ਜਲੰਧਰ ਲੋਕ ਸਭਾ ਜ਼ਿਮਨੀ ਚੋਣਾਂ ਨੂੰ ਲੈ ਕੇ ਪੰਜਾਬ ਦੀਆਂ ਸਾਰੀਆਂ ਸਿਆਸੀ ਪਾਰਟੀਆਂ ਤਿਆਰੀਆਂ ਵਿੱਚ ਲੱਗੀਆਂ ਹੋਈਆਂ ਹਨ। ਇਸੇ ਵਿਚਾਲੇ ਸ਼੍ਰੋਮਣੀ ਅਕਾਲੀ ਦਲ ਤੇ ਬਸਪਾ ਨੇ ਵੀ ਵੱਡਾ ਐਲਾਨ ਕੀਤਾ ਹੈ ਇਸ ਵਾਰ ਦੀਆਂ ਜ਼ਿਮਨੀ ਚੋਣਾਂ ਅਕਾਲੀ ਦਲ ਦੇ ਚੋਣ ਨਿਸ਼ਾਨ ‘ਤੇ ਲੜੀ ਜਾਵੇਗੀ।
ਪ੍ਰੈੱਸ ਕਾਨਫਰੰਸ ਸੁਖਬੀਰ ਬਾਦਲ ਨੇ ਦੱਸਿਆ ਕਿ ਸ਼੍ਰੋਮਣੀ ਅਕਾਲੀ ਦਲ ਤੇ ਬਸਪਾ ਨੇ ਆਪਣਾ ਕਿਲ੍ਹਾ ਬਣਾ ਲਿਆ ਹੈ ਬਸ ਕੁਛ ਦਿਨਾਂ ਦੀ ਗੱਲ ਹੈ ਮੈਦਾਨ ਅਸੀਂ ਹੀ ਫਤਹਿ ਕਰਾਂਗੇ। ਉਥੇ ਹੀ ਉਹਨਾਂ ਨੇ ਜਲੰਧਰ ਦੇ ਲੋਕਾ ਨੂੰ ਅਪੀਲ ਕੀਤੀ ਕਿ ਇਕ ਵਾਰੀ ਸਾਨੂੰ ਵੀ ਮੌਕਾ ਦੇ ਕੇ ਦੇਖੋ ਕਿਉਂਕਿ ਸਿਰਫ ਇਕ ਅਕਾਲੀ ਦਲ ਹੀ ਹੈ, ਜੋ ਕਿਸਾਨਾਂ ਤੇ ਮਜ਼ਦੂਰਾਂ ਲੱ ਆਵਾਜ਼ ਚੁੱਕਦਾ ਹੈ।
ਦੱਸ ਦੇਈਏ ਕਿ ਇੱਕ ਅਪ੍ਰੈਲ ਨੂੰ ਹੋਈ ਸ਼੍ਰੋਮਣੀ ਅਕਾਲੀ ਦਲ ਤੇ ਬਸਪਾ ਦੀ ਮੀਟਿੰਗ ਵਿੱਚ ਦੋਵਾਂ ਦੇ ਸਾਂਝੇ ਤੌਰ ‘ਤੇ ਚੋਣ ਲੜਨ ਦਾ ਐਲਾਨ ਕੀਤਾ ਗਿਆ ਸੀ, ਜਿਸ ਵਿੱਚ ਕਿਹਾ ਗਿਆ ਸੀ ਕਿ ਸ਼੍ਰੋਮਣੀ ਅਕਾਲੀ ਦਲ ਮੁਖੀ ਸੁਖਬੀਰ ਬਾਦਲ ਨੂੰ ਜਲੰਧਰ ਚੋਣ ਲਈ ਉਮੀਦਵਾਰ ਚੋਣਨ ਦਾ ਹੱਕ ਦਿੱਤਾ ਗਿਆ ਹੈ।
ਇਹ ਵੀ ਪੜ੍ਹੋ : ‘…ਕੁੜੀਆਂ ਸ਼ੁਰਪਨਖਾ’ ਵਾਲੇ ਬਿਆਨ ‘ਤੇ ਘਿਰੇ BJP ਆਗੂ, ਸੜਕਾਂ ‘ਤੇ ਉਤਰੀ ਕਾਂਗਰਸ
ਜ਼ਿਕਰਯੋਗ ਹੈ ਕਿ ਜਲੰਧਰ ਸਾਂਸਦ ਸੰਤੋਖ ਸਿੰਘ ਚੌਧਰੀ ਦੇ ਦਿਹਾਂਤ ਮਗਰੋਂ ਇਹ ਸੀਟ ਖਾਲੀ ਹੋ ਗਈ ਹੈ। ਕਾਂਗਰਸ ਨੇ ਇਸ ਸੀਟ ‘ਤੇ ਸਵ. ਸੰਤੋਖ ਚੌਧਰੀ ਦੀ ਪਤਨੀ ਕਰਮਜੀਤ ਕੌਰ ਨੂੰ ਟਿਕਟ ਦਿੱਤਾ ਹੈ, ਦੂਜੇ ਪਾਸੇ ਆਮ ਆਦਮੀ ਪਾਰਟੀ ਨੇ ਕਾਂਗਰਸ ਛੱਡ ਕੇ ਆਪ ਵਿੱਚ ਸ਼ਾਮਲ ਹੋਏ ਸੁਸ਼ੀਲ ਰਿੰਕੂ ਨੂੰ ਚੋਣ ਮੌਦਾਨ ਵਿੱਚ ਉਤਾਰਿਆ ਹੈ। ਇਸ ਸੀਟ ‘ਤੇ 10 ਮਈ ਨੂੰ ਵੋਟਾਂ ਹੋਣੀਆਂ ਹਨ। ਨਤੀਜੇ 13 ਮਈ ਨੂੰ ਆਉਣਗੇ। 20 ਅਪ੍ਰੈਲ ਨੂੰ ਨਾਮਜ਼ਦਗੀਆਂ ਦਾਖਲ ਕਰਨ ਦੀ ਆਖਰੀ ਤਰੀਕ ਹੈ।
ਵੀਡੀਓ ਲਈ ਕਲਿੱਕ ਕਰੋ -: