ਪੰਜਾਬ ਵਿਚ ਆਮ ਆਦਮੀ ਪਾਰਟੀ (ਆਪ) ਦੀ ਇਤਿਹਾਸਕ ਜਿੱਤ ਦੀ ਖੁਸ਼ੀ ਵਿਚ ‘ਆਪ’ ਸੁਪਰੀਮੋ ਅਰਵਿੰਦ ਕੇਜਰੀਵਾਲ ਅਤੇ ਭਗਵੰਤ ਮਾਨ ਦੀ ਅਗਵਾਈ ‘ਚ ਅੰਮ੍ਰਿਤਸਰ ਵਿੱਚ ਵਿਸ਼ਾਲ ਰੋਡ ਸ਼ੋਅ ਕੱਢਿਆ ਜਾ ਰਿਹਾ ਹੈ। ਭਾਜਪਾ ਦੇ ਸੀਨੀਅਰ ਆਗੂ ਹਰਜੀਤ ਸਿੰਘ ਗੇਰਵਾਲ ਵੱਲੋਂ ਆਮ ਆਦਮੀ ਪਾਰਟੀ ਦੇ ਇਸ ਰੋਡ ਸ਼ੋਅ ‘ਤੇ ਕਈ ਸਵਾਲ ਚੁੱਕੇ ਗਏ ਹਨ।
ਭਾਜਪਾ ਆਗੂ ਹਰਜੀਤ ਗਰੇਵਾਲ ਨੇ ਟਵੀਟ ਕਰਦਿਆਂ ਕਿਹਾ ਕਿ ਸਰਕਾਰ ਬਣਨ ਤੋਂ ਪਹਿਲਾਂ ਹੀ ਆਮ ਆਦਮੀ ਪਾਰਟੀ ਵੱਲੋਂ ਪਾਰਟੀ ਗਤੀਵਿਧੀਆਂ ਲਈ ਜਨਤਕ ਜਾਇਦਾਦ ਦੀ ਵਰਤੋਂ ਕੀਤੀ ਜਾ ਰਹੀ ਹੈ, ਜੋ ਕਿ ਸ਼ਰਮ ਵਾਲੀ ਗੱਲ ਹੈ। ਉਨ੍ਹਾਂ ਨੇ ਦਾਅਵਾ ਕੀਤਾ ਹੈ ਕਿ ਅੰਮ੍ਰਿਤਸਰ ਵਿਚ ਕੱਢੇ ਗਏ ਰੋਡ ਸ਼ੋਅ ਦੌਰਾਨ ਸਰਕਾਰੀ ਬੱਸਾਂ ਦਾ ਇਸਤੇਮਾਲ ਕੀਤਾ ਗਿਆ ਹੈ। ਉਨ੍ਹਾਂ ਕਿਹਾ ਇਹ ਠੀਕ ਨਹੀਂ ਹੈ। ਨਾਲ ਹੀ ਉਨ੍ਹਾਂ ਪੂਰੇ ਮਾਮਲੇ ਦੀ ਜਾਂਚ ਕਰਨ ਲਈ ਕਿਹਾ ਹੈ। ਹਰਜੀਤ ਗਰੇਵਾਲ ਨੇ ਆਮ ਆਦਮੀ ਪਾਰਟੀ ਤੋਂ ਸਵਾਲ ਕੀਤਾ ਹੈ ਕਿ ਆਖਿਰ ਕਿਸ ਦੀ ਇਜਾਜ਼ਤ ਨਾਲ ਸਰਕਾਰੀ ਬੱਸਾਂ ਦੀ ਵਰਤੋਂ ਰੋਡ ਸ਼ੋਅ ਵਿਚ ਕੀਤੀ ਗਈ?
ਵੀਡੀਓ ਲਈ ਕਲਿੱਕ ਕਰੋ -:
“”ਗਾਇਕੀ ਦਾ ਐਸਾ ਸੁਰੂਰ ਕਿ ਸਭ ਭੁੱਲ ਕੇ ਬਸ ਗਾਣੇ ਲਿਖਦਾ ਤੇ ਗਾਉਂਦਾ ਰਹਿੰਦਾ, ਇਹਦੀ ਆਵਾਜ਼ ਤੁਹਾਨੂੰ ਵੀ ਕੀਲ ਲਵੇਗੀ !”
ਇੱਕ ਹੋਰ ਟਵੀਟ ਕਰਦਿਆਂ ਗਰੇਵਾਲ ਨੇ ਕਿਹਾ ਕਿ ਗੋਨਿਆਣਾ ਨਗਰ ਕੌਂਸਲ ਉੱਪਰ ਆਮ ਆਦਮੀ ਪਾਰਟੀ ਦੁਆਰਾ ਕਬਜ਼ਾ ਕਰਨ ਦੇ ਇਲਜ਼ਾਮ ਲੱਗਣੇ ਮੰਦਭਾਗਾ ਹੈ। ਪੰਜਾਬੀਆਂ ਨੂੰ ਇਹ ਉਮੀਦ ਨਹੀਂ ਸੀ। ਉਨ੍ਹਾਂ ਸਵਾਲ ਕੀਤਾ ਕਿ ‘ਤੁਸੀਂ ਰਾਜਨੀਤੀ ਬਦਲਣ ਆਏ ਹਾਂ ਜਾਂ ਕਬਜ਼ੇ ਕਰਨ ਆਏ ਹੋ’।