ਆਈਪੀਐਸ ਪ੍ਰਵੀਨ ਸੂਦ ਨੂੰ 2 ਸਾਲਾਂ ਦੀ ਮਿਆਦ ਲਈ ਕੇਂਦਰੀ ਜਾਂਚ ਬਿਊਰੋ (ਸੀਬੀਆਈ) ਦਾ ਡਾਇਰੈਕਟਰ ਨਿਯੁਕਤ ਕੀਤਾ ਗਿਆ ਹੈ। ਉਹ 25 ਮਈ ਨੂੰ ਸੁਬੋਧ ਕੁਮਾਰ ਜੈਸਵਾਲ ਦੀ ਥਾਂ ਅਹੁਦਾ ਸੰਭਾਲਣਗੇ। ਪੀਐਮ ਮੋਦੀ ਦੀ ਅਗਵਾਈ ਵਾਲੀ ਕਮੇਟੀ ਨੇ ਸੀਬੀਆਈ ਮੁਖੀ ਲਈ ਤਿੰਨ ਨਾਵਾਂ ਨੂੰ ਸ਼ਾਰਟਲਿਸਟ ਕੀਤਾ ਸੀ, ਜਿਨ੍ਹਾਂ ਵਿੱਚੋਂ ਆਈਪੀਐਸ ਪ੍ਰਵੀਨ ਸੂਦ ਦਾ ਨਾਂ ਫਾਈਨਲ ਕੀਤਾ ਗਿਆ ਸੀ। ਆਈਪੀਐਸ ਅਧਿਕਾਰੀ ਪ੍ਰਵੀਨ ਸੂਦ ਇਸ ਸਮੇਂ ਕਰਨਾਟਕ ਦੇ ਡੀਜੀਪੀ ਵਜੋਂ ਸੇਵਾ ਨਿਭਾਅ ਰਹੇ ਹਨ।
ਜਾਣਕਾਰੀ ਮੁਤਾਬਕ ਪ੍ਰਵੀਨ ਸੂਦ 1986 ਬੈਚ ਦੇ ਆਈਪੀਐਸ ਅਧਿਕਾਰੀ ਹਨ। ਸੀਬੀਆਈ ਡਾਇਰੈਕਟਰ ਦੇ ਅਹੁਦੇ ਦੀ ਦੌੜ ਵਿੱਚ ਪ੍ਰਵੀਨ ਸੂਦ ਦਾ ਨਾਂ ਪਹਿਲਾਂ ਹੀ ਸਭ ਤੋਂ ਅੱਗੇ ਸੀ। ਪ੍ਰਵੀਨ ਸੂਦ ਕਰਨਾਟਕ ਦੇ ਡੀਜੀਪੀ ਰਹਿ ਚੁੱਕੇ ਹਨ। ਉਨ੍ਹਾਂ ਦੇ ਨਾਲ ਕਮੇਟੀ ਨੇ ਮੱਧ ਪ੍ਰਦੇਸ਼ ਦੇ ਡੀਜੀਪੀ ਸੁਧੀਰ ਕੁਮਾਰ ਸਕਸੈਨਾ ਅਤੇ ਫਾਇਰ ਸਰਵਿਸਿਜ਼, ਸਿਵਲ ਡਿਫੈਂਸ ਅਤੇ ਹੋਮ ਗਾਰਡ ਦੇ ਡਾਇਰੈਕਟਰ ਜਨਰਲ ਤਾਜ ਹਸਨ ਦੇ ਨਾਵਾਂ ਨੂੰ ਵੀ ਸ਼ਾਰਟਲਿਸਟ ਕੀਤਾ ਸੀ।
ਪ੍ਰਧਾਨ ਮੰਤਰੀ ਨਰਿੰਦਰ ਮੋਦੀ, ਸੁਪਰੀਮ ਕੋਰਟ ਦੇ ਚੀਫ਼ ਜਸਟਿਸ ਡੀਵੀਈ ਚੰਦਰਚੂੜ ਅਤੇ ਲੋਕ ਸਭਾ ਵਿੱਚ ਵਿਰੋਧੀ ਧਿਰ ਦੇ ਨੇਤਾ ਅਧੀਰ ਰੰਜਨ ਚੌਧਰੀ ਵਿਚਕਾਰ ਸ਼ਨੀਵਾਰ ਸ਼ਾਮ ਨੂੰ ਇੱਕ ਉੱਚ ਪੱਧਰੀ ਮੀਟਿੰਗ ਹੋਈ। ਸੂਤਰਾਂ ਅਨੁਸਾਰ ਮੀਟਿੰਗ ਵਿੱਚ ਤਿੰਨ ਸੀਨੀਅਰ ਆਈਪੀਐਸ ਅਧਿਕਾਰੀਆਂ ਨੂੰ ਸੀਬੀਆਈ ਡਾਇਰੈਕਟਰ ਦੇ ਅਹੁਦੇ ਲਈ ਚੁਣਿਆ ਗਿਆ।
ਜ਼ਿਕਰਯੋਗ ਹੈ ਕਿ ਹਾਲ ਹੀ ‘ਚ ਕਰਨਾਟਕ ਕਾਂਗਰਸ ਦੇ ਮੁਖੀ ਡੀਕੇ ਸ਼ਿਵਕੁਮਾਰ ਨੇ ਪ੍ਰਵੀਨ ਸੂਦ ‘ਤੇ ਸੂਬੇ ਦੀ ਭਾਜਪਾ ਸਰਕਾਰ ਦਾ ਬਚਾਅ ਕਰਨ ਦਾ ਦੋਸ਼ ਲਗਾਇਆ ਸੀ। ਸ਼ਿਵ ਕੁਮਾਰ ਨੇ ਉਨ੍ਹਾਂ ਦੀ ਗ੍ਰਿਫਤਾਰੀ ਦੀ ਮੰਗ ਵੀ ਉਠਾਈ ਸੀ। ਇਸ ਦੇ ਨਾਲ ਹੀ ਇਹ ਵੀ ਦੋਸ਼ ਲਾਇਆ ਗਿਆ ਸੀ ਕਿ ਉਹ ਕਾਂਗਰਸੀ ਆਗੂਆਂ ‘ਤੇ ਕੇਸ ਦਰਜ ਕਰ ਰਹੇ ਹਨ। ਉਨ੍ਹਾਂ ਨੇ ਚੋਣ ਕਮਿਸ਼ਨ ਨੂੰ ਸੂਦ ਦੀ ਸ਼ਿਕਾਇਤ ਕੀਤੀ ਸੀ।
ਇਹ ਵੀ ਪੜ੍ਹੋ : ‘ਦੇਸ਼ ‘ਚ ਮੋਦੀ ਲਹਿਰ ਖ਼ਤਮ, ਹੁਣ ਸਾਡੀ ਲਹਿਰ ਆ ਰਹੀ’, ਕਰਨਾਟਕ ਚੋਣ ‘ਚ ਕਾਂਗਰਸ ਦੀ ਜਿੱਤ ‘ਤੇ ਬੋਲੇ ਸੰਜੇ ਰਾਉਤ
ਦੱਸ ਦੇਈਏ ਕਿ ਇੱਕ ਕਮੇਟੀ CBI ਡਾਇਰੈਕਟਰ ਦੀ ਚੋਣ ਕਰਦੀ ਹੈ, ਜਿਸ ਵਿੱਚ ਪ੍ਰਧਾਨ ਮੰਤਰੀ, CJI ਅਤੇ ਲੋਕ ਸਭਾ ਦੇ ਨੇਤਾ ਵੀ ਸ਼ਾਮਿਲ ਹੁੰਦੇ ਹਨ। ਇਹ ਨਿਯੁਕਤੀ ਦੋ ਸਾਲਾਂ ਲਈ ਹੈ, ਜਦਕਿ ਉਨ੍ਹਾਂ ਦਾ ਕਾਰਜਕਾਲ 5 ਸਾਲ ਲਈ ਵਧਾਇਆ ਜਾ ਸਕਦਾ ਹੈ। ਪ੍ਰਵੀਨ ਸੂਦ ਦੀ ਪੜ੍ਹਾਈ ਦੀ ਗੱਲ ਕਰੀਏ ਤਾਂ ਉਨ੍ਹਾਂ ਨੇ ਦਿੱਲੀ ਆਈਆਈਟੀ ਤੋਂ ਪੜ੍ਹਾਈ ਕੀਤੀ ਹੈ।
ਉਨ੍ਹਾਂ ਨੇ ਮਈ 2024 ਵਿੱਚ ਸੇਵਾਮੁਕਤ ਹੋਣਾ ਸੀ, ਪਰ ਸੀਬੀਆਈ ਡਾਇਰੈਕਟਰ ਵਜੋਂ ਉਨ੍ਹਾਂ ਦਾ ਕਾਰਜਕਾਲ ਦੋ ਸਾਲਾਂ ਲਈ ਵਧਾ ਦਿੱਤਾ ਗਿਆ ਹੈ। ਹੁਣ ਉਹ ਮਈ 2025 ਵਿੱਚ ਸੇਵਾਮੁਕਤ ਹੋ ਜਾਣਗੇ। ਕਾਂਗਰਸ ਨੇਤਾ ਅਧੀਰ ਰੰਜਨ ਚੌਧਰੀ ਨੇ ਪ੍ਰਵੀਨ ਸੂਦ ਦੀ ਨਿਯੁਕਤੀ ‘ਤੇ ਨਾਰਾਜ਼ਗੀ ਜਤਾਈ ਹੈ।
ਵੀਡੀਓ ਲਈ ਕਲਿੱਕ ਕਰੋ -: