ਪੰਜਾਬ ਦੇ ਸ੍ਰੀ ਮੁਕਤਸਰ ਸਾਹਿਬ ਜ਼ਿਲ੍ਹੇ ਦੇ ਪਿੰਡ ਕੋਟਲੀ ਸੰਘਰ ਦੇ ਰਹਿਣ ਵਾਲੇ ਜਸ਼ਨਪ੍ਰੀਤ ਸਿੰਘ ਬਰਾੜ ਨੇ ਕੈਨੇਡੀਅਨ ਪੁਲਿਸ ਵਿੱਚ ਭਰਤੀ ਹੋ ਕੇ ਦੇਸ਼ ਦਾ ਨਾਮ ਰੌਸ਼ਨ ਕੀਤਾ ਹੈ। ਆਪਣੇ ਪਿਤਾ ਦੇ ਨਕਸ਼ੇ-ਕਦਮਾਂ ‘ਤੇ ਚੱਲਦਿਆਂ ਜਸ਼ਨਪ੍ਰੀਤ ਨੇ ਆਪਣੇ ਪਿਤਾ ਵਾਂਗ ਪੁਲਿਸ ‘ਚ ਭਰਤੀ ਹੋ ਕੇ ਸਮਾਜ ਦੀ ਸੇਵਾ ਕਰਨ ਦਾ ਸੁਪਨਾ ਦੇਖਿਆ ਅਤੇ ਆਪਣੀ ਮਿਹਨਤ ਨਾਲ ਇਸ ਨੂੰ ਪੂਰਾ ਕੀਤਾ।
ਜਸ਼ਨਪ੍ਰੀਤ ਦੇ ਪਿਤਾ ਕੌਰ ਸਿੰਘ ਬਰਾੜ ਜੋ ਕਿ ਪੰਜਾਬ ਪੁਲਿਸ ਵਿੱਚ ਸਹਾਇਕ ਸਬ ਇੰਸਪੈਕਟਰ ਦੇ ਅਹੁਦੇ ਤੋਂ ਸੇਵਾਮੁਕਤ ਹੋਏ ਹਨ। ਉਨ੍ਹਾਂ ਦੱਸਿਆ ਕਿ ਜਸ਼ਨਪ੍ਰੀਤ ਦਾ ਬਚਪਨ ਤੋਂ ਹੀ ਸੁਪਨਾ ਸੀ ਕਿ ਉਹ ਪੁਲਿਸ ‘ਚ ਭਰਤੀ ਹੋ ਕੇ ਸਮਾਜ ਦੀ ਸੇਵਾ ਕਰੇ, ਜਿਸ ਨੂੰ ਉਸ ਨੇ ਪੂਰਾ ਕੀਤਾ। ਕੈਨੇਡਾ ਵਿੱਚ ਫੈਡਰਲ ਕਰੈਕਸ਼ਨਲ ਅਫਸਰ (ਪੀਸ ਅਫਸਰ) ਬਣ ਕੇ ਉਸ ਨੇ ਨਾ ਸਿਰਫ਼ ਆਪਣੇ ਮਾਪਿਆਂ ਦਾ ਸਗੋਂ ਆਪਣੇ ਜ਼ਿਲ੍ਹੇ ਦਾ ਵੀ ਨਾਮ ਰੌਸ਼ਨ ਕੀਤਾ ਹੈ।
ਇਹ ਵੀ ਪੜ੍ਹੋ : ਅੰਟਾਰਕਟਿਕਾ ’ਚ ਸਿੱਖ ਮਹਿਲਾ ਨੇ ਬਣਾਇਆ ਨਵਾਂ ਸਕੀਇੰਗ ਰਿਕਾਰਡ, 1130 ਕਿਲੋਮੀਟਰ ਸਫ਼ਰ ਕਰ ਕੇ ਬਣੀ ‘ਪੋਲਰ ਕੌਰ’
ਉਸਨੇ ਦੱਸਿਆ ਕਿ ਉਸਨੇ 2017 ਵਿੱਚ ਡੇਰਾ ਭਾਈ ਮਸਤਾਨ ਸੀਨੀਅਰ ਸੈਕੰਡਰੀ ਸਕੂਲ, ਜ਼ਿਲ੍ਹਾ ਸ੍ਰੀ ਮੁਕਤਸਰ ਸਾਹਿਬ ਤੋਂ ਕਾਮਰਸ ਵਿੱਚ 12ਵੀਂ ਦੀ ਪ੍ਰੀਖਿਆ ਪਾਸ ਕੀਤੀ ਸੀ। ਇਸ ਤੋਂ ਬਾਅਦ ਉਹ ਉਚੇਰੀ ਵਿੱਦਿਆ ਲਈ ਕੈਨੇਡਾ ਚਲਾ ਗਿਆ। ਉੱਥੇ ਜਾ ਕੇ ਬਹੁਤ ਮਿਹਨਤ ਅਤੇ ਪਾਰਟ ਟਾਈਮ ਕੰਮ ਕੀਤਾ। 2021 ਵਿੱਚ ਕੈਨੇਡਾ ਲਈ ਪੀ.ਆਰ. ਵੀ ਮਿਲ ਗਈ। ਜਸ਼ਨਪ੍ਰੀਤ ਇੱਥੇ ਹੀ ਨਹੀਂ ਰੁਕਿਆ, ਉਸ ਨੇ ਆਪਣੇ ਪਿਤਾ ਦੇ ਸੁਪਨੇ ਨੂੰ ਪੂਰਾ ਕਰਨ ਲਈ ਦਿਨ-ਰਾਤ ਮਿਹਨਤ ਕੀਤੀ ਅਤੇ 21 ਦਸੰਬਰ 2023 ਨੂੰ ਆਪਣੀ ਸਿਖਲਾਈ ਪੂਰੀ ਕੀਤੀ ਅਤੇ ਪੀਸ ਅਫਸਰ ਦਾ ਅਹੁਦਾ ਹਾਸਲ ਕੀਤਾ।
ਵੀਡੀਓ ਲਈ ਕਲਿੱਕ ਕਰੋ –
“ਰੇਡਾਂ ਮਾਰਨ ਵਾਲਾ ਧਾਕੜ ਅਫ਼ਸਰ ਕਿਉਂ ਰੋ ਪਿਆ ? ਕਹਿੰਦਾ, ਕਦੇ ਵੀ ਵਿਆਹ ਦੀ ਰੋਟੀ ਨਾ ਖਾਓ”