It is wrong : ਅੰਮ੍ਰਿਤਸਰ : ਸਿੰਘ ਸਾਹਿਬਾਨ ਦੀ ਇੱਕ ਅਹਿਮ ਮੀਟਿੰਗ ਅੱਜ ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਹੋਈ, ਜਿਸ ਵਿਚ ਕਈ ਮੁੱਦਿਆਂ ‘ਤੇ ਵਿਚਾਰ ਵਟਾਂਦਰੇ ਕੀਤੇ ਗਏ। ਪੰਚ ਸਿੰਘ ਸਾਹਿਬਾਨ ਦੀ ਮੀਟਿੰਗ ਵਿੱਚ ਮੁੱਖ ਮੁੱਦਾ ਖਾਲਸਾ ਦੀਵਾਨ ਅਤੇ ਪਾਕਿਸਤਾਨ ਜਾਣ ਵਾਲਾ ਜਥਾ ਰਿਹਾ। ਗਿਆਨੀ ਹਰਪ੍ਰੀਤ ਸਿੰਘ, ਨੇ ਕਿਹਾ ਕਿ ਮੁੱਖ ਖਾਲਸਾ ਦੀਵਾਨ ਦੇ ਪ੍ਰਤੀਨਿਧੀਆਂ ਨੂੰ ਉਨ੍ਹਾਂ ਲੋਕਾਂ ਦੀ ਜਾਂਚ ਪੂਰੀ ਕਰਨ ਲਈ ਕਿਹਾ ਗਿਆ ਹੈ ਜਿਨ੍ਹਾਂ ਨੇ ਇਕ ਮਹੀਨੇ ਦੇ ਅੰਦਰ-ਅੰਦਰ ਅੰਮ੍ਰਿਤ ਨਹੀਂ ਛਕਿਆ ਅਤੇ ਬਰਖਾਸਤ ਕੀਤੇ ਗੇ ਦੋ ਅਹੁਦੇਦਾਰਾਂ ਦੀ ਜਾਂਚ ਪੂਰੀ ਕਰਨ ਲਈ ਕਿਹਾ। ਉਨ੍ਹਾਂ ਕਿਹਾ ਕਿ ਜਾਂਚ ਪੂਰੀ ਹੋਣ ਤੋਂ ਬਾਅਦ ਰਿਪੋਰਟ ਅਕਾਲ ਤਖ਼ਤ ਸਾਹਿਬ ਨੂੰ ਦਿੱਤੀ ਜਾਵੇ।
ਜਥੇਦਾਰ ਅਕਾਲ ਤਖਤ ਗਿਆਨੀ ਹਰਪ੍ਰੀਤ ਸਿੰਘ ਨੇ ਕਿਹਾ ਕਿ 26 ਜਨਵਰੀ ਤੋਂ ਕਿਸਾਨਾਂ ਦੇ ਅੰਦੋਲਨ ਸੰਬੰਧੀ ਕਿਸਾਨਾਂ ਨਾਲ ਕੋਈ ਮੀਟਿੰਗ ਨਹੀਂ ਹੋਈ ਹੈ ਅਤੇ ਇਸ ਨੂੰ ਗੱਲਬਾਤ ਰਾਹੀਂ ਹੱਲ ਕੀਤਾ ਜਾ ਸਕਦਾ ਹੈ।ਗਿਆਨੀ ਹਰਪ੍ਰੀਤ ਸਿੰਘ ਨੇ ਕਿਹਾ ਕਿ ਪਾਕਿਸਤਾਨ ਜਾਣ ਵਾਲੇ ਜਥੇ ਨੂੰ ਰੋਕਿਆ ਨਹੀਂ ਜਾਣਾ ਚਾਹੀਦਾ।ਅਤੇ ਸਿੱਖ ਭਾਵਨਾਵਾਂ ਨੂੰ ਠੇਸ ਨਹੀਂ ਪਹੁੰਚਣੀ ਚਾਹੀਦੀ। ਕਿਸਾਨ ਅੰਦੋਲਨ ‘ਤੇ ਬੋਲਦਿਆਂ ਉਨ੍ਹਾਂ ਕਿਹਾ ਕਿ ਕਿਸਾਨਾਂ ਵੱਲੋਂ ਭਾਜਪਾ ਨੇਤਾਵਾਂ ਨਾਲ ਕੁੱਟਮਾਰ ਕੀਤੀ ਗਈ ਹੈ ਜਿਸ ਨਾਲ ਕਿਸਾਨੀ ਅੰਦੋਲਨ ਨੂੰ ਠੇਸ ਪਹੁੰਚੀ ਹੈ, ਇਹ ਕਿਸਾਨ ਅੰਦੋਲਨ ਨੂੰ ਕਮਜ਼ੋਰ ਕਰਨ ਦੀ ਕੋਸ਼ਿਸ਼ ਹੈ।ਉਨ੍ਹਾਂ ਕਿਹਾ ਕਿ ਅਗਲੀ ਮੀਟਿੰਗ ਜਲਦੀ ਹੋਵੇਗੀ ਅਤੇ ਹੋਰ ਮੁੱਦੇ ਵਿਚਾਰਿਆ ਜਾਵੇਗਾ।