ਖੰਨਾ ਵਿਖੇ ਅੱਜ ਦਰਦਨਾਕ ਸੜਕ ਹਾਦਸਾ ਵਾਪਰ ਗਿਆ, ਜਿਸ ਵਿਚ 2 ਸਗੇ ਭਰਾਵਾਂ ਦੀ ਮੌਤ ਹੋ ਗਈ। ਮ੍ਰਿਤਕਾਂ ਦੀ ਪਛਾਣ ਅਸ਼ਵਿੰਦਰ ਸਿਘ ਭੰਗੂ ਤੇ ਪਰਮਿੰਦਰ ਸਿੰਘ ਗੈਰੀ ਵਜੋਂ ਹੋਈ ਹੈ। ਬੱਚਿਆਂ ਵਿਚੋਂ ਇੱਕ ਦੀ 9 ਸਾਲ ਤੇ ਦੂਜੇ ਦੀ 14 ਸਾਲ ਦੱਸੀ ਜਾ ਰਹੀ ਹੈ।
ਜਾਣਕਾਰੀ ਮੁਤਾਬਕ ਦੋਵੇਂ ਪੁੱਤ ਆਪਣੀ ਮਾਂ ਨਾਲ ਐਕਟਿਵਾ ‘ਤੇ ਪਿੰਡ ਭੱਟੀਆਂ ਨੇੜੇ ਕਿਸੇ ਸਮਾਗਮ ਵਿਚ ਸ਼ਾਮਲ ਹੋਣ ਲਈ ਜਾ ਰਹੇ ਸਨ ਕਿ ਟਰੱਕ ਦੀ ਫੇਟ ਵੱਜਣ ਨਾਲ ਹਾਦਸਾ ਵਾਪਰ ਗਿਆ ਤੇ ਦੋਵਾਂ ਦੀ ਮੌਤ ਹੋ ਗਈ। ਜਿਵੇਂ ਹੀ ਪੁਲਿਸ ਨੂੰ ਘਟਨਾ ਦੀ ਸੂਚਨਾ ਮਿਲੀ ਉਹ ਮੌਕੇ ‘ਤੇ ਪੁੱਜੀ ਤੇ ਮਾਮਲੇ ਦੀ ਜਾਂਚ ਸ਼ੁਰੂ ਕਰ ਦਿੱਤੀ। ਪੁਲਿਸ ਨੇ ਮ੍ਰਿਤਕ ਦੇਹਾਂ ਨੂੰ ਕਬਜ਼ੇ ਵਿਚ ਲੈ ਲਿਆ ਹੈ ਤੇ ਪੋਸਟਮਾਰਟਮ ਤੋਂ ਬਾਅਦ ਮ੍ਰਿਤਕ ਦੇਹਾਂ ਪਰਿਵਾਰਕ ਮੈਂਬਰਾਂ ਨੂੰ ਸੌਂਪ ਦਿੱਤੀਆਂ ਜਾਣਗੀਆਂ।
ਵੀਡੀਓ ਲਈ ਕਲਿੱਕ ਕਰੋ -:
“”ਗਾਇਕੀ ਦਾ ਐਸਾ ਸੁਰੂਰ ਕਿ ਸਭ ਭੁੱਲ ਕੇ ਬਸ ਗਾਣੇ ਲਿਖਦਾ ਤੇ ਗਾਉਂਦਾ ਰਹਿੰਦਾ, ਇਹਦੀ ਆਵਾਜ਼ ਤੁਹਾਨੂੰ ਵੀ ਕੀਲ ਲਵੇਗੀ !”
ASI ਜਗਦੇਵ ਸਿੰਘ ਨੇ ਦੱਸਿਆ ਕਿ ਖੰਨਾ ਦੀ ਕਮਲਜੀਤ ਕੌਰ ਵਾਸੀ ਜੇਠੀ ਨਗਰ ਐਕਟਿਵਾ ‘ਤੇ ਆਪਣੇ ਦੋਵੇਂ ਪੁੱਤਰਾਂ ਅਸ਼ਵਿੰਦਰ ਸਿੰਘ ਤੇ ਗੁਰਵਿੰਦਰ ਸਿੰਘ ਨਾਲ ਪਿੰਡ ਭੱਟੀਆਂ ਜਾ ਰਹੀ ਸੀ ਕਿ ਜੀਟੀ ਰੋਡ ‘ਤੇ ਖਾਲਸਾ ਪੈਟਰੋਲ ਪੰਪ ਕੋਲ ਟਰੱਕ ਵੱਲੋਂ ਉਨ੍ਹਾਂ ਦੀ ਐਕਟਿਵਾ ਨੂੰ ਫੇਟ ਵੱਜੀ, ਜਿਸ ਨਾਲ ਦਰਦਨਾਕ ਹਾਦਸਾ ਵਾਪਰਿਆ। ਇੱਕ ਬੱਚੇ ਦੀ ਮੌਤ ਤਾਂ ਮੌਕੇ ‘ਤੇ ਹੀ ਹੋ ਗਈ ਸੀ ਦੂਜੇ ਬੱਚਾ ਗੰਭੀਰ ਜ਼ਖਮੀ ਹੋ ਗਿਆ ਸੀ ਜਿਸ ਨੂੰ ਲੁਧਿਆਣਾ ਹਸਪਤਾਲ ਲਿਆਂਦਾ ਗਿਆ ਜਿਥੇ ਜ਼ਖਮਾਂ ਦੀ ਤਾਬ ਨਾ ਸਹਿੰਦੇ ਹੋਏ ਉਸ ਦੀ ਮੌਤ ਹੋ ਗਈ। ਟਰੱਕ ਡਰਾਈਵਰ ਖਿਲਾਫ ਮਾਮਲਾ ਦਰਜ ਕਰ ਲਿਆ ਗਿਆ ਹੈ।