ਵਿਧਾਨ ਸਭਾ ਚੋਣਾਂ ਤੋਂ ਕੁਝ ਸਮਾਂ ਪਹਿਲਾਂ ਆਮ ਆਦਮੀ ਪਾਰਟੀ ਨੂੰ ਵੱਡਾ ਝਟਕਾ ਲੱਗਾ ਹੈ। ‘ਆਪ’ ਵਿਧਾਇਕ ਬਲਦੇਵ ਸਿੰਘ ਦੀ ਮੈਂਬਰਸ਼ਿਪ ਰੱਦ ਕੀਤੀ ਗਈ ਹੈ। ਵਿਧਾਨ ਸਭਾ ਸਪੀਕਰ ਵੱਲੋਂ ਇਹ ਮੈਂਬਰਸ਼ਿਪ ਰੱਦ ਕੀਤੀ ਗਈ ਹੈ। ਮਾਸਟਰ ਬਲਦੇਵ ਸਿੰਘ ਨੂੰ ਅਯੋਗ ਕਰਾਰ ਦਿੱਤਾ ਗਿਆ ਹੈ।
ਬਲਦੇਵ ਸਿੰਘ ਜੈਤੋ ਤੋਂ ਵਿਧਾਨ ਸਭਾ ਚੋਣਾਂ ਜਿੱਤੇ ਸਨ । ਉਨ੍ਹਾਂ ਨੇ ‘ਆਪ’ ਛੱਡਕੇ ਖਹਿਰਾ ਦੀ ਪਾਰਟੀ ਤੋਂ ਲੋਕ ਸਭਾ ਚੋਣ ਲੜੀ ਸੀ ਤੇ ਫਿਰ ਦੁਬਾਰਾ ‘ਆਪ’ ‘ਚ ਸ਼ਾਮਲ ਹੋਏ ਸਨ । ਸੰਵਿਧਾਨ ਦੇ ਸ਼ਡਿਊਲ 10 ਮੁਤਾਬਕ ਇਹ ਕਾਰਵਾਈ ਕੀਤੀ ਗਈ। 2017 ‘ਚ ‘ਆਪ’ ਦੇ 20 ਵਿਧਾਇਕ ਜਿੱਤੇ ਸਨ ।
ਵੀਡੀਓ ਲਈ ਕਲਿੱਕ ਕਰੋ -:
Atta Burfi Recipe | ਦੁੱਧ ਅਤੇ ਖੋਏ ਤੋਂ ਬਿਨਾਂ ਆਟਾ ਬਰਫੀ | Wheat Flour Burfi | Diwali Special Desserts
ਇਸ ਤੋਂ ਪਹਿਲਾਂ ਵੀ ਕਈ ਵਿਧਾਇਕ ਕਾਂਗਰਸ ‘ਚ ਸ਼ਾਮਲ ਹੋ ਚੁੱਕੇ ਹਨ। ਆਪ ਵਿਧਾਇਕ ਖਹਿਰਾ, ਕਮਾਲੂ, ਪਿਰਮਲ, ਮਾਨਸ਼ਾਹੀਆ ਹੁਣ ਕਾਂਗਰਸ ‘ਚ ਸ਼ਾਮਲ ਹੋ ਚੁੱਕੇ ਹਨ। ਸੰਦੋਆ ਵੀ ਕਾਂਗਰਸ ਵਿਚ ਸ਼ਾਮਲ ਹੋਏ ਸਨ ਪਰ ਉਨ੍ਹਾਂ ਨੇ ਫਿਰ ਤੋਂ ‘ਆਪ’ ਚ ਵਾਪਸੀ ਕਰ ਲਈ ਹੈ।
ਇਸ ਤੋਂ ਪਹਿਲਾਂ ਸੁਖਪਾਲ ਸਿੰਘ ਖਹਿਰਾ ਦੀ ਵਿਧਾਇਕੀ ਵੀ ਖ਼ਤਮ ਹੋ ਚੁੱਕੀ ਹੈ। ਹਾਲ ਹੀ ਵਿਚ ਵਿਧਾਨ ਸਭਾ ਸਪੀਕਰ ਨੇ ਖਹਿਰਾ ਦਾ ਅਸਤੀਫਾ ਮਨਜ਼ੂਰ ਕੀਤਾ ਸੀ।ਇਸ ਦੇ ਨਾਲ ਹੀ ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਭੁਲੱਥ ਦੇ ਨਾਲ-ਨਾਲ ਹੁਣ ਜੈਤੋ ਦੀ ਸੀਟ ਵੀ ਖਾਲੀ ਹੋ ਗਈ ਹੈ।