ਚੰਡੀਗੜ੍ਹ : ਸੀਨੀਅਰ ਕਾਂਗਰਸ ਆਗੂ ਸੁਨੀਲ ਜਾਖੜ ਦਾ ਵੱਡਾ ਬਿਆਨ ਸਾਹਮਣੇ ਆਇਆ ਹੈ। ਉਨ੍ਹਾਂ ਨੇ ਕਾਂਗਰਸੀ ਆਗੂ ਅੰਬਿਕਾ ਸੋਨੀ ‘ਤੇ ਨਿਸ਼ਾਨਾ ਸਾਧਦਿਆਂ ਕਿਹਾ ਕਿ ਜਦੋਂ ਮੇਰੇ ਹੱਕ ਵਿੱਚ 40 ਵਿਧਾਇਕ ਸਨ ਤਾਂ ਮੈਨੂੰ ਮੁੱਖ ਮੰਤਰੀ ਨਹੀਂ ਬਣਾਇਆ ਗਿਆ। ਉਨ੍ਹਾਂ ਨੇ ਕਿਹਾ ਹੈ ਕਿ ਮੈਂ ਅੰਬਿਕਾ ਸੋਨੀ ਨੂੰ ਉਸ ਸਮੇਂ ਵੀ ਕਿਹਾ ਸੀ ਕਿ ਤੁਸੀਂ ਪੰਜਾਬ ਦੀ ਪਿੱਠ ਵਿੱਚ ਛੁਰਾ ਮਾਰਿਆ ਹੈ।
ਬੀਤੇ ਦਿਨੀਂ ਕਾਂਗਰਸ ਪ੍ਰਧਾਨ ਸ਼ਮਸ਼ੇਰ ਸਿੰਘ ਦੂਲੋ ਵੱਲੋਂ ਟਿਕਟਾਂ ਦੀ ਵੰਡ ਨੂੰ ਲੈਕੇ ਵੱਡੇ ਸਵਾਲ ਚੁੱਕੇ ਗਏ ਤੇ ਇਸ ਤੋਂ ਬਾਅਦ ਸੁਨੀਲ ਜਾਖੜ ਦਾ ਇਹ ਬਿਆਨ ਕਾਂਗਰਸ ਦੀਆਂ ਮੁਸ਼ਕਲਾਂ ਨੂੰ ਹੋਰ ਵਧਾ ਸਕਦਾ ਹੈ। ਅੰਬਿਕਾ ਸੋਨੀ ‘ਤੇ ਵੱਡਾ ਹਮਲਾ ਬੋਲਦਿਆਂ ਜਾਖੜ ਨੇ ਕਿਹਾ ਕਿ ਉਨ੍ਹਾਂ ਮੇਰੇ ਮੁੱਖ ਮੰਤਰੀ ਬਣਨ ਦਾ ਵਿਰੋਧ ਕੀਤਾ ਸੀ। ਉਨ੍ਹਾਂ ਕਿਹਾ ਕਿ 3-4 ਲੀਡਰਾਂ ਨੇ ਹਾਈਕਮਾਨ ਕੋਲ ਗਲਤ ਫੀਡਬੈਕ ਦਿੱਤੀ। ਹਾਈਕਮਾਨ ਨੂੰ ਮੇਰੇ ‘ਤੇ ਪੂਰਾ ਭਰੋਸਾ ਹੈ। ਪੰਜਾਬ ਦੀ ਖੈਰੀਅਤ ਨੂੰ ਸਾਹਮਣੇ ਰੱਖ ਕੇ ਫੈਸਲਾ ਲਿਆ ਗਿਆ।
ਇਹ ਵੀ ਪੜ੍ਹੋ : ਆਸਟ੍ਰੇਲੀਆ ਨੇ ਆਪਣੇ ਲੋਕਾਂ ਨੂੰ ਯੂਕਰੇਨ ਛੱਡਣ ਲਈ ਕਿਹਾ, ਰੂਸ ਕਿਸੇ ਵੀ ਸਮੇਂ ਕਰ ਸਕਦਾ ਹੈ ਵੱਡਾ ਹਮਲਾ
ਵੀਡੀਓ ਲਈ ਕਲਿੱਕ ਕਰੋ -:
“CM ਫੇਸ ਐਲਾਨੇ ਜਾਣ ਤੋਂ ਬਾਅਦ ਸੀਐਮ ਚੰਨੀ ਦਾ DAILY POST PUNJABI ‘ਤੇ ਪਹਿਲਾ EXCLUSIVE INTERVIEW”
ਜਾਖੜ ਨੇ ਕਿਹਾ ਹੈ ਕਿ ਮੇਰਾ ਹੋਰ ਪਾਰਟੀਆਂ ਲਈ ਵੀ ਸਵਾਲ ਹੈ ਕਿ ਉਹ ਹਿੰਦੂ ਮੁੱਖ ਮੰਤਰੀ ਬਣਾਉਣ ਦੀ ਗੱਲ ਕਿਉਂ ਨਹੀਂ ਕਰ ਰਹੇ? ਚਾਹੇ ਆਮ ਆਦਮੀ ਪਾਰਟੀ ਹੋਵੇ ਉਹ ਹਿੰਦੂ ਅਤੇ ਐਸਸੀ ਨੂੰ ਉਪ ਮੁੱਖ ਮੰਤਰੀ ਬਣਾਉਣ ਦੀ ਗੱਲ ਕਿਉਂ ਕਰ ਰਹੇ ਕਰਦੇ?’ ਉਨ੍ਹਾਂ ਕਿਹਾ ਕਿ ਮੈਨੂੰ ਮਾਣ ਹੈ ਕਿ ਮੈਂ ਹਿੰਦੂ ਹਾਂ ਤੇ ਸਭ ਤੋਂ ਵੱਡੀ ਗੱਲ ਇਹ ਹੈ ਕਿ ਮੈਂ ਪੰਜਾਬੀ ਹਾਂ। ਪੰਜਾਬ ਪੰਜਾਬੀਆਂ ਦਾ ਹੈ। ਪੰਜਾਬੀਆਂ ਨੂੰ ਪੰਜਾਬ ਦਾ ਮਾਣ ਹੈ। ਜਾਖੜ ਨੇ ਕਿਹਾ ਕਿ ਇਸ ਨਾਲ ਕੋਈ ਫਰਕ ਨਹੀਂ ਪੈਂਦਾ ਕਿ ਮੈਂ ਮੁੱਖ ਮੰਤਰੀ ਬਣਦਾ ਹਾਂ ਜਾਂ ਨਹੀਂ। ਮੈਨੂੰ ਅਹੁਦੇ ਦਾ ਲਾਲਚ ਨਹੀਂ ਹੈ।