਵੀ ਪੜ੍ਹੋ : ਪਟਿਆਲਾ ‘ਚ ਵੱਡੀ ਵਾਰਦਾਤ, ਦਿਨ-ਦਿਹਾੜੇ ਗੋਲੀਆਂ ਨਾਲ ਭੁੰਨਿਆ ਸਰਕਾਰੀ ਠੇਕੇਦਾਰ
ਪਾਰਚਿਨਾਰ ਦਹਾਕਿਆਂ ਤੋਂ ਫੌਜ ਦੀ ਅਗਵਾਈ ਵਾਲੀ ਸ਼ੀਆ ਨਸਲਕੁਸ਼ੀ ਦਾ ਸਥਾਨ ਰਿਹਾ ਹੈ। ਹੱਕਾਨੀ ਨੈੱਟਵਰਕ ਨੇ ਪਰਚਿਨਾਰ ਇਲਾਕੇ ‘ਚ ਤਬਾਹੀ ਮਚਾਈ ਹੋਈ ਹੈ। ਇੱਥੋਂ ਦੇ ਲੋਕਾਂ ਨੂੰ ਇਸ ਨੈੱਟਵਰਕ ਤੋਂ ਕਾਫੀ ਹਿੰਸਾ ਦਾ ਸਾਹਮਣਾ ਕਰਨਾ ਪਿਆ ਹੈ।
ਵੀਡੀਓ ਲਈ ਕਲਿੱਕ ਕਰੋ -: