ਕੇਂਦਰੀ ਜਾਂਚ ਬਿਊਰੋ (ਸੀਬੀਆਈ) ਨੇ ਸ਼ਨੀਵਾਰ 20 ਮਈ ਨੂੰ 1984 ਦੇ ਸਿੱਖ ਵਿਰੋਧੀ ਦੰਗਿਆਂ ਨਾਲ ਸਬੰਧਤ ਇੱਕ ਮਾਮਲੇ ਵਿੱਚ ਕਾਂਗਰਸੀ ਆਗੂ ਜਗਦੀਸ਼ ਟਾਈਟਲਰ ਖ਼ਿਲਾਫ਼ ਚਾਰਜਸ਼ੀਟ ਦਾਇਰ ਕੀਤੀ ਹੈ। ਇਹ ਚਾਰਜਸ਼ੀਟ ਸੀਬੀਆਈ ਵੱਲੋਂ 1984 ਦੇ ਸਿੱਖ ਵਿਰੋਧੀ ਦੰਗਿਆਂ ਦੌਰਾਨ ਪੁਲ ਬੰਗਸ਼ ਗੁਰਦੁਆਰਾ ਅੱਗ ਕਾਂਡ ਵਿੱਚ ਦਾਖ਼ਲ ਕੀਤੀ ਗਈ ਹੈ। ਕਾਂਗਰਸੀ ਨੇਤਾ ‘ਤੇ ਭੀੜ ਨੂੰ ਭੜਕਾਉਣ ਦਾ ਦੋਸ਼ ਹੈ।
ਇਸ ‘ਤੇ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਬਾਦਲ ਨੇ ਟਵੀਟ ਕਰਕੇ ਕਿਹਾ ਕਿ 1984 ਦੇ ਸਿੱਖ ਕਤਲੇਆਮ ਲਈ ਸਾਰੇ ਕਾਂਗਰਸੀ ਆਗੂਆਂ ਨੂੰ ਜੇਲ੍ਹ ਦੀਆਂ ਸਲਾਖਾਂ ਪਿੱਛੇ ਡੱਕਣ ਨੂੰ ਯਕੀਨੀ ਬਣਾਉਣ ਲਈ ਸ਼੍ਰੋਮਣੀ ਅਕਾਲੀ ਦਲ ਦੀਆਂ ਲਗਾਤਾਰ ਕੋਸ਼ਿਸ਼ਾਂ ਰੰਗ ਲਿਆਈਆਂ ਹਨ, ਜਿਸ ਵਿੱਚ 1984 ਦੇ ਕਤਲੇਆਮ ਦੀ ਨਵੀਂ ਚਾਰਜਸ਼ੀਟ ਵਿੱਚ ਦਿੱਲੀ ਦੇ ਕਸਾਈ ਜਗਦੀਸ਼ ਟਾਈਟਲਰ ਦਾ ਜੋੜਿਆ ਗਿਆ ਹੈ। ਸ਼੍ਰੋਮਣੀ ਅਕਾਲੀ ਦਲ ਸਾਰੇ ਦੋਸ਼ੀਆਂ ਨੂੰ ਸਜ਼ਾ ਦਿਵਾਉਣ ਲਈ ਪੂਰੀ ਕੋਸ਼ਿਸ਼ ਕਰੇਗਾ।
ਇੱਕ ਬਿਆਨ ਵਿੱਚਸੀਬੀਆਈ ਨੇ ਜ਼ਿਕਰ ਕੀਤਾ ਕਿ ਏਜੰਸੀ ਨੇ ਨਵੰਬਰ 2005 ਵਿੱਚ ਇੱਕ ਘਟਨਾ ਬਾਰੇ ਇੱਕ ਤਤਕਾਲ ਕੇਸ ਦਰਜ ਕੀਤਾ ਸੀ ਜਿਸ ਵਿੱਚ ਦਿੱਲੀ ਦੇ ਬਾਰਾ ਹਿੰਦੂ ਰਾਓ ਦੇ ਆਜ਼ਾਦ ਮਾਰਕੀਟ ਵਿੱਚ ਗੁਰਦੁਆਰਾ ਪੁਲ ਬੰਗਸ਼ ਨੂੰ ਭੀੜ ਦੁਆਰਾ ਅੱਗ ਲਗਾ ਦਿੱਤੀ ਗਈ ਸੀ। ਗੁਰਚਰਨ ਸਿੰਘ, ਸਰਦਾਰ ਠਾਕੁਰ ਸਿੰਘ ਅਤੇ ਬਾਦਲ ਸਿੰਘ ਨਾਂ ਦੇ ਤਿੰਨ ਵਿਅਕਤੀਆਂ ਨੂੰ 1 ਨਵੰਬਰ 1984 ਨੂੰ ਗੁਰਦੁਆਰਾ ਪੁਲ ਬੰਗਸ਼ ਦੇ ਕੋਲ ਸਾੜ ਕੇ ਮਾਰ ਦਿੱਤਾ ਸੀ।
ਇੱਕ ਬਿਆਨ ਵਿੱਚ ਸੀਬੀਆਈ ਦੇ ਬੁਲਾਰੇ ਨੇ ਕਿਹਾ, “ਅਸੀਂ 31ਅਕਤੂਬਰ, 1984 ਨੂੰ ਭਾਰਤ ਦੀ ਤਤਕਾਲੀ ਪ੍ਰਧਾਨ ਮੰਤਰੀ ਇੰਦਰਾ ਗਾਂਧੀ ਦੀ ਹੱਤਿਆ ਤੋਂ ਬਾਅਦ ਹੋਏ ਸਿੱਖ ਵਿਰੋਧੀ ਦੰਗਿਆਂ ਨਾਲ ਸਬੰਧਤ ਇੱਕ ਕੇਸ ਵਿੱਚ ਰੌਜ਼ ਐਵੇਨਿਊ ਜ਼ਿਲ੍ਹਾ ਅਦਾਲਤ ਵਿੱਚ ਜਗਦੀਸ਼ ਟਾਈਟਲਰ ਵਿਰੁੱਧ ਚਾਰਜਸ਼ੀਟ ਦਾਇਰ ਕੀਤੀ ਹੈ।
ਇਹ ਵੀ ਪੜ੍ਹੋ : ਦਿੱਲੀ ‘ਚ ਜਾਰੀ ਆਰਡੀਨੈਂਸ ‘ਤੇ CM ਮਾਨ ਦਾ ਤਿੱਖਾ ਨਿਸ਼ਾਨਾ, ਬੋਲੇ- ‘…ਤਾਂ ਸਾਰੀ ਭਾਜਪਾ ਨੂੰ ਫਾਂਸੀ ਹੁੰਦੀ’
ਸੀਬੀਆਈ ਦੇ ਬੁਲਾਰੇ ਨੇ ਕਿਹਾ ਕਿ ਅਸੀਂ 31 ਅਕਤੂਬਰ 1984 ਨੂੰ ਭਾਰਤ ਦੀ ਤਤਕਾਲੀ ਪ੍ਰਧਾਨ ਮੰਤਰੀ ਇੰਦਰਾ ਗਾਂਧੀ ਦੇ ਕਤਲ ਮਗਰੋਂ ਹੋਏ ਸਿੱਖ ਵਿਰੋਧੀ ਦੰਗਿਆਂ ਨਾਲ ਜੁੜੇ ਇੱਕ ਮਾਮਲੇ ਵਿੱਚ ਰਾਊਜ ਐਵੇਨਿਊ ਜ਼ਿਲ੍ਹਾ ਅਦਾਲਤ ਵਿੱਚ ਜਗਦੀਸ਼ ਟਾਈਟਲਰ ਖਿਲਾਫ ਚਾਰਜਸ਼ੀਟ ਦਾਇਰ ਕੀਤੀ ਹੈ। ਬਲਾਰੇ ਨੇ ਕਿਹਾ ਕਿ ਸੀਬੀਆਈ ਨੇ 22 ਨਵੰਬਰ 2005 ਨੂੰ ਉਸ ਘਟਨਾ ‘ਤੇ ਮਾਮਲਾ ਦਰਜ ਕੀਤਾ ਸੀ ਜਿਸ ਵਿੱਚ ਆਜ਼ਾਦ ਮਾਰਕੀਟ, ਬਾਬਾ ਹਿੰਦੂ ਰਾਵ, ਦਿੱਲੀ ਵਿੱਚ ਗੁਰਦੁਆਰਾ ਪੁਲ ਬੰਗਸ਼ ਨੂੰ ਇੱਕ ਭੀੜ ਵੱਲੋਂ ਅੱਗ ਲਗਾ ਦਿੱਤੀ ਗਈ ਸੀ ਅਤੇ ਸਰਦਾਰ ਠਾਕੁਰ ਸਿੰਘ, ਬਾਦਲ ਸਿੰਘ ਅਤੇ ਗੁਰਚਰਨ ਸਿੰਘ ਨਾਂ ਦੇ ਤਿੰਨ ਵਿਅਕਤੀਆਂ ਨੂੰ 1 ਨਵੰਬਰ 1984 ਨੂੰ ਗੁਰਦੁਆਰਾ ਪੁਲ ਬੰਗਸ਼ ਕੋਲ ਸਾੜ ਕੇ ਮਾਰ ਦਿੱਤਾ ਗਿਆ ਸੀ।
ਬੁਲਾਰੇ ਨੇ ਅੱਗੇ ਕਿਹਾ ਕਿ ਸੀਬੀਆਈ ਜਾਂਚ ਦੌਰਾਨ ਇਹ ਪਾਇਆ ਗਿਆ ਕਿ 1 ਨਵੰਬਰ 1984 ਨੂੰ ਟਾਈਟਲਰ ਨੇ ਇਲਾਕੇ ਵਿੱਚ ਦੁਕਾਨਾਂ ਨੂੰ ਸਾੜਨ ਅਤੇ ਲੁੱਟਣ ਤੋਂ ਇਲਾਵਾ ਗੁਰਦੁਆਰਾ ਨੂੰ ਸਾੜਨ ਅਤੇ ਤਿੰਨ ਸਿੱਖ ਲੋਕਾਂ ਨੂੰ ਮਾਰਨ ਵਾਲੀ ਭੀੜ ਨੂੰ ਭੜਕਾਇਆ ਅਤੇ ਉਕਸਾਇਆ। ਜਾਂਚ ਮਗਰੋਂ ਚਾਰਜਸ਼ੀਟ ਦਾਖਲ਼ ਕਰ ਦਿੱਤੀ ਗਈ ਹੈ।
ਵੀਡੀਓ ਲਈ ਕਲਿੱਕ ਕਰੋ -: