ਮੁੱਖ ਮੰਤਰੀ ਭਗਵੰਤ ਮਾਨ ਵਾਲੀ ਆਪ ਸਰਕਾਰ ਵਿੱਚ ਵੱਡਾ ਫੇਰਬਦਲ ਵੇਖਣ ਨੂੰ ਮਿਲ ਰਿਹਾ ਹੈ। ਫੌਜਾ ਸਿੰਘ ਸਰਾਰੀ ਦੇ ਅਸਤੀਫੇ ਮਗਰੋਂ ਡਾ. ਬਲਬੀਰ ਸਿੰਘ ਨੂੰ ਪਟਿਆਲਾ ਦਿਹਾਤੀ ਤੋਂ ਵਿਧਾਇਕ ਡਾ. ਬਲਬੀਰ ਸਿੰਘ ਨੂੰ ਨਵਾਂ ਸਿਹਤ ਮੰਤਰੀ ਬਣਾਇਆ ਗਿਆ ਹੈ। ਉਨ੍ਹਾਂ ਨੇ ਚੰਡੀਗੜ੍ਹ ਸਥਿਤ ਰਾਜਭਵਨ ਵਿੱਚ ਮੰਤਰੀ ਅਹੁਦੇ ਦੀ ਸਹੁੰ ਚੁੱਕੀ। ਮੁੱਖ ਮੰਤਰੀ ਭਗਵੰਤ ਮਾਨ ਨੇ ਡਾ. ਬਲਬੀਰ ਸਿੰਘ ਨੂੰ ਮੰਤਰੀ ਬਣਨ ‘ਤੇ ਵਧਾਈ ਦਿੱਤੀ।
ਇਸੇ ਦੇ ਨਾਲ ਵਿਭਾਗਾਂ ਵਿੱਚ ਵੀ ਵੱਡਾ ਫੇਰਬਦਲ ਕੀਤਾ ਗਿਆ ਹੈ। ਚੇਤਨ ਸਿੰਘ ਜੌੜਾਮਾਜਰਾ ਤੋਂ ਸਿਹਤ ਵਿਭਾਗ ਤੇ ਹਰਜੋਤ ਬੈਂਸ ਤੋਂ ਜੇਲ੍ਹ ਵਿਭਾਗ ਵਾਪਿਸ ਲੈ ਲਿਆ ਗਿਆ ਹੈ। ਮੀਤ ਹੇਅਰ ਨੂੰ ਮਾਈਨਿੰਗ ਵਿਭਾਗ, ਡਾ. ਬਲਬੀਰ ਸਿੰਘ ਨੂੰ ਸਿਹਤ ਵਿਭਾਗ, ਚੇਤਨ ਸਿੰਘ ਜੌੜਾਮਾਜਰਾ ਨੂੰ ਫੂਡ ਪ੍ਰੋਸੈਸਿੰਗ ਵਿਭਾਗ, ਹਰਜੋਤ ਬੈਂਸ ਨੂੰ ਉਚੇਰੀ ਸਿੱਖਿਆ ਵਿਭਾਗ ਦਿੱਤਾ ਗਿਆ ਹੈ।
ਚੇਤਨ ਸਿੰਘ ਜੋੜਾਮਾਜਰਾ ਬਾਬਾ ਫ਼ਰੀਦ ਯੂਨੀਵਰਸਿਟੀ ਦੇ ਵਾਈਸ ਚਾਂਸਲਰ ਡਾ. ਰਾਜ ਬਹਾਦਰ ਨੂੰ ਗੰਦੇ ਗੱਦੇ ‘ਤੇ ਲਿਟਾਉਣ ਮਗਰੋਂ ਸੁਰਖੀਆਂ ‘ਚ ਆਏ ਸਨ। ਕਰੀਬ 6 ਮਹੀਨਿਆਂ ਵਿੱਚ ਹੀ ਉਨ੍ਹਾਂ ਤੋਂ ਵਿਭਾਗ ਵਾਪਸ ਲੈ ਲਿਆ। ਇਸ ਤੋਂ ਇਲਾਵਾ ਹਰਜੋਤ ਬੈਂਸ ਤੋਂ ਜੇਲ੍ਹ ਵਿਭਾਗ ਵਾਪਸ ਲੈ ਲਿਆ ਗਿਆ ਹੈ।
ਸੀ.ਐੱਮ. ਭਗਵੰਤ ਮਾਨ ਨੇ ਹੁਣ ਇਹ ਵਿਭਾਗ ਆਪਣੇ ਕੋਲ ਰੱਖ ਲਿਆ ਹੈ। ਜੇਲ੍ਹ ਵਿੱਚ ਲਗਾਤਾਰ ਨਸ਼ੀਲੇ ਪਦਾਰਥਾਂ ਦੀ ਬਰਾਮਦਗੀ ਅਤੇ ਮੋਬਾਈਲਾਂ ਦੀ ਬਰਾਮਦਗੀ ਨੂੰ ਲੈ ਕੇ ਵਿਵਾਦ ਚੱਲ ਰਿਹਾ ਸੀ।
ਮੰਤਰੀ ਫੌਜਾ ਸਿੰਘ ਸਰਾਰੀ ਨੇ ਅਹੁਦੇ ਤੋਂ ਅਸਤੀਫਾ ਦੇ ਦਿੱਤਾ ਹੈ। ਸਰਾਰੀ ਨੇ ਆਪਣਾ ਅਸਤੀਫਾ ਮੁੱਖ ਮੰਤਰੀ ਭਗਵੰਤ ਮਾਨ ਨੂੰ ਸੌਂਪ ਦਿੱਤਾ ਹੈ। ਸਰਾਰੀ ਨੇ ਆਪਣੇ ਅਸਤੀਫੇ ਲਈ ਨਿੱਜੀ ਕਾਰਨ ਦੱਸੇ ਹਨ।
ਹਾਲਾਂਕਿ ਸਰਾਰੀ ‘ਤੇ 3 ਮਹੀਨੇ ਪਹਿਲਾਂ ਭ੍ਰਿਸ਼ਟਾਚਾਰ ਦੇ ਦੋਸ਼ ਲੱਗੇ ਸਨ। ਉਨ੍ਹਾਂ ਦੇ ਪੀਏ ਨਾਲ ਗੱਲਬਾਤ ਦਾ ਇੱਕ ਆਡੀਓ ਵਾਇਰਲ ਹੋਇਆ ਸੀ। ਜਿਸ ‘ਚ ਉਹ ਕਥਿਤ ਤੌਰ ‘ਤੇ ਪੈਸੇ ਤੈਅ ਕਰ ਰਹੇ ਹਨ, ਜਿਸ ਤੋਂ ਬਾਅਦ ਪਾਰਟੀ ਪੱਧਰ ‘ਤੇ ਉਨ੍ਹਾਂ ਤੋਂ ਜਵਾਬ ਮੰਗਿਆ ਗਿਆ। ਸਰਾਰੀ ਦੇ ਬਹਾਨੇ ਵਿਰੋਧੀ ਧਿਰ ਨੇ ਵੀ ਸਰਕਾਰ ਨੂੰ ਘੇਰਿਆ ਸੀ। ਅਸਤੀਫੇ ਦੇ ਨਾਲ ਹੀ ਫੌਜਾ ਸਿੰਘ ਨੇ ਕਿਹਾ ਕਿ ਉਹ ਪਾਰਟੀ ਦੇ ਵਫ਼ਾਦਾਰ ਸਿਪਾਹੀ ਹਨ ਅਤੇ ਰਹਿਣਗੇ।
ਇਹ ਵੀ ਪੜ੍ਹੋ : ਕੜਾਕੇ ਦੀ ਠੰਡ ‘ਚ ਬਿਨਾਂ ਕਮੀਜ਼ ਦੇ ਬੱਚੇ ਨਾਲ ਤੁਰਦੇ ਰਾਹੁਲ ‘ਤੇ ਭੜਕੇ ਬੱਗਾ, ਬੋਲੇ- ‘ਬੇਸ਼ਰਮ ਇਨਸਾਨ’
ਫੌਜਾ ਸਿੰਘ ਸਰਾਰੀ ਪੰਜਾਬ ਵਿੱਚ ‘ਆਪ’ ਸਰਕਾਰ ਵਿੱਚ ਮੰਤਰੀ ਦਾ ਅਹੁਦਾ ਗੁਆਉਣ ਵਾਲੇ ਦੂਜੇ ਮੰਤਰੀ ਹਨ। ਇਸ ਤੋਂ ਪਹਿਲਾਂ ਸਿਹਤ ਮੰਤਰੀ ਡਾ. ਵਿਜੇ ਸਿੰਗਲਾ ਨੂੰ ਬਰਖਾਸਤ ਕਰ ਦਿੱਤਾ ਗਿਆ ਸੀ। ਸਿੰਗਲਾ ‘ਤੇ ਵਿਭਾਗ ਦੇ ਟੈਂਡਰ ‘ਚ ਕਮਿਸ਼ਨ ਲੈਣ ਦਾ ਦੋਸ਼ ਸੀ। ਸਿੰਗਲਾ ਨੂੰ ਵੀ ਜੇਲ੍ਹ ਵਿੱਚ ਰਹਿਣਾ ਪਿਆ। ਹਾਲਾਂਕਿ ਸਿੰਗਲਾ ਨੂੰ ਆਮ ਆਦਮੀ ਪਾਰਟੀ ਤੋਂ ਬਰਖਾਸਤ ਨਹੀਂ ਕੀਤਾ ਗਿਆ ਸੀ।
ਵੀਡੀਓ ਲਈ ਕਲਿੱਕ ਕਰੋ -: