ਆਮ ਆਦਮੀ ਪਾਰਟੀ ਵੱਲੋਂ ਸਾਬਕਾ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ, ਕੈਪਟਨ ਅਮਰਿੰਦਰ ਸਿੰਘ, ਪੰਜਾਬ ਕਾਂਗਰਸ ਮੁਖੀ ਨਵਜੋਤ ਸਿੰਘ ਸਿੱਧੂ ਨੂੰ ਵੀ ਸੱਦਾ ਭੇਜਿਆ ਗਿਆ ਹੈ। ਸਮਾਰੋਹ ਵਿਚ ਕਾਮੇਡੀਅਨ ਕਪਿਲ ਸ਼ਰਮਾ, ਰਾਜੂ ਸ਼੍ਰੀਵਾਸਤਵ ਸਣੇ ਕਈ ਫਿਲਮੀ ਹਸਤੀਆਂ ਦੇ ਪਹੁੰਚਣ ਦੀ ਉਮੀਦ ਹੈ। ਮਾਨ ਦੇ ਸਹੁੰ ਚੁੱਕ ਸਮਾਰੋਹ ਵਿਚ ਪੱਛਮੀ ਬੰਗਾਲ ਦੇ ਮੁੱਖ ਮੰਤਰੀ ਮਮਤਾ ਬੈਨਰਜੀ, ਓਡੀਸ਼ਾ ਦੇ ਮੁੱਖ ਮੰਤਰੀ ਨਵੀਨ ਪਟਨਾਇਕ ਸਣੇ ਕਈ ਹੋਰਨਾਂ ਸੂਬਿਆਂ ਦੇ ਮੁੱਖ ਮੰਤਰੀ ਨੂੰ ਵੀ ਸੱਦਿਆ ਗਿਆ ਹੈ।
ਭਗਵੰਤ ਮਾਨ ਦੁਪਿਹਰ 12.30 ਵਜੇ ਸ਼ਹੀਦ ਭਗਤ ਸਿੰਘ ਦੇ ਪਿੰਡ ਖਟਕੜ ਕਲਾਂ ਵਿਚ ਸਹੁੰ ਚੁੱਕਣਗੇ। ਹਾਲਾਂਕਿ ਸਮਾਰੋਹ ਵਿਚ ਸ਼ਾਮਲ ਹੋਣ ਵਾਲੇ ਲੋਕਾਂ ਨੂੰ ਸਮਾਂ ਤੋਂ ਪਹਿਲਾਂ ਪਹੁੰਚਣ ਲਈ ਕਿਹਾ ਗਿਆ ਹੈ। ਪੰਜਾਬ ਦੇ ਰਾਜਪਾਲ ਬਨਵਾਰੀ ਲਾਲ ਪੁਰੋਹਿਤ ਭਗਵੰਤ ਮਾਨ ਨੂੰ ਅਹੁਦੇ ਤੇ ਗੋਪਨੀਅਤਾ ਦੀ ਸਹੁੰ ਦਿਵਾਉਣਗੇ। ਚਰਚਾ ਹੈ ਕਿ ਸਹੁੰ ਚੁੱਕ ਸਮਾਗਮ ਵਿਚ ਮੁੱਖ ਮੰਤਰੀ ਮਾਨ ਨਾਲ 16 ਵਿਧਾਇਕ ਮੰਤਰੀ ਵੀ ਸਹੁੰ ਚੁੱਕ ਸਕਦੇ ਹਨ।
ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਦੇ ਸਹੁੰ ਚੁੱਕ ਸਮਾਗਮ ਦਾ ਲਾਈਵ ਪ੍ਰਸਾਰਣ ਯੂਟਿਊਬ ਚੈਨਲ ‘ਤੇ ਕੀਤਾ ਜਾਵੇਗਾ। ਇਸ ਤੋਂ ਇਲਾਵਾ ਆਮ ਆਦਮੀ ਪਾਰਟੀ ਨੇ ਵੀ ਆਪਣੇ ਸੋਸ਼ਲ ਮੀਡੀਆ ਪਲੇਟਫਾਰਮ ‘ਤੇ ਇਸ ਦਾ ਲਾਈਵ ਪ੍ਰਸਾਰਣ ਕਰਨ ਦਾ ਫੈਸਲਾ ਲਿਆ ਹੈ। ਸਹੁੰ ਚੁੱਕ ਸਮਾਗਮ ਤੋਂ ਪਹਿਲਾਂ ਮਾਨ ਨੇ ਇੱਕ ਵੀਡੀਓ ਜਾਰੀ ਕਰਕੇ ਲੋਕਾਂ ਨੂੰ ਸੱਦਾ ਦਿੱਤਾ ਹੈ। ਇਸ ਵਿਚ ਉਨ੍ਹਾਂ ਕਿਹਾ ‘ਮੈਂ ਹੀ ਨਹੀਂ, ਪੰਜਾਬ ਦੇ 3 ਕਰੋੜ ਲੋਕ ਵੀ ਮੇਰੇ ਨਾਲ ਸਹੁੰ ਚੁੱਕਣਗੇ। ਸਾਨੂੰ ਮਿਲ ਕੇ ਭਗਤ ਸਿੰਘ ਦੇ ਸੁਪਨਿਆਂ ਨੂੰ ਪੂਰਾ ਕਰਨਾ ਹੈ ਤੇ ਅਸੀਂ ਉਨ੍ਹਾਂ ਦੀ ਸੋਚ ਨੂੰ 16 ਮਾਰਚ ਨੂੰ ਅਮਲ ਵਿਚ ਲਿਆਵਾਂਗੇ’।
ਵੀਡੀਓ ਲਈ ਕਲਿੱਕ ਕਰੋ -:
“ਮਸ਼ਹੂਰ Youtuber “Candy Saab” ਨੇ ਪਹਿਲੀ ਵਾਰ ਕੈਮਰੇ ‘ਤੇ ਕੀਤੀਆਂ ਦਿਲ ਦੀਆਂ ਗੱਲਾਂ, ਸੁਣੋ ਤੁਹਾਡਾ ਵੀ ਹਾਸਾ ਨਹੀਂ..”
ਇਹ ਵੀ ਪੜ੍ਹੋ : ਦਿੱਲੀ ਹਾਈਕੋਰਟ ਨੇ ਕੇਜਰੀਵਾਲ ਦੇ ਖਾਲਿਸਤਾਨੀ ਵੱਖਵਾਦੀਆਂ ਨਾਲ ਸਬੰਧ ਹੋਣ ਦੀ ਪਟੀਸ਼ਨ ਕੀਤੀ ਖਾਰਜ
ਮਾਨ ਨੇ ਅੱਗੇ ਕਿਹਾ ਕਿ ਮੈਂ ਇਕੱਲਾ ਮੁੱਖ ਮੰਤਰੀ ਨਹੀਂ ਬਣਿਆ ਹਾਂ। ਹੁਣ ਤੁਸੀਂ ਸਾਰੇ ਮੁੱਖ ਮੰਤਰੀ ਬਣ ਗਏ ਹੋ। ਹੁਣ ਤੁਹਾਡੀ ਆਪਮੀ ਸਰਕਾਰ ਹੋਵੇਗੀ। ਮੈਂ ਆਪਣੇ ਭਰਾਵਾਂ ਤੇ ਦੋਸਤਾਂ ਤੋਂ ਉਸ ਦਿਨ ਬਸੰਤੀ ਰੰਗ ਦੀ ਪਗੜੀ ਤੇ ਭੈਣਾਂ ਨੂੰ ਬਸੰਤੀ ਰੰਗ ਦਾ ਦੁਪੱਟਾ ਪਹਿਨਣ ਦੀ ਅਪੀਲ ਕਰਦਾ ਹਾਂ। ਅਸੀਂ ਉਸ ਦਿਨ ਖਟਕੜ ਕਲਾਂ ਨੂੰ ‘ਬਸੰਤੀ ਰੰਗ’ ਵਿਚ ਬਦਲ ਦੇਵਾਂਗੇ।