ਪੰਜਾਬ ਕਾਂਗਰਸ ਵਿਚਲਾ ਘਮਾਸਾਨ ਤੇਜ਼ ਹੁੰਦਾ ਜਾ ਰਿਹਾ ਹੈ। ਕਾਂਗਰਸ ਦੇ ਆਪਣੀ ਹੀ ਆਗੂ ਪਾਰਟੀ ਖਿਲਾਫ ਬੋਲ ਰਹੇ ਹਨ। ਕਾਂਗਰਸ ਦੇ ਸਾਬਕਾ ਪ੍ਰਧਾਨ ਸੁਨੀਲ ਜਾਖੜ ਨੇ ਅੱਜ ਫਿਰ ਤੋਂ ਆਪਣੀ ਸਰਕਾਰ ‘ਤੇ ਵੱਡਾ ਹਮਲਾ ਬੋਲਿਆ ਹੈ। ਜਾਖੜ ਵੱਲੋਂ ਇੰਦਰਾ ਗਾਂਧੀ ਨੂੰ ਉਨ੍ਹਾਂ ਦੀ ਬਰਸੀ ‘ਤੇ ਪਾਰਟੀ ਵੱਲੋਂ ਯਾਦ ਨਾ ਕਰਨ ‘ਤੇ ਤੰਜ ਕੱਸਿਆ ਗਿਆ ਹੈ।
ਜਾਖੜ ਨੇ ਕਾਂਗਰਸੀ ਆਗੂਆਂ ਨੂੰ ਯਾਦ ਕਰਵਾਉਂਦਿਆਂ ਕਿਹਾ ਕਿ ਪੰਜਾਬ ਵਿਚ ਅਜੇ ਵੀ ਕਾਂਗਰਸ ਦੀ ਹੀ ਸਰਕਾਰ ਹੈ। ਨਾਲ ਹੀ ਜਾਖੜ ਨੇ ਪਿਛਲੇ ਸਾਲ ਕੈਪਟਨ ਵੱਲੋਂ ਇੰਦਰਾ ਗਾਂਧੀ ਨੂੰ ਲੈ ਕੇ ਜਾਰੀ ਵਿਗਿਆਪਨ ਵੀ ਸ਼ੇਅਰ ਕੀਤਾ ਹੈ। ਜਾਖੜ ਨੇ ਕਿਹਾ ਕਿ ਅੱਜ ਚੰਨੀ ਸਰਕਾਰ ਵੱਲੋਂ ਅਖਬਾਰਾਂ ਵਿਚ ਇੰਦਰਾ ਗਾਂਧੀ ਦੀ ਬਰਸੀ ਮੌਕੇ ਕੋਈ ਵਿਗਿਆਪਨ ਨਹੀਂ ਦਿੱਤਾ ਗਿਆ। ਉਨ੍ਹਾਂ ਕਿਹਾ ਕਿ ਆਇਰਨ ਲੇਡੀ ਦੇ ਨਾਂ ਤੋਂ ਜਾਣੇ ਜਾਂਦੇ ਇੰਦਰਾ ਗਾਂਧੀ ਨੂੰ ਇਤਿਹਾਸ ਵਿਚੋਂ ਭੁਲਾਏ ਜਾਣ ਦੀ ਕੋਸ਼ਿਸ਼ ਕੀਤੀ ਜਾ ਰਹੀ ਹੈ।
ਜਾਖੜ ਨੇ ਪੰਜਾਬ ਪ੍ਰਦੇਸ਼ ਕਾਂਗਰਸ ਪ੍ਰਧਾਨ ਸਿੱਧੂ, ਡਿਪਟੀ ਸੀ. ਐੱਮ. ਸੁਖਜਿੰਦਰ ਰੰਧਾਵਾ ਤੇ ਹੋਰ ਸਾਰੇ ਕੈਬਨਿਟ ਮੰਤਰੀਆਂ ਨੂੰ ਇਸ ਵਿਗਿਆਪਨ ਰਾਹੀਂ ਸ਼ੀਸ਼ਾ ਦਿਖਾਉਣ ਦੀ ਕੋਸ਼ਿਸ਼ ਕੀਤੀ ਹੈ। ਸੁਨੀਲ ਜਾਖੜ ਨੂੰ ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ ਦੇ ਅਹੁਦੇ ਅਤੇ ਕੈਪਟਨ ਅਮਰਿੰਦਰ ਸਿੰਘ ਨੂੰ ਮੁੱਖ ਮੰਤਰੀ ਅਹੁਦੇ ਤੋਂ ਹਟਾਏ ਜਾਣ ਤੋਂ ਬਾਅਦ ਇਹ ਪਹਿਲੀ ਮੌਕਾ ਹੈ ਜਦੋਂ ਪੰਜਾਬ ਸਰਕਾਰ ਤੇ ਪੰਜਾਬ ਕਾਂਗਰਸ ਨੇ ਆਪਣੇ ਸਭ ਤੋਂ ਵੱਡੇ ਨੇਤਾ ਨੂੰ ਹੀ ਭੁਲਾ ਦਿੱਤਾ।
ਵੀਡੀਓ ਲਈ ਕਲਿੱਕ ਕਰੋ -:
Atta Burfi Recipe | ਦੁੱਧ ਅਤੇ ਖੋਏ ਤੋਂ ਬਿਨਾਂ ਆਟਾ ਬਰਫੀ | Wheat Flour Burfi | Diwali Special Desserts
ਇਸ ਤੋਂ ਪਹਿਲਾਂ ਵੀ ਸੁਨੀਲ ਜਾਖੜ ਨੇ ਜਗਦੀਸ਼ ਟਾਈਟਲਰ ਦੀ ਨਿਯੁਕਤੀ ਨੂੰ ਲੈ ਕੇ ਵੀ ਪਾਰਟੀ ‘ਤੇ ਸਵਾਲ ਚੁੱਕੇ ਸਨ। ਜਾਖੜ ਨੇ ਪੰਜਾਬ ਦੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਅਤੇ ਸੀਨੀਅਰ ਕਾਂਗਰਸੀ ਆਗੂ ਅੰਬਿਕਾ ਸੋਨੀ ‘ਤੇ ਹਮਲਾ ਬੋਲਿਆ ਸੀ। ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਅਤੇ ਅੰਬਿਕਾ ਸੋਨੀ ਲਗਾਤਰ ਰਾਹੁਲ ਗਾਂਧੀ ਨਾਲ ਬੈਠਕਾਂ ਕਰ ਰਹੇ ਹਨ। ਅਜਿਹੇ ‘ਚ ਉਨ੍ਹਾਂ ਨੂੰ ਦੱਸਣਾ ਚਾਹੀਦਾ ਹੈ ਕਿ ਕੀ ਹਾਈ ਕਮਾਨ ਨੇ ਉਨ੍ਹਾਂ ਨਾਲ ਇਸ ਮੁੱਦੇ ‘ਤੇ ਗੱਲਬਾਤ ਕੀਤੀ ਸੀ, ਅਤੇ ਦੋਵਾਂ ਆਗੂਆਂ ਨੇ ਇਸ ਮਸਲੇ ‘ਤੇ ਕੀ ਰਾਏ ਦਿੱਤੀ ਹੈ, ਇਹ ਦੋਵੇਂ ਆਗੂ ਹੀ ਸਪੱਸ਼ਟ ਕਰ ਸਕਦੇ ਹਨ।
ਡਿਪਟੀ ਸੀ. ਐੱਮ. ਰੰਧਾਵਾ ਨੇ ਸੁਨੀਲ ਜਾਖੜ ਦੇ ਟਵੀਟ ਦਾ ਜਵਾਬ ਦਿੰਦੇ ਹੋਏ ਕਿਹਾ ਹੈ ਕਿ ਇੰਦਰਾ ਜੀ ਸਾਡੇ ਆਈਕਾਨ ਹਨ, ਉਨ੍ਹਾਂ ਨੂੰ ਮਨਾਇਆ ਨਹੀਂ ਜਾਂਦਾ, ਉਨ੍ਹਾਂ ਨੂੰ ਦਿਲ ਤੋਂ ਯਾਦ ਕੀਤਾ ਜਾਂਦਾ ਹੈ।