‘ਵਾਰਿਸ ਪੰਜਾਬ ਦੇ ਮੁਖੀ’ ਅੰਮ੍ਰਿਤਪਾਲ ਸਿੰਘ ਦੀ ਗ੍ਰਿਫਤਾਰੀ ਨੂੰ ਲੈ ਕੇ ਜਲੰਧਰ ਦੇ ਕਮਿਸ਼ਨਰ ਕੁਲਦੀਪ ਸਿੰਘ ਚਾਹਲ ਦਾ ਵੱਡਾ ਬਿਆਨ ਸਾਹਮਣੇ ਆਇਆ ਹੈ। ਉਨ੍ਹਾਂ ਕਿਹਾ ਕਿ ਅੰਮ੍ਰਿਤਪਾਲ ਸਿੰਘ ਦੇ 78 ਕਾਰਕੁੰਨਾਂ ਨੂੰ ਗ੍ਰਿਫਤਾਰ ਕਰ ਲਿਆ ਗਿਆ ਹੈ ਤੇ ਜਲਦ ਹੀ ਉਸ ਨੂੰ ਵੀ ਗ੍ਰਿਫਤਾਰ ਕਰ ਲਿਆ ਜਾਵੇਗਾ। ਉਸ ਦੀਆਂ ਦੋ ਕਾਰਾਂ ਨੂੰ ਜ਼ਬਤ ਕਰ ਲਿਆ ਗਿਆ ਹੈ। ਇਸ ਲਈ ਪੰਜਾਬ ਪੁਲਿਸ ਵੱਲੋਂ ਅੱਜ ਦੂਜੇ ਦਿਨ ਵੀ ਸਰਚ ਮੁਹਿੰਮ ਚਲਾਈ ਜਾ ਰਹੀ ਹੈ ਜਿਸ ਤਹਿਤ ਥਾਂ-ਥਾਂ ‘ਤੇ ਪੁਲਿਸ ਦੀ ਤਾਇਨਾਤੀ ਕੀਤੀ ਗਈ ਹੈ।
ਅੰਮ੍ਰਿਤਪਾਲ ਸਿੰਘ ਦੇ ਪਿੰਡ ਨੂੰ ਪੁਲਿਸ ਛਾਉਣੀ ਦੇ ਵਿੱਚ ਤਬਦੀਲ ਕੀਤਾ ਗਿਆ ਹੈ। ਪੁਲਿਸ ਦੇ ਨਾਲ ਨਾਲ ਪੈਰਾ ਮਿਲਟਰੀ ਫੋਰਸ ਵੀ ਤਾਇਨਾਤ ਕੀਤੀ ਗਈ ਹੈ। ਅੰਮ੍ਰਿਤਪਾਲ ਦਾ ਪਿੰਡ ਪੂਰੀ ਤਰ੍ਹਾਂ ਸੀਲ ਕਰ ਦਿੱਤਾ ਗਿਆ। ਪੈਰਾ ਮਿਲਟਰੀ ਨੇ ਅੰਮ੍ਰਿਤਪਾਲ ਦੇ ਪਿੰਡ ਨੂੰ ਘੇਰਿਆ ਹੋਇਆ ਹੈ । ਕਿਸੇ ਵੀ ਅਣਸੁਖਾਵੀਂ ਘਟਨਾ ਨੂੰ ਰੋਕਣ ਲਈ ਅੰਮ੍ਰਿਤਪਾਲ ਸਿੰਘ ਦੇ ਜੱਦੀ ਪਿੰਡ ਜੱਲੂਪੁਰ ਖੇੜਾ ਨੂੰ ਸੀਲ ਕਰ ਦਿੱਤਾ ਗਿਆ ਹੈ।
ਇਹ ਵੀ ਪੜ੍ਹੋ : ਸ਼੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਫਿਰ ਹੋਈ ਬੇਅਦਬੀ, ਪੁਲਿਸ ਨੇ ਮਾਮਲਾ ਕੀਤਾ ਦਰਜ
ਅੰਮ੍ਰਿਤਸਰ ਦੇ ਪਿੰਡ ਜੱਲੂਪੁਰ ਖੇੜਾ ਵਿਚ ਨਾਕੇ ਲਗਾਏ ਗਏ ਹਨ। ਹਰ ਵਾਹਨ ਦੀ ਤਲਾਸ਼ੀ ਲਈ ਜਾ ਰਹੀ ਹੈ ਤੇ ਇਸ ਤੋਂ ਬਾਅਦ ਹੀ ਪਿੰਡ ਵਿਚ ਉਸ ਦੀ ਐਂਟਰੀ ਹੋਣ ਦਿੱਤੀ ਜਾ ਰਹੀ ਹੈ। ਵੱਡੇ ਗੁਰਦੁਆਰਿਆਂ ਵਿਚ ਵੀ ਸੁਰੱਖਿਆ ਵਧਾਈ ਗਈ ਹੈ। ਇਸ ਦੇ ਨਾਲ ਹੀ ਪੰਜਾਬ ਪੁਲਿਸ ਨੇ ਨਾਗਰਿਕਾਂ ਨੂੰ ਅਪੀਲ ਕੀਤੀ ਹੈ ਕਿ ਫੇਕ ਨਿਊਜ਼ ਤੇ ਅਫਵਾਹਾਂ ਉਤੇ ਧਿਆਨ ਨਾ ਦਿਓ।ਸੂਬੇ ਵਿਚ ਸਥਿਤੀ ਪੂਰੀ ਤਰ੍ਹਾਂ ਸਥਿਰ ਹੈ। ਪੁਲਿਸ ਨੇ ਕਿਹਾ ਕਿ ਸੂਬੇ ਵਿਚ ਸ਼ਾਂਤੀ ਨੂੰ ਵਿਗਾੜਨ ਲਈ ਸ਼ਰਾਰਤੀ ਗਤੀਵਿਧੀਆਂ ਵਿਚ ਸ਼ਾਮਲ ਸਾਰੇ ਵਿਅਕਤੀਆਂ ਨਾਲ ਸਖਤੀ ਨਾਲ ਨਿਪਟਿਆ ਜਾਵੇਗਾ।
ਵੀਡੀਓ ਲਈ ਕਲਿੱਕ ਕਰੋ -: