ਮਾਨਸੂਨ ਸੋਮਵਾਰ ਨੂੰ ਪੰਜਾਬ ‘ਚ ਤੈਅ ਸਮੇਂ ਤੋਂ ਚਾਰ ਦਿਨ ਪਹਿਲਾਂ ਹੀ ਭਾਰੀ ਮੀਂਹ ਨਾਲ ਦਾਖਲ ਹੋਇਆ। ਮੌਸਮ ਵਿਭਾਗ ਮੁਤਾਬਕ ਇਹ ਦੋ ਦਿਨਾਂ ਵਿੱਚ ਪੂਰੇ ਸੂਬੇ ਵਿੱਚ ਸਰਗਰਮ ਹੋ ਜਾਵੇਗਾ। ਮਾਨਸੂਨ ਦੇ ਸ਼ੁਰੂ ਹੋਣ ਦੇ ਨਾਲ ਹੀ ਸੂਬੇ ਦੇ ਕਈ ਇਲਾਕਿਆਂ ‘ਚ ਭਾਰੀ ਮੀਂਹ ਪਿਆ ਹੈ। ਮੌਸਮ ਵਿਭਾਗ ਨੇ ਪੰਜਾਬ ਦੇ ਬਹੁਤੇ ਹਿੱਸਿਆਂ ਵਿੱਚ ਗਰਜ ਨਾਲ ਭਾਰੀ ਮੀਂਹ ਪੈਣ ਲਈ ਯੈਲੋ ਅਲਰਟ ਜਾਰੀ ਕੀਤਾ ਹੈ।
ਪੰਜਾਬ ਐਗਰੀਕਲਚਰਲ ਯੂਨੀਵਰਸਿਟੀ ਲੁਧਿਆਣਾ ਦੇ ਕਲਾਈਮੇਟ ਚੇਂਜ ਅਤੇ ਐਗਰੋ ਮੈਟਰੋਲੋਜੀ ਵਿਭਾਗ ਦੀ ਡਾ. ਕੁਲਵਿੰਦਰ ਕੌਰ ਗਿੱਲ ਨੇ ਦੱਸਿਆ ਕਿ ਆਮ ਤੌਰ ‘ਤੇ ਮਾਨਸੂਨ ਪੰਜਾਬ ‘ਚ 30 ਜੂਨ ਤੱਕ ਪਹੁੰਚ ਜਾਂਦਾ ਹੈ ਪਰ ਇਸ ਵਾਰ ਅਨੁਕੂਲ ਹਾਲਾਤਾਂ ਕਾਰਨ ਇਹ ਚਾਰ ਦਿਨ ਪਹਿਲਾਂ ਯਾਨੀ 26 ਜੂਨ ਨੂੰ ਪਹੁੰਚ ਗਿਆ। ਸੋਮਵਾਰ ਸਵੇਰੇ 8.30 ਵਜੇ ਤੱਕ ਅੰਮ੍ਰਿਤਸਰ ਵਿੱਚ ਸਭ ਤੋਂ ਵੱਧ 113.2 ਮਿਲੀਮੀਟਰ ਮੀਂਹ ਦਰਜ ਕੀਤੀ ਗਈ।
ਪੰਜਾਬ ਵਿੱਚ ਸੋਮਵਾਰ ਸਵੇਰੇ 8.30 ਵਜੇ ਤੱਕ ਪਠਾਨਕੋਟ ਵਿੱਚ 14.1 ਮਿਲੀਮੀਟਰ, ਫਰੀਦਕੋਟ ਵਿੱਚ 24.8 ਮਿਲੀਮੀਟਰ, ਗੁਰਦਾਸਪੁਰ ਵਿੱਚ 65.7 ਮਿਲੀਮੀਟਰ, ਫਿਰੋਜ਼ਪੁਰ ਵਿੱਚ 16.0, ਮੁਕਤਸਰ ਵਿੱਚ 1.0 ਮਿਲੀਮੀਟਰ ਮੀਂਹ ਪਿਆ। ਇਸ ਤੋਂ ਬਾਅਦ ਦਿਨ ਭਰ ਗੁਰਦਾਸਪੁਰ ਵਿੱਚ 26.5 ਮਿਲੀਮੀਟਰ, ਰੋਪੜ ਵਿੱਚ 16.5, ਫਿਰੋਜ਼ਪੁਰ ਵਿੱਚ 4.0 ਮਿਲੀਮੀਟਰ ਮੀਂਹ ਪਿਆ। ਸੋਮਵਾਰ ਨੂੰ ਤਾਪਮਾਨ ‘ਚ 3.4 ਡਿਗਰੀ ਦੀ ਗਿਰਾਵਟ ਦਰਜ ਕੀਤੀ ਗਈ। ਅੱਗੇ ਜਾ ਕੇ ਚਾਰ ਤੋਂ ਪੰਜ ਡਿਗਰੀ ਦੀ ਗਿਰਾਵਟ ਆਵੇਗੀ।
ਦੂਜੇ ਪਾਸੇ ਹਰਿਆਣਾ ਵਿੱਚ ਵੀ ਇੱਕ ਦਿਨ ਵਿੱਚ 17.4 ਮਿਲੀਮੀਟਰ ਮੀਂਹ ਦਰਜ ਕੀਤਾ ਗਿਆ। ਆਮ ਨਾਲੋਂ 596 ਫੀਸਦੀ ਵੱਧ ਹੈ। ਹਰਿਆਣਾ ਦੇ ਸੱਤ ਜ਼ਿਲ੍ਹਿਆਂ ਵਿੱਚ ਆਰੇਂਜ ਅਲਰਟ ਜਾਰੀ ਕੀਤਾ ਗਿਆ ਹੈ, ਜਦੋਂ ਕਿ 15 ਵਿੱਚ ਯੈਲੋ ਅਲਰਟ ਜਾਰੀ ਕੀਤਾ ਗਿਆ ਹੈ। ਹਰਿਆਣਾ ‘ਚ ਅਗਲੇ 24 ਘੰਟਿਆਂ ‘ਚ ਮਾਨਸੂਨ ਪੂਰੇ ਸੂਬੇ ‘ਚ ਦਸਤਕ ਦੇਵੇਗਾ।
ਇਹ ਵੀ ਪੜ੍ਹੋ : ਸਰਕਾਰੀ ਬੱਸਾਂ ‘ਚ ਸਫ਼ਰ ਕਰਨ ਵਾਲਿਆਂ ਲਈ ਅਹਿਮ ਖ਼ਬਰ, ਅੱਜ ਹੜਤਾਲ ‘ਤੇ ਗਏ ਰੋਡਵੇਜ਼ ਮੁਲਾਜ਼ਮ
ਮਾਨਸੂਨ ਦੇ ਛੇਤੀ ਆਉਣ ਨਾਲ ਝੋਨੇ ਦੀ ਫਸਲ ਨੂੰ ਕਾਫੀ ਫਾਇਦਾ ਹੋਵੇਗਾ। ਇਸ ਦੇ ਨਾਲ ਧਰਤੀ ਹੇਠਲੇ ਪਾਣੀ ਦੀ ਵੀ ਬੱਚਤ ਹੋਵੇਗੀ, ਕਿਉਂਕਿ ਕਣਕ-ਝੋਨੇ ਵਰਗੀਆਂ ਰਵਾਇਤੀ ਫ਼ਸਲਾਂ ਦੀ ਸਿੰਚਾਈ ਲਈ ਜ਼ਿਆਦਾ ਪਾਣੀ ਦੀ ਲੋੜ ਹੁੰਦੀ ਹੈ। ਇਸ ਕਾਰਨ ਪੰਜਾਬ ਵਿੱਚ ਧਰਤੀ ਹੇਠਲੇ ਪਾਣੀ ਦਾ ਪੱਧਰ ਲਗਾਤਾਰ ਹੇਠਾਂ ਜਾ ਰਿਹਾ ਹੈ।
ਵੀਡੀਓ ਲਈ ਕਲਿੱਕ ਕਰੋ -: