ਜਲੰਧਰ ਦੇਹਾਤ ਪੁਲਿਸ ਨੇ ਗੈਰਕਾਨੂੰਨੀ ਅਨਸਰਾਂ ਖ਼ਿਲਾਫ਼ ਮੁਹਿੰਮ ਵਿੱਢੀ ਹੋਈ ਹੈ। ਇਸ ਤਹਿਤ ਦੋ ਨੌਜਵਾਨਾਂ ਨੂੰ ਨਜਾਇਜ਼ ਹਥਿਆਰਾਂ ਸਮੇਤ ਕਾਬੂ ਕੀਤਾ ਹੈ। ਪੁਲਿਸ ਨੇ ਇਨ੍ਹਾਂ ਨੂੰ ਗਿੱਦੜਪਿੰਡੀ ਟੋਲ ਪਲਾਜ਼ਾ ਨੇੜੇ ਹਾਈਟੈਕ ਨਾਕੇ ਤੋਂ ਕਾਬੂ ਕੀਤਾ ਹੈ। ਇਨ੍ਹਾਂ ਦੇ ਕਬਜ਼ੇ ‘ਚੋਂ ਇਕ ਪਿਸਤੌਲ 32 ਬੋਰ ਅਤੇ 6 ਜਿੰਦਾ ਕਾਰਤੂਸ ਬਰਾਮਦ ਕੀਤਾ ਗਿਆ ਹੈ। ਫਿਲਹਾਲ ਪੁਲਿਸ ਨੇ ਦੋਵਾਂ ਖ਼ਿਲਾਫ਼ ਅਸਲਾ ਐਕਟ ਤਹਿਤ ਮਾਮਲਾ ਦਰਜ ਕਰ ਲਿਆ ਗਿਆ ਹੈ।
DSP ਸ਼ਾਹਕੋਟ ਗੁਰਪ੍ਰੀਤ ਸਿੰਘ ਨੇ ਦੱਸਿਆ ਕਿ ਥਾਣਾ ਲੋਹੀਆਂ ਦੇ ASI ਮੋਹਨ ਸਿੰਘ ਨੇ ਪੈਰਾ ਫੋਰਸ ਸਮੇਤ ਗਿੱਦੜਪਿੰਡੀ ਵਿਖੇ ਨਾਕਾਬੰਦੀ ਕੀਤੀ ਹੋਈ ਸੀ। ਉਨ੍ਹਾਂ ਨੂੰ ਸੂਚਨਾ ਮਿਲੀ ਕਿ ਦੋ ਅਪਰਾਧੀ ਹਥਿਆਰਾਂ ਨਾਲ ਕਿਸੇ ਵਾਰਦਾਤ ਨੂੰ ਅੰਜਾਮ ਦੇਣ ਜਾ ਰਹੇ ਹਨ। ਇਸ ਦੌਰਾਨ ਦੋ ਨੌਜਵਾਨ ਮੋਟਰਸਾਈਕਲ ਨੰਬਰ PB-09AK-4842 ‘ਤੇ ਸਵਾਰ ਹੋ ਕੇ ਜਾ ਰਹੇ ਸਨ। ਸ਼ੱਕ ਦੇ ਅਧਾਰ ‘ਤੇ ਚੈਕਿੰਗ ਲਈ ਉਨ੍ਹਾਂ ਨੂੰ ਰੋਕਿਆ ਗਿਆ ‘ਤਾਂ ਦੋਵੇਂ ਟਾਲਾ ਵੱਟਣ ਲੱਗੇ। ਜਦੋ ਉਨ੍ਹਾਂ ਦੀ ਤਲਾਸ਼ੀ ਲਈ ਗਈ ‘ਤਾਂ ਉਨ੍ਹਾਂ ਕੋਲੋਂ ਇੱਕ ਲੋਡਿਡ ਪਿਸਤੌਲ ਮਿਲੀ। ਪੁਲਿਸ ਨੇ ਹਥਿਆਰਾਂ ਸਮੇਤ ਦੋਵਾਂ ਨੂੰ ਕਾਬੂ ਕਰ ਲਿਆ ਹੈ।
ਇਹ ਵੀ ਪੜ੍ਹੋ : ਫਰੀਦਕੋਟ ‘ਚ ਪੀਣ ਵਾਲੇ ਪਾਣੀ ਦੀ ਸਮੱਸਿਆ, DC ਨੇ ਲਿਆ ਜਾਇਜ਼ਾ
DSP ਗੁਰਪ੍ਰੀਤ ਸਿੰਘ ਨੇ ਦੱਸਿਆ ਕਿ ਫੜੇ ਗਏ ਮੁਲਜ਼ਮਾਂ ਦੀ ਪਛਾਣ ਗੁਰਵਿੰਦਰ ਸਿੰਘ ਉਰਫ ਮਿੰਟੂ ਪੁੱਤਰ ਦਲਵੀਰ ਸਿੰਘ ਵਾਸੀ ਨਾਮਦੇਵ ਕਲੋਨੀ ਕਪੂਰਥਲਾ ਅਤੇ ਰਜਿੰਦਰ ਉਰਫ ਜਿੰਦੂ ਪੁੱਤਰ ਚਰਨ ਸਿੰਘ ਵਾਸੀ ਤੋਗ ਵਾਲਾ ਕਪੂਰਥਲਾ ਵਜੋਂ ਹੋਈ ਹੈ। ਉਨ੍ਹਾਂ ਦੱਸਿਆ ਕਿ ਫੜੇ ਗਏ ਦੋਵੇਂ ਮੁਲਜ਼ਮ ਪੇਸ਼ੇਵਰ ਅਪਰਾਧੀ ਹਨ। ਉਨ੍ਹਾਂ ਦੱਸਿਆ ਕਿ ਦੋਵਾਂ ਧਿਰਾਂ ‘ਤੇ ਪਹਿਲਾਂ ਵੀ ਲੁੱਟ-ਖੋਹ ਤੋਂ ਲੈ ਕੇ ਨਸ਼ਾ ਤਸਕਰੀ ਦੇ ਕਈ ਮਾਮਲੇ ਦਰਜ ਹਨ।
ਵੀਡੀਓ ਲਈ ਕਲਿੱਕ ਕਰੋ -: