ਜਗਦੀਪ ਸਿੰਘ ਸੰਧੂ ਨੇ ਪੰਜਾਬ ਐਗਰੋ ਫੂਡ ਗ੍ਰੇਨਸ ਕਾਰਪੋਰੇਸ਼ਨ ਦੇ ਪ੍ਰਧਾਨ ਵਜੋਂ ਅਹੁਦਾ ਸੰਭਾਲ ਲਿਆ ਹੈ। ਪੀਏਐੱਫਸੀ ਦੇ ਪ੍ਰਧਾਨ ਦਾ ਕਾਰਜਭਾਰ ਸੰਭਾਲਦੇ ਹੋਏ ਜਗਦੀਪ ਸਿੰਘ ਸੰਧੂ ਨੇ ਕਿਹਾ ਕਿ ਪੀਏਐੱਫਸੀ ਨੂੰ ਇਕ ਜੀਵੰਤ ਤੇ ਮਜ਼ਬੂਤ ਸੰਗਠਨ ਬਣਾਉਣ ਲਈ ਹਰ ਸੰਭਵ ਕੋਸ਼ਿਸ਼ ਕੀਤੀ ਜਾਵੇਗੀ।
ਸੰਧੂ ਨੇ ਕਿਹਾ ਕਿ PAFC ਨੂੰ ਲੈ ਕੇ ਪਿਛਲੀਆਂ ਸਰਕਾਰਾਂ ਦੀਆਂ ਗਲਤੀਆਂ ਦੀ ਜਾਂਚ ਕੀਤੀ ਜਾਵੇਗੀ ਤੇ ਦੋਸ਼ੀਆਂ ਖਿਲਾਫ ਕਾਰਵਾਈ ਕੀਤੀ ਜਾਵੇਗੀ। ਸੰਧੂ ਨੇ ਕਿਹਾ ਕਿ ਆਪ ਸੁਪਰੀਮੋ ਤੇ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਤੇ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਮੇਰੇ ‘ਤੇ ਭਰੋਸਾ ਜਤਾਇਆ ਹੈ। ਮੇਰਾ ਟੀਚਾ ਪੀਏਐੱਫਸੀ ਨੂੰ ਵਿਕਾਸ ਦੇ ਰਸਤੇ ‘ਤੇ ਲਿਾਉਣਾ ਹੈ ਕਿਉਂਕਿ ਪਿਛਲੀਆਂ ਸਰਕਾਰਾਂ ਨੇ PAFC ਨੂੰ ਘਾਟੇ ਵਿਚ ਚੱਲਣ ਵਾਲਾ ਸੰਗਠਨ ਬਣਾ ਦਿੱਤਾ ਹੈ। ਅਸੀਂ ਸਾਬਕਾ ਅਧਿਕਾਰੀਆਂ ਵੱਲੋਂ ਕੀਤੇ ਗਏ ਗਲਤ ਕੰਮਾਂ ਦੀ ਸਹੀ ਜਾਂਚ ਕਰਾਂਗੇ। ਦੋਸ਼ੀਆਂ ਖਿਲਾਫ ਕਾਨੂੰਨੀ ਕਾਰਵਾਈ ਕੀਤੀ ਜਾਵੇਗੀ। ਕਿਸੇ ਨੂੰ ਬਖਸ਼ਿਆ ਨਹੀਂ ਜਾਵੇਗਾ।
