Invoices will be : ਅੰਮ੍ਰਿਤਸਰ : ਜਿਲ੍ਹਾ ਅੰਮ੍ਰਿਤਸਰ ਦੇ ਕਈ ਹਿੱਸਿਆਂ ‘ਚ ਪਰਾਲੀ ਸਾੜਨ ਦੀਆਂ ਘਟਨਾਵਾਂ ਦਾ ਪ੍ਰਦੂਸ਼ਣ ਕੰਟਰੋਲ ਅਥਾਰਟੀ ਨੇ ਨੋਟਿਸ ਲਿਆ ਹੈ। ਅਥਾਰਟੀ ਦੇ ਚੇਅਰਮੈਨ ਭੂਰੇਲਾਲ ਨੇ ਸੂਬੇ ਦੀ ਮੁੱਖ ਸਕੱਤਰ ਵਿਨੀ ਮਹਾਜਨ ਨੂੰ ਪੱਤਰ ਲਿਖ ਕੇ ਅਜਿਹੀਆਂ ਘਟਨਾਵਾਂ ‘ਤੇ ਰੋਕ ਲਗਾਉਣ ਨੂੰ ਕਿਹਾ ਹੈ। ਚਿੱਠੀ ਦਾ ਜਵਾਬ ਦਿੰਦੇ ਹੋਏ ਚੀਫ ਸੈਕ੍ਰੇਟਰੀ ਵਿਨੀ ਮਹਾਜਨ ਨੇ ਕਿਹਾ ਕਿ ਸੂਬਾ ਸਰਕਾਰ ਨੇ ਇਨ੍ਹਾਂ ਘਟਨਾਵਾਂ ਦਾ ਗੰਭੀਰਤਾ ਨਾਲ ਨੋਟਿਸ ਲਿਆ ਹੈ। ਜਿਨ੍ਹਾਂ ਕਿਸਾਨਾਂ ਨੇ ਪਰਾਲੀ ਨੂੰ ਸਾੜਿਆ ਹੈ, ਉਨ੍ਹਾਂ ਖਿਲਾਫ ਕਾਰਵਾਈ ਕਰਨ ਲਈ SDM ਨੂੰ ਕਿਹਾ ਗਿਆ ਹੈ। ਉਨ੍ਹਾਂ ਦੇ ਚਾਲਾਨ ਲਾਂਚ ਕੀਤੀ ਗਈ ਐਪ ਜ਼ਰੀਏ ਜਾਰੀ ਕੀਤੇ ਗਏ ਹਨ।
ਪਟਵਾਰੀਆਂ ਨੂੰ ਕਿਹਾ ਗਿਆ ਹੈ ਕਿ ਜਿਹੜੇ ਲੋਕਾਂ ਨੇ ਪਰਾਲੀ ਨੂੰ ਸਾੜਿਆ ਹੈ ਉਨ੍ਹਾਂ ਦੇ ਰੈਵੇਨਿਊ ਰਿਕਾਰਡ ‘ਚ ਰੇਡ ਐਂਡ ਟ੍ਰੀ ਕੀਤਾ ਜਾਵੇ। ਉਨ੍ਹਾਂ ਭਰੋਸਾ ਦਿੱਤਾ ਕਿ ਅਜਿਹੀਆਂ ਘਟਨਾਵਾਂ ਨਾ ਹੋਣ ਲਈ ਅਧਿਕਾਰੀਆਂ ਨੂੰ ਖਾਸ ਹਦਾਇਤਾਂ ਦਿੱਤੀਆਂ ਗਈਆਂ ਹਨ। ਕਿਸਾਨ ਅੰਦੋਲਨ ਦੀ ਆੜ ‘ਚ ਕੁਝ ਕਿਸਾਨਾਂ ਨੇ ਪਰਾਲੀ ਨੂੰ ਸਾੜਨਾ ਸ਼ੁਰੂ ਕਰ ਦਿੱਤਾ ਹੈ। ਜਿਲ੍ਹਾ ਪ੍ਰਸ਼ਾਸਨ ਨੇ ਪਿੰਡ ਪੱਧਰ ‘ਤੇ ਪਰਾਲੀ ਸਾੜਨ ਵਾਲਿਆਂ ਦੀ ਪਛਾਣ ਕਰਕੇ ਉਨ੍ਹਾਂ ਖਿਲਾਫ ਕਾਨੂੰਨੀ ਕਾਰਵਾਈ ਨੂੰ ਅੰਜਾਮ ਦੇਣ ਲਈ ਕਮੇਟੀਆਂ ਗਠਿਤ ਕਰਨੀ ਸ਼ੁਰੂ ਕਰ ਦਿੱਤੀ ਹੈ।
ਡੀ. ਸੀ. ਗੁਰਪ੍ਰੀਤ ਸਿੰਘ ਖਹਿਰਾ ਨੇ ਕਿਹਾ ਕਿ ਜਿਲ੍ਹਾ ‘ਚ ਖੇਤ ‘ਚ ਪਰਾਲੀ ਸਾੜਨ ਵਾਲੇ ਹਰੇਕ ਥਾਂ ‘ਤੇ ਸੈਕਟਰ ਅਧਿਕਾਰੀ ਪੁੱਜਣਗੇ। ਖੇਤ ‘ਚ ਪਰਾਲੀ ਨੂੰ ਅੱਗ ਲਗਾਉਣ ਵਾਲੇ ਕਿਸਾਨਾਂ ਦੇ ਚਲਾਨ ਕੀਤੇ ਜਾਣਗੇ । ਸੈਕਟਰ ਅਧਿਕਾਰੀ ਖੇਤ ‘ਚ ਪਰਾਲੀ ਨੂੰ ਅੱਗ ਲਗਾਏ ਜਾਣ ਦੀ ਸੂਚਨਾ ਤੁਰੰਤ ਬਾਅਦ ਮੌਕੇ ‘ਤੇ ਪਹੁੰਚ ਕੇ ਰਿਪੋਰਟ ਕਰੇਗਾ ਤੇ ਫਿਰ ਨੋਡਲ ਅਧਿਕਾਰੀਆਂ ਤੇ ਸੈਕਟਰ ਅਧਿਕਾਰੀਆਂ ਨੂੰ ਹਦਾਇਤਾਂ ਜਾਰੀ ਕਰ ਦਿੱਤੀਆਂ ਗਈਆਂ ਹਨ ਤਾਂ ਕਿਸਾਨਾਂ ਨੂੰ ਪਰਾਲੀ ਸਾੜਨ ਤੋਂ ਰੋਕਿਆ ਜਾ ਸਕੇ। ਡੀ. ਸੀ. ਨੇ ਨਾਇਬ ਤਹਿਸੀਲਦਾਰ, ਬਲਾਕ ਖੇਤੀਬਾੜੀ ਅਧਿਕਾਰੀਆਂ ਤੇ ਮਾਲ ਵਿਭਾਗ ਦੇ ਸਰਕਲ ਅਧਿਕਾਰੀਆਂ ਨਾਲ VC ਜ਼ਰੀਏ ਮੀਟਿੰਗ ਵੱਲ ਨਿਰਦੇਸ਼ ਦਿੱਤੇ ਕਿ ਉਹ ਆਪਣੇ ਇਲਾਕਿਆਂ ‘ਚ ਕੀਤੀ ਗਈ ਯੋਜਨਾਬੰਦੀ ਤਹਿਤ ਹਰੇਕ ਸੈਕਟਰ ਅਧਿਕਾਰੀ ‘ਤੇ ਨਜ਼ਰ ਰੱਖਣ।