Jagtar Singh Hawara’s : ਜਗਤਾਰ ਸਿੰਘ ਹਵਾਰਾ ਦੀ 15 ਸਾਲ ਪੁਰਾਣੇ ਆਰਮਜ਼ ਐਕਟ ਕੇਸ ਦੀ ਜ਼ਮਾਨਤ ਅਰਜ਼ੀ ਨੂੰ ਖਾਰਜ ਕਰ ਦਿੱਤਾ ਗਿਆ ਹੈ। ਪੰਜਾਬ ਹਰਿਆਣਾ ਹਾਈਕੋਰਟ ਵੱਲੋਂ ਜ਼ਮਾਨਤ ਪਟੀਸ਼ਨ ਰੱਦ ਕੀਤੀ ਗਈ ਹੈ। ਜਗਤਾਰ ਸਿੰਘ ਹਵਾਰਾ ਅਤੇ ਉਸ ਦੇ ਸਾਥੀਆਂ ਖ਼ਿਲਾਫ਼ ਸਾਲ 2005 ‘ਚ ਆਰਮਜ਼ ਐਕਟ ਅਤੇ ਐਕਸਕਲੂਸਿਵ ਐਕਟ ਅਧੀਨ ਮਾਮਲਾ ਦਰਜ ਕੀਤਾ ਗਿਆ ਸੀ। ਇਸ ਮਾਮਲੇ ਵਿਚ ਹੋਰਨਾਂ ਵਿਅਕਤੀਆਂ ਦੇ ਖ਼ਿਲਾਫ਼ ਅਦਾਲਤ ਵਲੋਂ ਕਾਰਵਾਈ ਕੀਤੀ ਜਾ ਚੁੱਕੀ ਹੈ, ਜਦਕਿ ਜਗਤਾਰ ਸਿੰਘ ਹਵਾਰਾ ਦੀ ਸੁਣਵਾਈ ਅੱਜ ਹੋਈ ਤੇ ਅਦਾਲਤ ਵੱਲੋਂ ਉਸ ਦੀ ਜ਼ਮਾਨਤ ਅਰਜ਼ੀ ਨੂੰ ਰੱਦ ਕਰ ਦਿੱਤਾ ਗਿਆ ਹੈ।
ਇਸ ਸਬੰਧੀ ਹਵਾਰਾ ਦੇ ਵਕੀਲ ਐਡਵੋਕੇਟ ਜਸਪਾਲ ਸਿੰਘ ਮੰਝਪੁਰ ਨੇ ਦੱਸਿਆ ਕਿ ਪਿਛਲੇ ਸਾਲ 5 ਨਵੰਬਰ ਨੂੰ ਭਾਈ ਹਵਾਰਾ ਦੀ ਪੁਲਿਸ ਵਲੋਂ ਵੀਡੀਓ ਕਾਨਫ਼ਰੰਸਿੰਗ ਰਾਹੀਂ ਗ੍ਰਿਫ਼ਤਾਰੀ ਪਾਈ ਗਈ ਸੀ, ਜਿਸ ਸਬੰਧੀ 2 ਫਰਵਰੀ ਨੂੰ 90 ਦਿਨਾਂ ਦਾ ਚਲਾਨ ਨਾ ਪੇਸ਼ ਕਰਨ ਦਾ ਸਮਾਂ ਪੂਰਾ ਹੋ ਗਿਆ ਸੀ, ਜਿਸ ਦੇ ਆਧਾਰ ‘ਤੇ ਉਨ੍ਹਾਂ ਨੇ ਭਾਈ ਹਵਾਰਾ ਦੀ ਜ਼ਮਾਨਤ ਕਰਵਾਉਣ ਲਈ ਅਰਜ਼ੀ ਦਾਇਰ ਕੀਤੀ ਸੀ ਪਰ ਪੁਲਿਸ ਨੇ ਅਦਾਲਤ ‘ਚ 3 ਫਰਵਰੀ ਨੂੰ ਚਲਾਨ ਪੇਸ਼ ਕਰ ਦਿੱਤਾ ਅਤੇ ਅਦਾਲਤ ਨੇ ਭਾਈ ਹਵਾਰਾ ਦੀ ਜ਼ਮਾਨਤ ਦੀ ਅਰਜ਼ੀ ਰੱਦ ਕਰ ਦਿੱਤੀ ।