ਪਾਕਿਸਤਾਨ ਦੇ ਸਾਬਕਾ ਪ੍ਰਧਾਨ ਮੰਤਰੀ ਇਮਰਾਨ ਖਾਨ ਦੀ ਗ੍ਰਿਫਤਾਰੀ ਦੇ ਬਾਅਦ ਤੋਂ ਦੇਸ਼ ਵਿਚ ਬਵਾਲ ਮਚਿਆ ਹੋਇਆ ਹੈ। ਕਈ ਸ਼ਹਿਰਾਂ ਵਿਚ ਤੋੜਫੋੜ ਤੇ ਅੱਗ ਲੱਗਣ ਦੀਆਂ ਖਬਰਾਂ ਸਾਹਮਣੇ ਆਈਆਂ ਹਨ। ਇਕ ਹਜ਼ਾਰ ਤੋਂ ਵੱਧ ਪ੍ਰਦਰਸ਼ਨਕਾਰੀਆਂ ਨੂੰ ਗ੍ਰਿਫਤਾਰ ਕੀਤਾ ਜਾ ਚੁੱਕਾ ਹੈ। ਪਾਕਿਸਤਾਨ ਦੇ ਪੰਜਾਬ ਸੂਬੇ ਵਿਚ ਹਾਲਾਤ ਨੂੰ ਕਾਬੂ ਕਰਨ ਲਈ ਫੌਜ ਦੀ ਤਾਇਨਾਤੀ ਕੀਤੀ ਗਈ ਹੈ। ਦੂਜੇ ਪਾਸੇ ਇਸਲਾਮਬਾਦਾ ਹਾਈਕੋਰਟ ਵਿਚ ਇਮਰਾਨ ਖਾਨ ਦੀ ਪੇਸ਼ੀ ਕੀਤੀ ਗਈ।
ਇਮਰਾਨ ਖਾਨ ਨੇ ਸ਼ਹਿਬਾਜ਼ ਸਰਕਾਰ ‘ਤੇ ਦੋਸ਼ ਲਗਾਉਂਦੇ ਹੋਏ ਕਿਹਾ ਕਿ ਉਨ੍ਹਾਂ ਨੂੰ ਪਿਛਲੇ 24 ਘੰਟੇ ਤੋਂ ਵਾਸ਼ਰੂਮ ਤੱਕ ਨਹੀਂ ਜਾਣ ਦਿੱਤਾ ਗਿਆ। ਇਮਰਾਨ ਨੇ ਕਿਹਾ ਕਿ ਉਨ੍ਹਾਂ ਨੂੰ ਹੌਲੀ ਮਰਨ ਵਾਲੇ ਜ਼ਹਿਰ ਦਾ ਇੰਜੈਕਸ਼ਨ ਦਿੱਤਾ ਜਾ ਸਕਦਾ ਹੈ। ਉਨ੍ਹਾਂ ਨੂੰ ਮਾਰਨ ਦੀ ਸਾਜ਼ਿਸ਼ ਰਚੀ ਜਾ ਰਹੀ ਹੈ।
ਇਮਰਾਨ ਦੀ ਗ੍ਰਿਫਤਾਰੀ ਦੇ ਮਾਮਲੇ ਵਿਚ ਇਸਲਾਮਾਬਾਦ ਹਾਈਕੋਰਟ ਵਿਚ ਸੁਣਵਾਈ ਹੋਈ। ਇਸ ਦੌਰਾਨ ਐੱਨਏਬੀ ਨੇ ਇਮਰਾਨ ਖਾਨ ਦੀ 14 ਦਿਨ ਦੀ ਰਿਮਾਂਡ ਮੰਗੀ। ਹਈਕੋਰਟ ਵਿਚ ਇਸ ਮਾਮਲੇ ਦੀ ਸੁਣਵਾਈ ਪੂਰੀ ਹੋ ਚੁੱਕੀ ਹੈ। ਤੋਸ਼ਖਾਨਾ ਕੇਸ ਵਿਚ ਇਮਰਾਨ ਖਾਨ ਨੂੰ ਵੱਡਾ ਝਟਕਾ ਲੱਗਾ ਹੈ। ਕੋਰਟ ਨੇ ਇਮਰਾਨ ਖਾਨ ‘ਤੇ ਇਸ ਮਾਮਲੇ ਵਿਚ ਦੋਸ਼ ਤੈਅ ਕਰ ਦਿੱਤੇ ਹਨ। ਇਮਰਾਨ ਖਾਨ ਨੂੰ ਕੋਰਟ ਵਿਚ ਪੇਸ਼ ਕੀਤਾ ਜਾਣਾ ਸੀ। ਪੇਸ਼ੀ ਦੀ ਬਜਾਏ ਪੁਲਿਸ ਲਾਈਨ ਵਿਚ ਹੀ ਅਦਾਲਤ ਲਗਾਈ ਗਈ।
ਇਹ ਵੀ ਪੜ੍ਹੋ : ਪਾਕਿਸਤਾਨ ਪਹੁੰਚੇ 30 ਭਾਰਤੀ ਖਿਡਾਰੀ ਪਰਤਣਗੇ ਦੇਸ਼, ਹਿੰਸਾ ਤੇ ਖਰਾਬ ਹਾਲਾਤ ਵਿਚ ਹਾਈ ਕਮਿਸ਼ਨ ਨੇ ਦਿੱਤੇ ਨਿਰਦੇਸ਼
ਪਾਕਿਸਤਾਨ ਦੇ ਪੰਜਾਬ ਵਿਚ ਖੈਬਰਪਖਤੂਨ ਵਿਚ ਵਧਦੇ ਬਵਾਲ ਨੂੰ ਦੇਖਦੇ ਹੋਏ ਫੌਜ ਦੀ ਤਾਇਨਾਤੀ ਕੀਤੀ ਗਈ ਹੈ। ਪੰਜਾਬ ਪੁਲਿਸ ਨੇ ਪ੍ਰਦਰਸ਼ਨਕਾਰੀਆਂ ਖਿਲਾਫ ਸਖਤ ਕਾਰਵਾਈ ਦੀ ਚੇਤਾਵਨੀ ਦਿੱਤੀ ਹੈ। 945 ਲੋਕਾਂ ਦੀ ਗ੍ਰਿਫਤਾਰੀ ਹੋ ਚੁੱਕੀ ਹੈ। ਪੁਲਿਸ ਦੀ ਕਾਰਵਾਈ ਦੌਰਾਨ 130 ਤੋਂ ਵਧ ਪੁਲਿਸ ਮੁਲਾਜ਼ਮ ਗੰਭੀਰ ਤੌਰ ‘ਤੇ ਜ਼ਖਮੀ ਹੋ ਚੁੱਕੇ ਹਨ। ਪ੍ਰਦਰਸ਼ਨਕਾਰੀਆਂ ਨੇ ਪੁਲਿਸ ਦੇ 25 ਤੋਂ ਵੱਧ ਵਾਹਨਾਂ ਨੂੰ ਅੱਗੇ ਦੇ ਹਵਾਲੇ ਕਰ ਦਿੱਤਾ ਹੈ ਤੇ 14 ਸਰਕਾਰੀ ਇਮਾਰਤਾਂ ਨੂੰ ਵੀ ਨੁਕਸਾਨ ਪਹੁੰਚਾਇਆ ਗਿਆ ਹੈ।
ਵੀਡੀਓ ਲਈ ਕਲਿੱਕ ਕਰੋ -: