ਪ੍ਰਧਾਨ ਮੰਤਰੀ ਨਰਿੰਦਰ ਮੋਦੀ ਵੱਲੋਂ ਖੇਤੀ ਕਾਨੂੰਨ ਵਾਪਿਸ ਲੈਣ ਦੇ ਐਲਾਨ ਤੋਂ ਇੱਕ ਦਿਨ ਪਿੱਛੋਂ ਕਾਂਗਰਸੀ ਆਗੂ ਸੁਨੀਲ ਜਾਖੜ ਨੇ ਕੇਂਦਰ ਸਰਕਾਰ ‘ਤੇ ਨਿਸ਼ਾਨਾ ਵਿੰਨ੍ਹਿਆ।
ਜਾਖੜ ਨੇ ਕਿਹਾ ਕਿ ਖੇਤੀ ਕਾਨੂੰਨ ਰੱਦ ਇਸ ਲਈ ਨਹੀਂ ਕੀਤੇ ਗਏ ਕਿ ਪ੍ਰਧਾਨ ਮੰਤਰੀ ਨੂੰ ਫਿਕਰ ਹੈ, ਸਗੋਂ ਇਸ ਲਈ ਕਿ ਸੱਤਾ ਦੇ ਨਸ਼ੇ ਵਿੱਚ ਧੁੱਤ ਸਰਕਾਰ ਨੇ ਗੁਰੂ ਗੋਬਿੰਦ ਸਿੰਘ ਦੇ ਵੰਸ਼ਜਾਂ ‘ਤੇ ਭਰੋਸਾ ਕੀਤਾ।
ਇਸ ਦੇ ਨਾਲ ਉਨ੍ਹਾਂ ਗੁਰੂ ਗੋਬਿੰਦ ਸਿੰਘ ਜੀ ਦੀ ਬਾਣੀ ਦੀ ਤੁੱਕ ਲਿਖੀ ‘ਚਿੜੀਓਂ ਸੇ ਮੈਂ ਬਾਜ਼ ਤੁੜਾਊਂ ਸਵਾ ਲਾਖ ਸੇ ਏਕ ਲੜਾਊਂ ਤਬੈ ਗੋਬਿੰਦ ਸਿੰਘ ਨਾਮ ਕਹਾਊਂ।।
ਦੱਸ ਦੇਈਏ ਕਿ ਬੀਤੇ ਦਿਨ ਪ੍ਰਕਾਸ਼ ਪੁਰਬ ਵਾਲੇ ਦਿਨ ਲਗਭਗ ਇੱਕ ਸਾਲ ਤੋਂ ਅੰਦੋਲਨ ਕਰ ਰਹੇ ਕਿਸਾਨਾਂ ਲਈ ਪ੍ਰਧਾਨ ਮੰਤਰੀ ਮੋਦੀ ਨੇ ਖੇਤੀ ਕਾਨੂੰਨ ਵਾਪਿਸ ਲੈਣ ਦਾ ਐਲਾਨ ਕੀਤਾ ਅਤੇ ਕਿਹਾ ਕਿ ਸੰਸਦ ਵਿੱਚ ਇਨ੍ਹਾਂ ਨੂੰ ਰੱਦ ਕੀਤਾ ਜਾਵੇਗਾ। ਉਨ੍ਹਾਂ ਕਿਹਾ ਕਿ ਰਾਸ਼ਟਰ ਤੋਂ ਮੁਆਫੀ ਮੰਗਦੇ ਹੋਏ ਮੈਂ ਸੱਚੇ ਦਿਲ ਨਾਲ ਕਹਿਣਾ ਚਾਹੁੰਦਾ ਹਾਂ ਕਿ ਸ਼ਾਇਦ ਸਾਡੀ ਤਪੱਸਿਆ ਵਿਚ ਕੁਝ ਕਮੀ ਰਹਿ ਗਈ ਸੀ ਜੋ ਅਸੀਂ ਆਪਣੇ ਕਿਸੇ ਕਿਸਾਨ ਨੂੰ ਦੀਵੇ ਦੀ ਰੋਸ਼ਨੀ ਵਾਂਗ ਸਪੱਸ਼ਟ, ਸੱਚ ਬਿਆਨ ਨਹੀਂ ਕਰ ਸਕੇ।