ਅਫਗਾਨਿਸਤਾਨ ਵਿਚ ਤਾਲਿਬਾਨ ਨੇ ਪੂਰੀ ਤਰ੍ਹਾਂ ਤੋਂ ਇਸਲਾਮੀ ਕਾਨੂੰਨ ਲਾਗੂ ਕਰਨ ਦਾ ਹੁਕਮ ਜਾਰੀ ਕਰ ਦਿੱਤਾ ਹੈ। ਅਫਗਾਨ ਵਿਚ ਮਨੁੱਖੀ ਅਧਿਕਾਰਾਂ ਦੀ ਸਥਿਤੀ ‘ਤੇ ਵਧਦੀ ਚਿੰਤਾ ਵਿਚ ਤਾਲਿਬਾਨ ਦੇ ਸਰਵਉਚ ਨੇਤਾ ਮੌਲਵੀ ਹੇਬੁਤੱਲਾ ਅਖੁੰਦਾਜਾਦਾ ਨੇ ਜੱਜਾਂ ਨੂੰ ਇਸਲਾਮੀ ਕਾਨੂੰਨ ਨੂੰ ਪੂਰੀ ਤਰ੍ਹਾਂ ਤੋਂ ਲਾਗੂ ਕਰਨ ਦਾ ਹੁਕਮ ਦਿੱਤਾ ਹੈ। ਇਹ ਪਹਿਲੀ ਵਾਰ ਹੈ ਜਦੋਂ ਤਾਲਿਬਾਨ ਨੇਤਾ ਨੇ ਇਸਲਾਮਿਕ ਸਮੂਹ ਦੇ ਸੱਤਾ ਵਿਚ ਆਉਣ ਦੇ ਬਾਅਦ ਪੂਰੇ ਦੇਸ਼ ਵਿਚ ਇਸਲਾਮੀ ਕਾਨੂੰਨ ਦੇ ਸਾਰੇ ਪਹਿਲੂਆਂ ਨੂੰ ਪੂਰੀ ਤਰ੍ਹਾਂ ਤੋਂ ਲਾਗੂ ਕਰਨ ਦਾ ਰਸਮੀ ਹੁਕਮ ਜਾਰੀ ਕੀਤਾ ਹੈ।
ਤਾਲਿਬਾਨ ਦੇ ਬੁਲਾਰੇ ਜ਼ਬੀਹੁੱਲ੍ਹਾ ਮੁਜਾਹਿਦ ਨੇ ਦੱਸਿਆ ਕਿ ਹੈਬਤੁੱਲਾ ਅਖੁੰਦਜ਼ਾਦਾ ਨੇ ਜੱਜਾਂ ਦੇ ਸਮੂਹ ਨਾਲ ਮੁਲਾਕਾਤ ਤੋਂ ਬਾਅਦ ਇਹ ਹੁਕਮ ਦਿੱਤਾ। ਜੱਜਾਂ ਦੀ ਮੀਟਿੰਗ ਵਿੱਚ ਇਹ ਵੀ ਹੁਕਮ ਦਿੱਤਾ ਗਿਆ ਕਿ ਚੋਰਾਂ, ਅਗਵਾਕਾਰਾਂ ਅਤੇ ਗੱਦਾਰਾਂ ਦੇ ਕੇਸਾਂ ਦੀ ਜਾਂਚ ਕੀਤੀ ਜਾਵੇ। ਤਾਲਿਬਾਨ ਦੇ ਬੁਲਾਰੇ ਨੇ ਕਿਹਾ ਕਿ ਇਸਲਾਮਿਕ ਅਮੀਰਾਤ ਦੇ ਨੇਤਾ ਦਾ ਹੁਕਮ ਪੂਰੇ ਦੇਸ਼ ‘ਚ ਲਾਗੂ ਕੀਤਾ ਜਾਵੇਗਾ। ਤਾਲਿਬਾਨ ਦੇ ਬੁਲਾਰੇ ਯੂਸਫ ਅਹਿਮਦੀ ਨੇ ਦੱਸਿਆ ਕਿ ਜੋ ਲੋਕ ਕਤਲ, ਅਗਵਾ ਅਤੇ ਚੋਰੀ ਵਿਚ ਸ਼ਾਮਲ ਹਨ, ਉਨ੍ਹਾਂ ਨੂੰ ਇਸ ਲਈ ਸਜ਼ਾ ਮਿਲਣੀ ਚਾਹੀਦੀ ਹੈ।
ਇਹ ਵੀ ਪੜ੍ਹੋ : ਵਿਜੀਲੈਂਸ ਬਿਊਰੋ ਨੇ 50,000 ਰੁਪਏ ਰਿਸ਼ਵਤ ਲੈਂਦਿਆਂ ਪੰਚਾਇਤੀ ਰਾਜ ਦੇ ਜੇ.ਈ. ਨੂੰ ਕੀਤਾ ਕਾਬੂ
ਤਾਲਿਬਾਨ ਨੇ ਅਗਸਤ 2021 ਵਿੱਚ ਅਫਗਾਨਿਸਤਾਨ ਦਾ ਕੰਟਰੋਲ ਲੈ ਲਿਆ ਅਤੇ ਬੁਨਿਆਦੀ ਅਧਿਕਾਰਾਂ ਨੂੰ ਬੁਰੀ ਤਰ੍ਹਾਂ ਸੀਮਤ ਕਰਨ ਵਾਲੀਆਂ ਨੀਤੀਆਂ ਨੂੰ ਲਾਗੂ ਕੀਤਾ। ਇਸ ਦੌਰਾਨ ਔਰਤਾਂ ਅਤੇ ਲੜਕੀਆਂ ‘ਤੇ ਕਈ ਪਾਬੰਦੀਆਂ ਲਗਾਈਆਂ ਗਈਆਂ। ਪੜ੍ਹਾਈ ਕਰਨ, ਕੰਮ ‘ਤੇ ਜਾਣ ਅਤੇ ਪਾਰਕ ਜਾਂ ਮੇਲੇ ‘ਤੇ ਜਾਣ ‘ਤੇ ਵੀ ਪਾਬੰਦੀ ਸੀ। ਔਰਤਾਂ ਨੂੰ ਇਕੱਲਿਆਂ ਸਫ਼ਰ ਕਰਨ ਦਾ ਅਧਿਕਾਰ ਨਹੀਂ ਹੈ।
ਵੀਡੀਓ ਲਈ ਕਲਿੱਕ ਕਰੋ -: