ਨਵੀਂ ਦਿੱਲੀ : ਪੰਜਾਬ ਕਾਂਗਰਸ ਦੇ ਸਾਬਕਾ ਪ੍ਰਧਾਨ ਸੁਨੀਲ ਜਾਖੜ ਜੋ ਹਾਲ ਹੀ ਵਿੱਚ ਭਾਜਪਾ ਵਿੱਚ ਸ਼ਾਮਲ ਹੋਏ ਹਨ, ਨੇ ਅੱਜ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਨਾਲ ਮੁਲਾਕਾਤ ਕੀਤੀ। ਉਨ੍ਹਾਂ ਨਾਲ ਭਾਜਪਾ ਦੇ ਸੀਨੀਅਰ ਆਗੂ ਵੀ ਸਨ।
ਮੁਲਾਕਾਤ ਤੋਂ ਬਾਅਦ ਜਾਖੜ ਨੇ ਕਿਹਾ ਕਿ ਅਮਿਤ ਸ਼ਾਹ ਜੀ ਨੂੰ ਮਿਲ ਕੇ ਹਮੇਸ਼ਾ ਖੁਸ਼ੀ ਹੁੰਦੀ ਹੈ। ਉਨ੍ਹਾਂ ਦੀ ਸਾਦਗੀ ਦਿਲ ਨੂੰ ਛੂਹਣ ਵਾਲੀ ਹੈ ਅਤੇ ਪੰਜਾਬ ਲਈ ਉਨ੍ਹਾਂ ਦੀ ਨਜ਼ਰ ਪ੍ਰੇਰਨਾਦਾਇਕ ਹੈ।
ਭਾਜਪਾ ਵਿੱਚ ਸ਼ਾਮਲ ਹੋਏ ਪੰਜਾਬ ਕਾਂਗਰਸ ਦੇ ਸਾਬਕਾ ਪ੍ਰਧਾਨ ਸੁਨੀਲ ਜਾਖੜ ਨੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੂੰ ਮਿਲਣ ਲਈ ਸਮਾਂ ਮੰਗਿਆ ਹੈ। ਉਹ ਅੱਜ ਸ਼ਾਮ ਜਾਂ ਭਲਕੇ ਪ੍ਰਧਾਨ ਮੰਤਰੀ ਨਾਲ ਮੁਲਾਕਾਤ ਕਰਨਗੇ।
ਪਾਰਟੀ ਸੂਤਰਾਂ ਦਾ ਕਹਿਣਾ ਹੈ ਕਿ ਜਾਖੜ ਨੂੰ ਪੰਜਾਬ ਵਿਚ ਭਾਜਪਾ ਸੰਗਠਨ ਨੂੰ ਮਜ਼ਬੂਤ ਕਰਨ ਲਈ ਵੱਡੀ ਜ਼ਿੰਮੇਵਾਰੀ ਦਿੱਤੀ ਜਾ ਸਕਦੀ ਹੈ।
ਦੱਸ ਦੇਈਏ ਕਿ ਜਾਖੜ ਦਾ ਪਰਿਵਾਰ 50 ਸਾਲ ਕਾਂਗਰਸ ਵਿਚ ਰਿਹਾ। ਪਿਤਾ ਬਲਰਾਮ ਜਾਖੜ ਦੇ ਬਾਅਦ ਉਹ ਪਾਰਟੀ ਵਿਚ ਰਹੇ। ਹੁਣ ਉਨ੍ਹਾਂ ਦੀ ਤੀਜੀ ਪੀੜ੍ਹੀ ਭਤੀਜੇ ਸੰਦੀਪ ਜਾਖੜ ਅਬੋਹਰ ਤੋਂ ਵਿਧਾਇਕ ਹਨ। ਕੈਪਟਨ ਅਮਰਿੰਦਰ ਸਿੰਘ ਨੂੰ ਹਟਾਉਣ ਦੇ ਬਾਅਦ ਹਿੰਦੂ ਹੋਣ ਦੀ ਵਜ੍ਹਾ ਨਾਲ ਉਨ੍ਹਾਂ ਨੂੰ ਸੀਐੱਮ ਨਹੀਂ ਬਣਾਇਆ ਗਿਆ। ਇਸ ਤੋਂ ਬਾਅਦ ਉਨ੍ਹਾਂ ਨੇ ਐਕਟਿਵ ਪਾਲੀਟਿਕਸ ਤੋਂ ਕਿਨਾਰਾ ਕਰ ਲਿਆ। ਚੁਣਾਵੀ ਹਾਰ ਤੋਂ ਬਾਅਦ ਕਾਂਗਰਸ ਨੇ ਉਨ੍ਹਾਂ ਨੂੰ ਅਨੁਸ਼ਾਸਨਹੀਣਤਾ ਦਾ ਨੋਟਿਸ ਭੇਜ ਦਿੱਤਾ ਜਿਸ ਤੋਂ ਨਾਰਾਜ਼ ਹੋ ਕੇ ਜਾਖੜ ਨੇ ਕਾਂਗਰਸ ਛੱਡ ਦਿੱਤੀ।
ਵੀਡੀਓ ਲਈ ਕਲਿੱਕ ਕਰੋ -: