ਇਸ ਸਾਲ ਦੇ ਅਖੀਰ ਤੱਕ ਦੋ ਰਾਜਾਂ ਵਿੱਚ ਚੋਣਾਂ ਹੋਣੀਆਂ ਹਨ। ਭਾਜਪਾ, ਕਾਂਗਰਸ, ਆਮ ਆਦਮੀ ਪਾਰਟੀ-ਆਪ ਸਣੇ ਇਲਾਕੇ ਦੀਆਂ ਪਾਰਟੀਆਂ ਵੀ ਪੂਰੇ ਐਕਸ਼ਨ ਮੋਡ ‘ਤੇ ਨਜ਼ਰ ਆ ਰਹੀਆਂ ਹਨ। ਹਿਮਾਚਲ ਪ੍ਰਦੇਸ਼ ਵਿਧਾਨ ਸਭਾ ਚੋਣਾਂ ਦੀਆਂ ਤਰੀਕਾਂ ਦੇ ਐਲਾਨ ਦੇ ਨਾਲ ਹੀ ਰਾਜ ਦੀਆਂ ਸਿਆਸੀ ਪਾਰਟੀਆਂ ਨੇ ਕਮਰ ਕੱਸ ਲਈ ਹੈ। ਸੂਬੇ ‘ਚ 12 ਨਵੰਬਰ ਨੂੰ ਵੋਟਾਂ ਪੈਣਗੀਆਂ, ਜਦਕਿ ਗੁਜਰਾਤ ਚੋਣਾਂ ਦੀਆਂ ਤਰੀਕਾਂ ਦਾ ਐਲਾਨ ਹੋਣਾ ਬਾਕੀ ਹੈ। ਇਸ ਤੋਂ ਪਹਿਲਾਂ ਹੀ ਆਗੂਆਂ ਦੀ ਬਿਆਨਬਾਜ਼ੀ ਸ਼ੁਰੂ ਹੋ ਗਈ ਹੈ। ਨਾਲ ਹੀ ਕਈ ਬਿਆਨ ਤਾਂ ਸੁਰਖੀਆਂ ਵਿੱਚ ਹਨ। ਇਸੇ ਵਿੱਚੋਂ ਇੱਕ ਬਿਆਨ ਹੈ ਦਿੱਲੀ ਸੀ.ਐੱਮ. ਅਰਵਿੰਦ ਕੇਜਰੀਵਾਲ ਦਾ। ਸੀ.ਐੱਮ. ਕੇਜਰੀਵਾਲ ਨੇ ਭਾਰਤੀ ਨੋਟਾਂ ‘ਤੇ ਲੱਛਮੀ-ਗਣੇਸ਼ ਦੇ ਫੋਟੋ ਦੀ ਮੰਗ ਕੀਤੀ ਹੈ।
ਇਸ ਤੋਂ ਬਾਅਦ ਇਸ ‘ਤੇ ਸੀ-ਵੋਟਰ ਦਾ ਸਰਵੇ ਸਾਹਮਣੇ ਆਇਆ ਹੈ। ਸੀ-ਵੋਟਰ ਸਰਵੇ ‘ਚ ਜਦੋਂ ਲੋਕਾਂ ਤੋਂ ਪੁੱਛਿਆ ਗਿਆ ਕਿ ਕੀ ਅਰਵਿੰਦ ਕੇਜਰੀਵਾਲ ਦੀ ਨੋਟ ‘ਤੇ ਲਕਸ਼ਮੀ-ਗਣੇਸ਼ ਦੀ ਤਸਵੀਰ ਲਗਾਉਣ ਦੀ ਮੰਗ ਸਹੀ ਹੈ? ਇਸ ਸਵਾਲ ਦੇ ਜਵਾਬ ‘ਚ ਇਕ ਹੈਰਾਨੀਜਨਕ ਗੱਲ ਸਾਹਮਣੇ ਆਈ ਹੈ। ਦੋਵਾਂ ਰਾਜਾਂ ਦੇ ਸਰਵੇ ‘ਚ 45 ਫੀਸਦੀ ਲੋਕਾਂ ਨੇ ਕਿਹਾ ਕਿ ਅਰਵਿੰਦ ਕੇਜਰੀਵਾਲ ਦੀ ਨੋਟ ‘ਤੇ ਲਕਸ਼ਮੀ-ਗਣੇਸ਼ ਦੀ ਤਸਵੀਰ ਲਗਾਉਣ ਦੀ ਮੰਗ ਸਹੀ ਹੈ, ਜਦਕਿ 55 ਫੀਸਦੀ ਲੋਕਾਂ ਦਾ ਮੰਨਣਾ ਹੈ ਕਿ ਅਰਵਿੰਦ ਕੇਜਰੀਵਾਲ ਦੀ ਇਹ ਮੰਗ ਗਲਤ ਹੈ।
ਇਹ ਵੀ ਪੜ੍ਹੋ : ਸਾਊਥ ਕੋਰੀਆ : ਹੈਲੋਵਿਨ ਪਾਰਟੀ ‘ਚ ਮਚੀ ਭਗਦੜ, ਦਰਜਨਾਂ ਲੋਕਾਂ ਨੂੰ ਪਿਆ ਦਿਲ ਦੌਰਾ, 100 ਫੱਟੜ
ਦੱਸ ਦੇਈਏ ਕਿ ਦਿੱਲੀ ਦੇ ਸੀ.ਐੱਮ. ਅਤੇ ਆਮ ਆਦਮੀ ਪਾਰਟੀ (ਆਪ) ਦੇ ਕਨਵੀਨਰ ਅਰਵਿੰਦ ਕੇਜਰੀਵਾਲ ਨੇ ਭਾਰਤੀ ਕਰੰਸੀ ‘ਤੇ ਲਕਸ਼ਮੀ ਅਤੇ ਗਣੇਸ਼ ਜੀ ਦੀ ਫੋਟੋ ਲਗਾਉਣ ਦੀ ਮੰਗ ਕੀਤੀ ਹੈ। ਉਨ੍ਹਾਂ ਨੇ ਇਹ ਗੱਲ ਅਰਥਵਿਵਸਥਾ ਦੀ ਬਿਹਤਰ ਸਥਿਤੀ ਅਤੇ ਦੇਸ਼ ਨੂੰ ਵਿਕਸਿਤ ਬਣਾਉਣ ਲਈ ‘ਦੇਵੀ-ਦੇਵਤਿਆਂ ਦੇ ਆਸ਼ੀਰਵਾਦ’ ਦੀ ਲੋੜ ਦੱਸਦੇ ਹੋਏ ਕਹੀ ਹੈ। ਕੇਜਰੀਵਾਲ ਨੇ ਇਹ ਵੀ ਕਿਹਾ ਕਿ ਨੋਟ ਦੇ ਇੱਕ ਪਾਸੇ ਗਾਂਧੀ ਜੀ ਦੀ ਤਸਵੀਰ ਹੋਣੀ ਚਾਹੀਦੀ ਹੈ ਅਤੇ ਦੂਜੇ ਪਾਸੇ ਲਕਸ਼ਮੀ-ਗਣੇਸ਼ ਦੀ ਫੋਟੋ ਹੋਣੀ ਚਾਹੀਦੀ ਹੈ। ਇਸ ਦੇ ਲਈ ਉਹ ਪੀਐਮ ਮੋਦੀ ਨੂੰ ਪੱਤਰ ਵੀ ਲਿਖਣ ਜਾ ਰਹੇ ਹਨ।
ਵੀਡੀਓ ਲਈ ਕਲਿੱਕ ਕਰੋ -: