ਸਟਾਰਟਅਪ ਈਕੋਸਿਸਟਮ ਨੂੰ ਉਤਸ਼ਾਹਿਤ ਕਰਨ ਲਈ ਅਤੇ ਸੂਬੇ ਦੇ ਨੌਜਵਾਨਾਂ ਦੇ ਹੁਨਰ ਨੂੰ ਮੰਚ ਦੇਣ ਲਈ ਕਾਲਕਟ ਭਵਨ ਵਿਖੇ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਇਨੋਵੇਸ਼ਨ ਮਿਸ਼ਨ (IM) ਪੰਜਾਬ ਦੇ ਐਕਸੀਲੇਟਰ ਦਾ ਉਦਘਾਟਨ ਕੀਤਾ।
ਇਸ ਦੌਰਾਨ CM ਮਾਨ ਨੇ ਕਿਹਾ ਕਿ ਮੇਰਾ ਟੀਚਾ ਇਹ ਯਕੀਨੀ ਬਣਾਉਣਾ ਹੈ ਕਿ ਨੌਜਵਾਨਾਂ ਨੂੰ ‘ਉਦੇਸ਼ ਰਹਿਤ’ ਨਾ ਬਣਾਇਆ ਜਾਵੇ, ਸਗੋਂ ਉਹ ਸੂਬੇ ਲਈ ਇੱਕ ਵੱਡੀ ਸੰਪਤੀ ਵਿੱਚ ਤਬਦੀਲ ਹੋਣ।
ਸੀ.ਐੱਮ. ਮਾਨ ਨੇ ਉਮੀਦ ਪ੍ਰਗਟਾਈ ਕਿ ਇਨੋਵੇਸ਼ਨ ਮਿਸ਼ਨ ਪੰਜਾਬ ਐਕਸਲੇਟਰ ਵਿਸ਼ਵ ਪੱਧਰੀ ਸਹੂਲਤਾਂ ਜਿਵੇਂਕਿ ਨੌਕਰੀਆਂ ਪੈਦਾ ਕਰਨ, ਨਿਵੇਸ਼ ਲਿਆਉਣ, ਆਰਥਿਕ ਵਿਕਾਸ ਨੂੰ ਯਕੀਨੀ ਬਣਾਉਣ ਅਤੇ ਰਾਜ ਵਿੱਚ ਹਾਂਪੱਖੀ ਸਮਾਜਿਕ ਤਬਦੀਲੀ ਲਿਆਉਣ ਵਿੱਚ ਮਦਦ ਕਰਨਗੀਆਂ।
ਮੁੱਖ ਮੰਤਰੀ ਨੇ ਕਿਹਾ ਕਿ ਸੂਬੇ ਦੇ ਨੌਜਵਾਨ ਨਵੇਂ ਅਤੇ ਨਿਵੇਕਲੇ ਵਿਚਾਰਾਂ ਨਾਲ ਭਰਪੂਰ ਹਨ ਜੋ ਪੰਜਾਬ ਦੇ ਵਿਕਾਸ ਅਤੇ ਖੁਸ਼ਹਾਲੀ ਲਈ ਬਹੁਤ ਮਦਦਗਾਰ ਹੋ ਸਕਦੇ ਹਨ। ਉਨ੍ਹਾਂ ਕਿਹਾ ਕਿ ਇਨ੍ਹਾਂ ਵਿਚਾਰਾਂ ਨੂੰ ਹਾਂਪਖੀ ਦਿਸ਼ਾ ਵਿੱਚ ਵਰਤਣ ਦੀ ਲੋੜ ਹੈ ਤਾਂ ਜੋ ਸੂਬਾ ਦੇਸ਼ ਵਿੱਚ ਮੋਹਰੀ ਬਣ ਕੇ ਉਭਰ ਸਕੇ। ਉਨ੍ਹਾਂ ਕਿਹਾ ਕਿ ਉਨ੍ਹਾਂ ਦੀ ਸਰਕਾਰ ਸੂਬੇ ਦੇ ਨੌਜਵਾਨਾਂ ਨੂੰ ਪ੍ਰਸ਼ਾਸਨ ਵੱਲੋਂ ਲੋੜੀਂਦਾ ਪਲੇਟਫਾਰਮ ਅਤੇ ਸਹਿਯੋਗ ਮਿਲਣ ਨੂੰ ਯਕੀਨੀ ਬਣਾਉਣ ਲਈ ਕੋਈ ਕਸਰ ਬਾਕੀ ਨਹੀਂ ਛੱਡੇਗੀ। .
ਮੁੱਖ ਮੰਤਰੀ ਨੇ ਅੱਗੇ ਕਿਹਾ ਕਿ ਭਾਰਤ ਦੇ ਅੰਦਰ ਵੀ ਪੰਜਾਬੀਆਂ ਵੱਲੋਂ ਬਹੁਤ ਸਾਰੇ ਵੱਡੇ ਸਟਾਰਟ ਅੱਪਸ ਦੀ ਸਥਾਪਨਾ ਕੀਤੀ ਗਈ ਹੈ। ਉਨ੍ਹਾਂ ਕਿਹਾ ਕਿ ਰਾਜ ਸਰਕਾਰ ਦਾ ਫਰਜ਼ ਬਣਦਾ ਹੈ ਕਿ ਉਹ ਨੌਜਵਾਨਾਂ ਨੂੰ ਉਨ੍ਹਾਂ ਦੇ ਸਟਾਰਟਅੱਪ ਬਣਾਉਣ ਵਿੱਚ ਮਦਦ ਕਰਨ ਲਈ ਉਨ੍ਹਾਂ ਨੂੰ ਸਹੀ ਸਹਾਇਤਾ ਪ੍ਰਦਾਨ ਕਰੇ।
ਵੀਡੀਓ ਲਈ ਕਲਿੱਕ ਕਰੋ -:
“ਸਿੱਖ ਗੱਭਰੂ ਨੇ ਫੱਟੇ ਚੱਕ’ਤੇ ! ਕੈਨੇਡਾ ਦੀ Top University ਤੋਂ ਮਿਲੀ 2 ਕਰੋੜ ਦੀ ਸਕਾਲਰਸ਼ਿਪ ! ਪੁੱਤ ‘ਤੇ ਮਾਣ ਕਰਦੇ ਨੇ ਮਾਪੇ ! “
ਇਸ ਤੋਂ ਪਹਿਲਾਂ ਨਿਵੇਸ਼ ਪ੍ਰਮੋਸ਼ਨ ਮੰਤਰੀ ਅਨਮੋਲ ਗਗਨ ਮਾਨ ਨੇ ਕਿਹਾ ਕਿ ਸੂਬੇ ਨੂੰ ਪਹਿਲੀ ਵਾਰ ਇੱਕ ਨੌਜਵਾਨ ਮੁੱਖ ਮੰਤਰੀ ਮਿਲਿਆ ਹੈ ਜੋ ਪੰਜਾਬ ਦੀ ਤਰੱਕੀ ਅਤੇ ਲੋਕਾਂ ਦੀ ਖੁਸ਼ਹਾਲੀ ਨੂੰ ਯਕੀਨੀ ਬਣਾਉਣ ਵਾਲੇ ਵਿਚਾਰਾਂ ਨਾਲ ਭਰਪੂਰ ਹੈ।
ਅਨਮੋਲ ਗਗਨ ਮਾਨ ਨੇ ਟਵੀਟ ਕਰਕੇ ਕਿਹਾ ਕਿ ਪੰਜਾਬ ਵਿੱਚ ਹੁਨਰ ਅਤੇ ਕਾਬਲੀਅਤ ਦੀ ਕੋਈ ਕਮੀ ਨਹੀਂ, ਜੇ ਹੁਣ ਤੱਕ ਕੋਈ ਕਮੀ ਸੀ ਤਾਂ ਢੁਕਵੇਂ ਮੰਚ ਤੇ ਨੀਅਤ ਦੀ। ਪੰਜਾਬ ਦੇ ਨੌਜਵਾਨਾਂ ਨੂੰ ਇਹ ਮੰਚ ਅਤੇ ਮੌਕਾ ਮਾਨ ਸਰਕਾਰ ਪ੍ਰਦਾਨ ਕਰੇਗੀ।