ਚੰਡੀਗੜ੍ਹ ਮੱਧ ਮਾਰਗ ‘ਤੇ ਸੈਕਟਰ-28 ਵਿਚ ਪੀਏਐੱਫਸੀ ਮੁੱਖ ਦਫਤਰ ਵਿਚ ਅਹੁਦਾ ਸੰਭਾਲਣ ਦੇ ਬਾਅਦ ਉਨ੍ਹਾਂ ਕਿਹਾ ਕਿ ਉਹ ਪੀਏਐੱਫਸੀ ਦੇ ਕੰਮਕਾਜ ਦੀ ਸਮੀਖਿਆ ਕਰਨਗੇ ਤੇ ਨੌਕਰੀ ਲੈਣ ਤੋਂ ਪਹਿਲਾਂ ਇਸ ਵਿਚ ਸੁਧਾਰ ਕਰਨਗੇ। PAFC ਇਕ ਸਫੈਦ ਹਾਥੀ ਬਣ ਗਿਆ ਹੈ ਤੇ ਇਸ ਸਮੇਂ ਭਾਰੀ ਕਰਜ਼ੇ ਹੇਠ ਦਬਿਆ ਹੋਇਆ ਹੈ। ਅਸੀਂ ਸੰਗਠਨ ਨੂੰ ਮੁੜ ਜੀਵਤ ਕਰਨ ਦੀ ਕੋਸ਼ਿਸ਼ ਕਰਾਂਗੇ। ਮੈਨੂੰ ਉਮੀਦ ਹੈ ਕਿ ਸਾਡੀ ਈਮਾਨਦਾਰੀ ਦੀਆਂ ਕੋਸ਼ਿਸ਼ਾਂ ਨਾਲ ਪੀਏਐੱਫਸੀ ਵਿਚ ਇਕ ਨਵਾਂ ਸਵੇਰਾ ਹੋਵੇਗਾ, ਜਿਸ ਨੂੰ ਪਿਛਲੀਆਂ ਸਰਕਾਰਾਂ ਦੇ ਵੱਡੇ ਪੱਧਰ ‘ਤੇ ਭ੍ਰਿਸ਼ਟਾਚਾਰ ਕਾਰਨ ਬਹੁਤ ਨੁਕਸਾਨ ਹੋਇਆ ਹੈ।
ਸੰਧੂ ਨੇ ਕਿਹਾ ਕਿ ਉਹ ਇਹ ਨਿਸ਼ਚਿਤ ਕਰਨ ਦੇ ਇੱਛੁਕ ਹਨ ਕਿ ਪੀਏਐੱਫਸੀਸ ਕਿਸਾਨਾਂ ਦੀ ਆਰਥਿਕ ਸਥਿਤੀ ਵਿਚ ਸੁਧਾਰ ਲਈ ਮੂੰਗੀ ਦਾਲ ਤੇ ਅਜਿਹੀਆਂ ਹੋਰ ਨਕਦੀ ਫਸਲਾਂ ਦੀ ਖਰੀਦ ਸ਼ੁਰੂ ਕਰਨਗੇ। ‘ਆਪ’ ਪੰਜਾਬ ਦੀ ਯੁਵਾ ਬ੍ਰਾਂਚ ਦੇ ਉੁਪ ਪ੍ਰਧਾਨ ਸੰਧੂ ਨੇ ਕਿਹਾ ਕਿ ਖਰੀਦਦਾਰੀ ਪੂਰੀ ਪਾਰਦਰਸ਼ਤਾ ਨਾਲਕੀਤੀ ਜਾਵੇਗੀ। ਮੇਰਾ ਉਦੇਸ਼ ਪੀਏਐੱਫਸੀ ਨੂੰ ਆਰਥਿਕ ਤੌਰ ‘ਤੇ ਆਤਮਨਿਰਭਰ ਬਣਾਉਣਾ ਹੈ। ਇਸ ਮੌਕੇ ‘ਤੇ ਮੁੱਖ ਮੰਤਰੀ ਭਗਵੰਤ ਮਾਨ ਦੀ ਪਤਨੀ ਡਾ. ਗੁਰਪ੍ਰੀਤ ਕੌਰ, ਮੁੱਖ ਮੰਤਰੀ ਦੀ ਭੈਣ ਮਨਪ੍ਰੀਤ ਕੌਰ ਤੇ ਮੁੱਖ ਮੰਤਰੀ ਦੇ ਵਿਸ਼ੇਸ਼ ਕਾਰਜ ਅਫਸਰ ਪ੍ਰੋ. ਓਂਕਾਰ ਸਿੰਘ ਸਿੱਧੂ ਵੀ ਹਾਜ਼ਰ ਸਨ।
ਵੀਡੀਓ ਲਈ ਕਲਿੱਕ ਕਰੋ -: