ਅੰਮ੍ਰਿਤਸਰ ਤੋਂ ਨਸ਼ੇ ਦੇ ਦੋਸ਼ੀਆਂ ਦੀ ਭਾਲ ‘ਚ ਜਲੰਧਰ ਤੋਂ ਆਈ STF ਦੀ ਟੀਮ ਨੇ ਅੰਮ੍ਰਿਤਸਰ ‘ਚ ਛਾਪਾ ਮਾਰ ਕੇ ਤਿੰਨ ਤਸਕਰਾਂ ਨੂੰ ਗ੍ਰਿਫਤਾਰ ਕੀਤਾ ਹੈ। ਮੁਲਜ਼ਮਾਂ ਕੋਲੋਂ ਡੇਢ ਕਿਲੋ ਹੈਰੋਇਨ ਵੀ ਬਰਾਮਦ ਹੋਇਆ ਹੈ। ਫੜੇ ਤਿੰਨਾਂ ਦੋਸ਼ੀਆਂ ਦੀ ਉਮਰ 25-26 ਸਾਲ ਤੋਂ ਘੱਟ ਹੈ। ਤਿੰਨਾਂ ਮੁਲਜ਼ਮਾਂ ਦੀ ਪਛਾਣ ਅੰਮ੍ਰਿਤਪਾਲ ਸਿੰਘ, ਗਗਨਪ੍ਰੀਤ ਸਿੰਘ ਅਤੇ ਰਣਜੀਤ ਸਿੰਘ ਵਜੋਂ ਹੋਈ ਹੈ। ਤਿੰਨੋਂ ਅੰਮ੍ਰਿਤਸਰ ਦੇ ਵਸਨੀਕ ਹਨ।
STF ਜਲੰਧਰ ਦੇ DSP ਯੋਗੇਸ਼ ਕੁਮਾਰ ਨੇ ਦੱਸਿਆ ਕਿ ASI ਕੁਲਦੀਪ ਸਿੰਘ ਦੀ ਅਗਵਾਈ ਵਿੱਚ ਜਲੰਧਰ STF ਟੀਮ ਨੂੰ ਗੁਪਤ ਸੂਚਨਾ ਮਿਲੀ ਸੀ। ਜਿਸ ਤੋਂ ਬਾਅਦ ਅੰਮ੍ਰਿਤਸਰ ਦੇ ਚੱਬਾ ਮੋੜ ਵਿਖੇ ਨਾਕਾ ਲਗਾਇਆ ਗਿਆ। ਉਨ੍ਹਾਂ ਨੂੰ ਪਹਿਲਾਂ ਸੂਚਨਾ ਮਿਲੀ ਸੀ ਕਿ ਤਿੰਨ ਤਸਕਰ ਅੰਮ੍ਰਿਤਸਰ ‘ਚ ਵੱਡੇ ਪੱਧਰ ‘ਤੇ ਹੈਰੋਇਨ ਦੀ ਤਸਕਰੀ ਦਾ ਧੰਦਾ ਕਰ ਰਹੇ ਹਨ। ਉਨ੍ਹਾਂ ਨੂੰ ਪਤਾ ਲੱਗਾ ਕਿ ਅੱਜ ਵੀ ਤਿੰਨੋਂ ਮੁਲਜ਼ਮ ਆਪਣੀ ਸਵਿਫ਼ਟ ਕਾਰ ਵਿੱਚ ਹੈਰੋਇਨ ਦੀ ਖੇਪ ਕਿਧਰੇ ਪਹੁੰਚਾਉਣ ਜਾ ਰਹੇ ਸਨ।
ਇਹ ਵੀ ਪੜ੍ਹੋ : ਇਟਲੀ ‘ਚ ਸੜਕ ਹਾ.ਦਸੇ ਦਾ ਸ਼ਿਕਾਰ ਹੋਇਆ ਪੰਜਾਬੀ ਨੌਜਵਾਨ, 2 ਮਹੀਨੇ ਪਹਿਲਾਂ ਹੀ ਗਿਆ ਸੀ ਵਿਦੇਸ਼
ਯੋਗੇਸ਼ ਕੁਮਾਰ ਨੇ ਦੱਸਿਆ ਕਿ ਤਿੰਨਾਂ ਨੂੰ ਰਿਮਾਂਡ ‘ਤੇ ਲੈ ਕੇ ਹੋਰ ਪੁੱਛਗਿੱਛ ਕੀਤੀ ਜਾਵੇਗੀ ਤਾਂ ਹੀ ਪਤਾ ਲੱਗੇਗਾ ਕਿ ਤਿੰਨੋਂ ਇਹ ਖੇਪ ਕਿੱਥੇ ਸਪਲਾਈ ਕਰਨ ਜਾ ਰਹੇ ਸਨ। ਉਨ੍ਹਾਂ ਕਿਹਾ ਕਿ ਇਨ੍ਹਾਂ ਦੇ ਪਾਕਿਸਤਾਨ ਸਥਿਤ ਅਪਰਾਧੀਆਂ ਨਾਲ ਵੀ ਸਬੰਧ ਹੋ ਸਕਦੇ ਹਨ, ਜਿਸ ਬਾਰੇ ਪੁੱਛਗਿੱਛ ਤੋਂ ਬਾਅਦ ਹੀ ਜਾਣਕਾਰੀ ਮਿਲੇਗੀ।
ਵੀਡੀਓ ਲਈ ਕਲਿੱਕ ਕਰੋ : –