ਨਵੀਂ ਦਿੱਲੀ ਵਿੱਚ ਰਾਇਸੀਨਾ ਡਾਇਲਾਗ ਦੇ ਅੱਠਵੇਂ ਐਡੀਸ਼ਨ ਵਿੱਚ ਹਿੱਸਾ ਲੈਣ ਲਈ ਪੂਰੀ ਦੁਨੀਆ ਤੋਂ ਨੇਤਾ ਆ ਰਹੇ ਹਨ। ਇਟਲੀ ਦੇ ਨਵੇਂ ਪ੍ਰਧਾਨ ਮੰਤਰੀ ਜੌਰਜੀਆ ਮੇਲੋਨੀ ਨੇ ਕਾਨਫਰੰਸ ਵਿੱਚ ਸ਼ਾਮਲ ਵੀਰਵਾਰ ਨੂੰ ਸ਼ਾਮਲ ਹੋਏ। ਭਾਰਤ ਪਹੁੰਚਣ ‘ਤੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਖੂਬ ਤਾਰੀਫ਼ ਕੀਤੀ। ਜਾਰਜੀਆ ਮੇਲੋਨੀ ਨੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੂੰ ਵਿਸ਼ਵ ਦੇ ਉੱਘੇ ਨੇਤਾ ਬਣਨ ਲਈ ਵਧਾਈ ਦਿੱਤੀ। ਉਨ੍ਹਾਂ ਕਿਹਾ ਕਿ ਪ੍ਰਧਾਨ ਮੰਤਰੀ ਮੋਦੀ ਦੁਨੀਆ ਭਰ ਦੇ ਨੇਤਾਵਾਂ ਵਿੱਚੋਂ ਸਭ ਤੋਂ ਚਹੇਤੇ ਨੇਤਾ ਹਨ।
ਇਸ ਦੇ ਨਾਲ ਹੀ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਰਾਸ਼ਟਰਪਤੀ ਭਵਨ ਦੇ ਕੰਪਲੈਕਸ ‘ਚ ਮੇਲੋਨੀ ਦਾ ਸਵਾਗਤ ਕੀਤਾ ਅਤੇ ਉਨ੍ਹਾਂ ਨੂੰ ਤਿੰਨਾਂ ਸੈਨਾਵਾਂ ਦੇ ਜਵਾਨਾਂ ਨੇ ਗਾਰਡ ਆਫ ਆਨਰ ਦਿੱਤਾ। ਇਸ ਦੌਰਾਨ ਇਟਲੀ ਦੇ PM ਜੌਰਜੀਆ ਮੇਲੋਨੀ ਨੇ ਕਿਹਾ ਕਿ ਪੀਐਮ ਮੋਦੀ ਦੁਨੀਆ ਭਰ ਦੇ ਸਾਰੇ ਨੇਤਾਵਾਂ ਦੇ ਪਿਆਰੇ ਹਨ।
ਉਨ੍ਹਾਂ ਕਿਹਾ ਕਿ ਇਹ ਸੱਚਮੁੱਚ ਸਾਬਤ ਹੋ ਗਿਆ ਹੈ ਕਿ ਉਹ ਇੱਕ ਪ੍ਰਮੁੱਖ ਨੇਤਾ ਹਨ ਅਤੇ ਇਸ ਦੇ ਲਈ ਉਨ੍ਹਾਂ ਨੇ ਪੀਐਮ ਮੋਦੀ ਨੂੰ ਵਧਾਈ ਵੀ ਦਿੱਤੀ। ਇਹ ਗੱਲਾਂ ਸੁਣ ਕੇ ਦੂਜ ਡਾਇਸ ‘ਤੇ ਖੜ੍ਹੇ ਮੋਦੀ ਹੱਸਦੇ ਨਜ਼ਰ ਆਏ। ਵਿਦੇਸ਼ ਮੰਤਰਾਲੇ (MEA) ਮੁਤਾਬਕ ਅੱਠਵੇਂ ਰਾਇਸੀਨਾ ਡਾਇਲਾਗ ਦੇ ਉਦਘਾਟਨ ਸੈਸ਼ਨ ਵਿੱਚ ਜੌਰਜੀਆ ਮੇਲੋਨੀ ਮੁੱਖ ਮਹਿਮਾਨ ਅਤੇ ਮੁੱਖ ਬੁਲਾਰੇ ਹੋਣਗੇ।
ਮਹੱਤਵਪੂਰਨ ਗੱਲ ਇਹ ਹੈ ਕਿ ਇਟਲੀ ਭਾਰਤ ਨਾਲ ਆਪਣੇ ਸਬੰਧਾਂ ਨੂੰ ਨਵੇਂ ਪੱਧਰ ‘ਤੇ ਲੈ ਜਾਣ ਦੀ ਉਮੀਦ ਕਰ ਰਿਹਾ ਹੈ। ਨਵੀਂ ਦਿੱਲੀ ਵਿੱਚ ਮੇਲੋਨੀ ਨੇ ਕਿਹਾ ਕਿ ਦੋਵਾਂ ਦੇਸ਼ਾਂ ਨੇ ਸਾਂਝੇਦਾਰੀ ਨੂੰ ਰਣਨੀਤਕ ਭਾਈਵਾਲੀ ਵਿੱਚ ਬਦਲਣ ਦਾ ਫੈਸਲਾ ਕੀਤਾ ਹੈ।
ਇਹ ਵੀ ਪੜ੍ਹੋ : ਭਾਈ ਰਾਜੋਆਣਾ ਦੀ ਫਾਂਸੀ ਦੀ ਸਜ਼ਾ ਉਮਰਕੈਦ ‘ਚ ਬਦਲੇ ਜਾਣ ਦੀ ਗੁਹਾਰ ‘ਤੇ ਸੁਣਵਾਈ ਪੂਰੀ, ਫੈਸਲਾ ਸੁਰੱਖਿਅਤ
ਰਿਪੋਰਟ ਮੁਤਾਬਕ ਇਟਲੀ ਦੇ ਪ੍ਰਧਾਨ ਮੰਤਰੀ ਨੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨਾਲ ਮੁਲਾਕਾਤ ਤੋਂ ਬਾਅਦ ਕਿਹਾ, ‘ਅਸੀਂ ਇਸ ਰਿਸ਼ਤੇ ਨੂੰ ਹੋਰ ਅੱਗੇ ਵਧਾਉਣਾ ਚਾਹੁੰਦੇ ਸੀ ਅਤੇ ਇਹੀ ਕਾਰਨ ਹੈ ਕਿ ਅਸੀਂ ਆਪਣੀ ਸਾਂਝੇਦਾਰੀ ਨੂੰ ਰਣਨੀਤਕ ਸਾਂਝੇਦਾਰੀ ਵਿੱਚ ਬਦਲਣ ਦਾ ਫੈਸਲਾ ਕੀਤਾ ਕਿਉਂਕਿ ਸਾਡੇ ਕੋਲ ਬਹੁਤ ਸਾਰੇ ਸਾਂਝੇ ਆਧਾਰ ਹਨ। ਸਾਡੇ ਮਜ਼ਬੂਤ ਸਬੰਧ ਹਨ।
ਪੀਐਮ ਮੋਦੀ ਨੇ ਇਟਲੀ ਦੇ ਪ੍ਰਧਾਨ ਮੰਤਰੀ ਦਾ ਦੇਸ਼ ਦੀ ਪਹਿਲੀ ਯਾਤਰਾ ‘ਤੇ ਸਵਾਗਤ ਕੀਤਾ ਅਤੇ ਉਨ੍ਹਾਂ ਨੂੰ ਇਟਲੀ ਦੀ ਪਹਿਲੀ ਮਹਿਲਾ ਅਤੇ ਸਭ ਤੋਂ ਛੋਟੀ ਉਮਰ ਦੀ ਪ੍ਰਧਾਨ ਮੰਤਰੀ ਬਣਨ ‘ਤੇ ਵਧਾਈ ਦਿੱਤੀ। ਮੋਦੀ ਅਤੇ ਮੇਲੋਨੀ ਵੀਰਵਾਰ ਦੁਪਹਿਰ ਨੂੰ ਦੁਵੱਲੇ, ਖੇਤਰੀ ਅਤੇ ਗਲੋਬਲ ਮੁੱਦਿਆਂ ‘ਤੇ ਗੱਲਬਾਤ ਕਰਨ ਵਾਲੇ ਹਨ।
ਵੀਡੀਓ ਲਈ ਕਲਿੱਕ ਕਰੋ -: