ਸਮਾਜ ਵਿਰੋਧੀ ਅਨਸਰਾਂ ਵੱਲੋਂ ਕਮਿਸ਼ਨਰੇਟ ਲੁਧਿਆਣਾ ਦੇ ਏਰੀਆ ਅੰਦਰ ਪੈਂਦੇ ਪੈਟਰੋਲ ਪੰਪ, LPG ਗੈਸ ਏਜੰਸੀਆਂ, ਮੈਰਿਜ ਪੈਲੇਸਾਂ, ਮਾਲਜ਼ ਤੇ ਮਨੀ ਐਕਸਚੇਂਜ ਦਫਤਰਾਂ ‘ਤੇ ਆਮ ਤੌਰ ‘ਤੇ ਵਾਰਦਾਤਾਂ ਨੂੰ ਅੰਜਾਮ ਦਿੱਤਾ ਜਾਂਦਾ ਹੈ ਤੇ ਕਈ ਵਾਰ ਇਥੇ ਕੰਮ ਕਰਦੇ ਵਰਕਰਾਂ ਨੂੰ ਵੀ ਬੁਰੀ ਤਰ੍ਹਾਂ ਜ਼ਖਮੀ ਕਰ ਦਿੱਤਾ ਜਾਂਦਾ ਹੈ। ਇਸ ਲਈ ਸੁਰੱਖਿਆ ਨੂੰ ਯਕੀਨੀ ਬਣਾਉਣ ਲਈ ਪਬਲਿਕ ਹਿਤ ਵਿਚ ਵਿਸ਼ੇਸ਼ ਕਦਮ ਚੁੱਕਣ ਦੀ ਲੋੜ ਹੈ।
ਇਸੇ ਨੂੰ ਧਿਆਨ ਵਿਚ ਰੱਖਦਿਆਂ ਆਈਪੀਐੱਸ ਜੁਆਇੰਟ ਕਮਿਸ਼ਨਰ ਪੁਲਿਸ ਸੋਮਿਆ ਮਿਸ਼ਰਾ ਨੇ ਕਮਿਸ਼ਨਰੇਟ ਲੁਧਿਆਣਾ ਦੇ ਏਰੀਆ ਅੰਦਰ ਪੈਂਦੇ ਪੈਟਰੋਲ ਪੰਪ, LPG ਗੈਸ ਏਜੰਸੀਆਂ, ਮੈਰਿਜ ਪੈਲੇਸ, ਮਾਲਜ਼ ਤੇ ਮਨੀ ਐਕਸਚੇਂਜ ਦਫਤਰਾਂ ਵਿਚ ਸੀਸੀਟੀਵੀ ਕੈਮਰੇ ਲਗਾਉਣ ਦੇ ਹੁਕਮ ਜਾਰੀ ਹੋਣ ਦੀ ਮਿਤੀ ਤੋਂ 15 ਦਿਨਾਂ ਦੇ ਅੰਦਰ-ਅੰਦਰ ਲਗਾਏ ਜਾਣ ਜਿਨ੍ਹਾਂ ਦੀ ਰਿਕਾਰਡਿੰਗ ਸਮਰੱਥਾ ਘੱਟੋ-ਘੱਟ 1 ਮਹੀਨੇ ਦੀ ਹੋਣੀ ਚਾਹੀਦੀ ਹੈ ਤਾਂ ਜੋ ਕਿਸੇ ਮੰਦਭਾਗੀ ਘਟਨਾ ਤੋਂ ਬਚਿਆ ਜਾ ਸਕੇ।
ਇਹ ਵੀ ਪੜ੍ਹੋ : ਸਕੂਲਾਂ ਦੇ ਸਿਲੇਬਸ ‘ਚ ਸ਼ਾਮਲ ਕੀਤਾ ਜਾ ਸਕਦੈ ਕਿਸਾਨ ਅੰਦੋਲਨ, ਅਧਿਆਪਕ ਐਸੋਸੀਏਸ਼ਨਾਂ ਵੱਲੋਂ ਕੀਤੀ ਜਾ ਰਹੀ ਮੰਗ
ਇਹ ਹੁਕਮ ਇਕਤਰਫਾ ਪਾਸ ਕਰਕੇ ਆਮ ਪਬਲਿਕ ਦੇ ਨਾਂ ਜਾਰੀ ਕੀਤਾ ਜਾਂਦਾ ਹੈ। ਇਹ ਜਾਰੀ ਹੋਣ ਦੀ ਮਿਤੀ ਤੋਂ 2 ਮਹੀਨੇ ਦੇ ਅੰਦਰ ਲਾਗੂ ਹੋਵੇਗਾ ਤੇ ਜ਼ਿਲ੍ਹਾ ਲੋਕ ਸੰਪਰਕ ਵਿਭਾਗ ਲੁਧਿਆਣਾ ਦੇ ਵ੍ਹੀਕਲ ਰਾਹੀਂ ਆਮ ਪਬਿਲਕ ਨੂੰ ਸੂਚਿਤ ਕੀਤਾ ਜਾਵੇਗਾ।
ਵੀਡੀਓ ਲਈ ਕਲਿੱਕ ਕਰੋ -: