ਗਨ ਕਲਚਰ ਨੂੰ ਲੈ ਕੇ ਜਲੰਧਰ ਪ੍ਰਸ਼ਾਸਨ ਨੇ ਸਖਤੀ ਕਰ ਦਿੱਤੀ ਹੈ। ਆਪਣੀ ਝੂਠੀ ਸ਼ਾਨ ਲਈ ਹਥਿਆਰਾਂ ਦੇ ਲਾਇਸੈਂਸ ਲੈ ਕੇ ਪ੍ਰਦਰਸ਼ਨ ਕਰਨ ਵਾਲਿਆਂ ਦੇ 538 ਆਰਮਸ ਲਾਇਸੈਂਸ ਰੱਦ ਕਰ ਦਿੱਤੇ ਗਏ ਹਨ। 538 ਵਿੱਚੋਂ 362 ਆਰਮਸ ਲਾਇਸੈਂਸ ਨਵੀਨੀਕਰਨ ਪ੍ਰਕਿਰਿਆ ਦੌਰਾਨ ਨੈਗੇਟਿਵ ਪੁਲਿਸ ਰਿਪੋਰਟ ‘ਤੇ ਰਦ ਕੀਤੇ ਗਏ ਹਨ, ਜਦਕਿ ਬਾਕੀ 176 ਲਾਇਸੈਂਸ ਵੱਖ-ਵੱਖ ਕਾਰਨਾਂ ਤੋਂ ਜ਼ਿਲ੍ਹਾ ਪ੍ਰਸ਼ਾਸਨ ਨੇ ਰੱਦ ਕੀਤੇ ਹਨ।
ਜ਼ਿਲ੍ਹੇ ਵਿੱਚ ਕਈ ਆਰਮਸ ਲਾਇਸੈਂਸ ਅਜਿਹੇ ਸਨ ਜਿਨ੍ਹਾਂ ਦੇ ਧਾਰਕ ਖੁਦ ਵਿਦੇਸ਼ ਵਿੱਚ ਸਨ ਅਤੇ ਉਨ੍ਹਾਂ ਦੇ ਹਥਿਆਰ ਨੂੰ ਕੋਈ ਹੋਰ ਇਸਤੇਮਾਲ ਕਰ ਰਿਹਾ ਸੀ। ਪੁਲਿਸ ਵੈਰੀਫਿਕੇਸ਼ਨ ਵਿੱਚ ਅਜਿਹੇ ਵੀ ਮਾਮਲੇ ਸਾਹਮਣੇ ਆਏ ਕਿ ਜਿਸ ਬੰਦੇ ਦੇ ਨਾਂ ‘ਤੇ ਹਥਿਆਰ ਬਣਿਆ ਸੀ ਉਹ ਮਰ ਚੱਕਾ ਹੈ ਅਤੇ ਉਸ ਦੇ ਲਾਇਸੈਂਸੀ ਹਥਿਆਰ ਨੂੰ ਕੋਈ ਹੋਰ ਵਰਤ ਰਿਹਾ ਹੈ.
ਆਰਮਸ ਲਾਇਸੈਂਸ ਨੂੰ ਲੈ ਕੇ ਸਖਤੀ ਕਰਦੇ ਹੋਏ ਡਿਪਟੀ ਕਮਿਸ਼ਰ ਜਸਪ੍ਰੀਤ ਸਿੰਘ ਨੇ ਕਿਹਾ ਕਿ ਕਾਨੂੰਨ ਨੂੰ ਆਪਣੇ ਹੱਥ ਵਿੱਚ ਲੈਣ ਦੀ ਕਿਸੇ ਨੂੰ ਇਜਾਜ਼ਤ ਨਹੀਂ ਦਿੱਤੀ ਜਾਏਗੀ। ਡੀਸੀ ਨੇ ਕਿਹਾ ਕਿ ਸਰਕਾਰ ਦੇ ਹੁਕਮ ‘ਤੇ ਆਰਮਸ ਲਾਇਸੈਂਸਾਂ ਦੀ ਸਮੀਖਿਆ ਕੀਤੀ ਗਈ ਸੀ, ਜਿਸ ਮਗਰੋਂ ਇਨ੍ਹਾਂ ਲਾਇਸੈਂਸਾਂ ਨੂੰ ਤੁਰੰਤ ਪ੍ਰਭਾਵ ਨਾਲ ਰੱਦ ਕਰ ਦਿੱਤਾ ਗਿਆ ਹੈ। ਉਨ੍ਹਾਂ ਕਿਹਾ ਕਿ ਕਾਨੂੰਨ ਕਿਸੇ ਨੂੰ ਵੀ ਆਪਣੇ ਹੱਥ ਵਿੱਚ ਲੈਣ ਦੀ ਇਜਾਜ਼ਤ ਨਹੀਂ ਦਿੱਤੀ ਜਾਏਗੀ।
ਇਹ ਵੀ ਪੜ੍ਹੋ : ਗੈਂਗਸਟਰ ਲਾਰੇਂਸ ਇੰਟਰਵਿਊ ਮਾਮਲਾ ਪਹੁੰਚਿਆ ਹਾਈਕੋਰਟ, NIA ਤੋਂ ਜਾਂਚ ਦੀ ਮੰਗ
ਡੀਸੀ ਨੇ ਕਿਹਾ ਕਿ 362 ਲਾਇਸੈਂਸ ਨਵੀਨੀਕਰਨ ਪ੍ਰਕਿਰਿਆ ਦੌਰਾਨ ਨੈਗੇਟਿਵ ਪੁਲਿਸ ਰਿਪੋਰਟ ਕਾਰਨ ਰੱਦ ਕਰ ਦਿੱਤੇ ਗਏ ਹਨ। 176 ਲਾਇਸੈਂਸ ਵੱਖ-ਵੱਖ ਕਾਰਨਾਂ ਤੋਂ ਰੱਦ ਕੀਤੇ ਗਏ ਹਨ। ਲਾਇਸੈਂਸ ਧਾਰਕਾਂ ਦੀ ਮੌਤ ਕਾਰਨ 101 ਅਸਲਾ ਲਾਇਸੈਂਸ ਰੱਦ ਕਰ ਦਿੱਤੇ ਗਏ ਹਨ। ਇਸੇ ਤਰ੍ਹਾਂ 25 ਮਾਮਲਿਆਂ ਵਿੱਚ ਲਾਇਸੈਂਸ ਧਾਰੀ ਦੇਸ਼ ਛੱਡ ਕੇ ਵਿਦੇਸ਼ ਵਿੱਚ ਰਹਿੰਦੇ ਹਨ, ਜਦਕਿ ਰੀ-ਵੈਰੀਫਿਕੇਸ਼ਨ ਪ੍ਰਕਿਰਿਆ ਦੌਰਾਨ 50 ਮਾਲਿਆਂ ਵਿੱਚ ਰਿਪੋਰਟ ਨੈਗੇਟਿਵ ਪਾਈ ਗਈ।
ਪਿਛਲੇ ਸਾਲ ਨਵੰਬਰ ਵਿੱਚ ਵੀ ਕਰੀਬ 391 ਲਾਇਸੈਂਸ ਜ਼ਿਲ੍ਹਾ ਪ੍ਰਸ਼ਾਸਨ ਨੇ ਰੱਦ ਕੀਤੇ ਗਏ ਸਨ ਅਤੇ ਲਾਇਸੈਂਸ ਧਾਰਕਾਂ ਨੂੰ ਕਾਰਨ ਦੱਸੋ ਨੋਟਿਸ ਜਾਰੀ ਕੀਤੇ ਸਨ। ਡੀਸੀ ਨੇ ਕਿਹਾ ਕਿ ਸਰਕਾਰ ਨੇ ਹਥਿਆਰਾਂ ਦੇ ਪ੍ਰਦਰਸ਼ਨ ‘ਤੇ ਰੋਕ ਲਾਈ ਹੈ। ਜੇ ਕੋਈ ਆਪਣੇ ਲਾਇਸੈਂਸ ਹਥਿਆਰ ਦੀ ਦੁਰਵਰਤੋਂ ਕਰਦਾ ਪਾਇਆ ਗਿਆ ਤਾਂ ਉਸ ਖਿਲਾਫ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਸਖਤ ਕਾਰਵਾਈ ਕੀਤੀ ਜਾਏਗੀ।
ਵੀਡੀਓ ਲਈ ਕਲਿੱਕ ਕਰੋ -: