ਨੈਸ਼ਨਲ ਫੈਮਿਲੀ ਹੈਲਥ ਸਰਵੇ ਦੀ ਰਿਪੋਰਟ ਮੁਤਾਬਕ ਪੰਜਾਬ ਵਿਚ 11.6 ਫੀਸਦੀ ਔਰਤਾਂ ਪਤੀ ਵੱਲੋਂ ਕੀਤੇ ਜਾਣ ਵਾਲੇ ਸਰੀਰਕ ਤੇ ਜਿਣਸੀ ਹਿੰਸਾ ਦਾ ਸ਼ਿਕਾਰ ਹਨ ਪਰ ਹਰਿਆਣਾ ਵਿਚ ਸਥਿਤੀ ਹੋਰ ਵੀ ਖਰਾਬ ਹੈ। ਇਥੇ 17.9 ਫੀਸਦੀ ਔਰਤਾਂ ਸਰੀਰਕ ਤੇ ਜਿਣਸੀ ਸ਼ੋਸ਼ਣ ਦਾ ਸ਼ਿਕਾਰ ਹੁੰਦੀਆਂ ਹਨ।
ਰਿਪੋਰਟ ਮੁਤਾਬਕ ਚੰਡੀਗੜ੍ਹ ਤੇ ਹਿਮਾਚਲ ਵਿਚ ਔਰਤਾਂ ਦੀ ਸਥਿਤੀ ਥੋੜ੍ਹੀ ਬੇਹਤਰ ਹੈ। ਚੰਡੀਗੜ੍ਹ ਵਿਚ 9.7 ਫੀਸਦੀ ਤੇ ਹਿਮਾਚਲ ਵਿਚ 8.6 ਫੀਸਦੀ ਔਰਤਾਂ ਹਿੰਸਾ ਦਾ ਸ਼ਿਕਾਰ ਹਨ। ਰਿਪੋਰਟ ਮੁਤਾਬਕ ਪੰਜਾਬ ਤੇ ਹਰਿਆਣਾ ਵਿਚ ਭਾਵਨਾਤਮਕ ਹਿੰਸਾ ਵੀ ਜ਼ਿਆਦਾ ਹੈ।
ਇਹ ਵੀ ਪੜ੍ਹੋ : ਹਥਿਆਰ ਦੀ ਪ੍ਰਦਰਸ਼ਨੀ ਕਰਨ ‘ਤੇ ਪਿਓ ਸਣੇ ਪੁੱਤ ‘ਤੇ ਪਰਚਾ ਦਰਜ, ਗੰਨ ਕਲਚਰ ਨੂੰ ਪ੍ਰਮੋਟ ਕਰਨ ਦੇ ਲੱਗੇ ਦੋਸ਼
ਸੰਯੁਕਤ ਰਾਸ਼ਟਰ ਅਨੁਸਾਰ ਵਿਸ਼ਵ ਭਰ ਵਿਚੋਂ ਹਰ 3 ਵਿਚੋਂ ਔਰਤ ਕਿਸੇ ਨਾ ਕਿਸੇ ਰੂਪ ਵਿਚ ਹਿੰਸਾ ਦਾ ਸ਼ਿਕਾਰ ਹੈ। 2021 ਵਿਚ ਦੁੀਆ ਵਿਚ 74 ਕਰੋੜ ਤੋਂ ਵਧ ਅਜਿਹੇ ਮਾਮਲੇ ਸਾਹਮਣੇ ਆਏ ਹਨ। ਔਰਤਾਂ ਦੇ ਹੱਕਾਂ ਦੀ ਪੈਰਵੀ ਕਰਨ ਵਾਲਿਆਂ ਨੇ 1981 ਤੋਂ ਇਸ ਦਿਨ ਨੂੰ ਯਾਦਗਾਰੀ ਦਿਵਸ ਵਜੋਂ ਮਨਾਉਣਾ ਸ਼ੁਰੂ ਕਰ ਦਿੱਤਾ ਸੀ ਪਰ 1999 ਵਿਚ ਸੰਯੁਕਤ ਰਾਸ਼ਟਰ ਮਹਾਸਭਾ ਵਿਚ ਇੱਕ ਮਤਾ ਪਾਸ ਕਰਕੇ ਹਰ ਸਾਲ 25 ਨਵੰਬਰ ਨੂੰ ਔਰਤਾਂ ਵਿਰੁੱਧ ਹਿੰਸਾ ਦੇ ਖਾਤਮੇ ਲਈ ਅੰਤਰਰਾਸ਼ਟਰੀ ਦਿਵਸ ਵਜੋਂ ਮਨਾਇਆ ਜਾ ਰਿਹਾ ਹੈ।
ਵੀਡੀਓ ਲਈ ਕਲਿੱਕ ਕਰੋ -: