ਫਗਵਾੜਾ : ਪੰਜਾਬ ਯੂਟੀ ਮੁਲਾਜ਼ਮ ਅਤੇ ਪੈਨਸ਼ਨਜ਼ ਸਾਂਝਾ ਫਰੰਟ ਨੇ ਪੰਜਾਬ ਬਸਪਾ ਪ੍ਰਧਾਨ ਅਤੇ ਫਗਵਾੜਾ ਵਲੋਂ ਅਕਾਲੀ- ਬਸਪਾ ਦੇ ਉਮੀਦਵਾਰ ਜਸਵੀਰ ਸਿੰਘ ਗੜ੍ਹੀ ਨੂੰ ਮਿਲੇ ਅਤੇ ਆਪਣੀਆਂ ਮੰਗਾਂ ਨੂੰ ਲੈ ਕੇ ਮੰਗ ਪੱਤਰ ਸੌਂਪਿਆ ਤੇ ਇਨ੍ਹਾਂ ਮੰਗਾਂ ਨੂੰ ਅਕਾਲੀ-ਬਸਪਾ ਦੇ ਚੋਣ ਮਨੋਰਥ ਪੱਤਰ ਵਿੱਚ ਸ਼ਾਮਲ ਕਰਣ ਦੀ ਮੰਗ ਕੀਤੀ।
ਪੰਜਾਬ ਯੂਟੀ ਮੁਲਾਜ਼ਮ ਅਤੇ ਪੈਨਸ਼ਨਜ਼ ਸਾਂਝਾ ਫਰੰਟ ਨੇ ਕਿਹਾ ਕਿ 20 ਫਰਵਰੀ ਨੂੰ ਪੰਜਾਬ ਵਿੱਚ ਵਿਧਾਨ ਸਭਾ ਦੀਆਂ ਵੋਟਾਂ ਪੈ ਰਹੀ ਹਨ, ਅਜਿਹੇ ਵਿੱਚ ਪਾਰਟੀ ਵਲੋਂ ਜਾਰੀ ਕੀਤੇ ਜਾਣ ਵਾਲੇ ਚੋਣ ਮਨੋਰਥ ਪੱਤਰ ਵਿੱਚ ਫਰੰਟ ਦੀਆਂ ਮੰਗਾਂ ਨੂੰ ਸ਼ਾਮਲ ਕਰਕੇ ਉਨ੍ਹਾਂ ਨੂੰ ਪੂਰਾ ਕਰਨ ਦਾ ਭਰੋਸਾ ਦਿੱਤਾ ਜਾਵੇ।
ਆਪਣੀਆਂ ਮੰਗਾਂ ਵਿੱ ਉਨ੍ਹਾਂ ਕਿਹਾ ਕਿ ਸਰਕਾਰੀ ਵਿਭਾਗਾਂ ਵਿੱਚ ਸਰਕਾਰ ਵਲੋਂ ਕੀਤੇ ਜਾ ਰਹੇ ਨਿੱਜੀਕਰਨ ਨੂੰ ਬੰਦ ਕੀਤਾ ਜਾਵੇ, ਸਾਰੇ ਸਰਕਾਰੀ ਵਿਭਾਗਾਂ ਵਿੱਚ ਕੰਮ ਕਰਨ ਵਾਲੇ ਕੱਚੇ ਮੁਲਾਜ਼ਮਾਂ ਨੂੰ ਪੱਕਾ ਕੀਤਾ ਜਾਵੇ, ਸਰਕਾਰੀ ਕਰਮਚਾਰੀਆਂ ਲਈ ਪੁਰਾਣੀ ਪੈਨਸ਼ਨ ਸਕੀਮ ਬਹਾਲ ਕੀਤੀ ਜਾਵੇ, ਕਰਮਚਾਰੀਆਂ ਨੂੰ ਮਾਣ-ਭੱਤਾ ਅਤੇ ਇੰਸੈਂਟਿਵ ਦਿੱਤਾ ਜਾਵੇ, ਪੇ-ਕਮਿਸ਼ਨ ਦੀ ਰਿਪੋਰਟ ਵਿੱਚ ਸੋਧ ਕਰਦੇ ਹੋਏ ਇਸ ਨੂੰ ਜਾਰੀ ਕੀਤਾ ਜਾਵੇ, ਸਰਕਾਰ ਵਲੋਂ ਬੰਦ ਕੀਤੇ ਗਏ ਭੱਤਿਆਂ ਨੂੰ ਫਿਰ ਤੋਂ ਜਾਰੀ ਕੀਤਾ ਜਾਵੇ, ਸਰਕਾਰੀ ਵਿਭਾਗਾਂ ਵਿੱਚ ਕੰਮ ਕਰਨ ਵਾਲੇ ਕਰਮਚਾਰੀਆਂ ਦਾ ਪਰਖਕਾਲ ਘੱਟ ਕੀਤਾ ਜਾਵੇ ਅਤੇ ਉਨ੍ਹਾਂ ਨੂੰ ਸਾਰੀਆਂ ਸੁਵਿਧਾਵਾਂ ਉਪਲੱਬਧ ਕਰਵਾਈਆਂ ਜਾਣ। ਇਸ ਤੋਂ ਇਲਾਵਾ ਕਰਮਚਾਰੀਆਂ ‘ਤੇ ਦਰਜ ਕੇਸਾਂ ਨੂੰ ਵਾਪਸ ਲੈਣਾ ਵੀ ਸ਼ਾਮਿਲ ਹੈ।
ਜਸਵੀਰ ਸਿੰਘ ਗੜ੍ਹੀ ਨੇ ਪੰਜਾਬ ਯੂਟੀ ਮੁਲਾਜ਼ਮ ਅਤੇ ਪੈਨਸ਼ਨਜ਼ ਸਾਂਝਾ ਫਰੰਟ ਦੇ ਮੈਬਰਾਂ ਨੂੰ ਭਰੋਸਾ ਦਿੱਤਾ ਹੈ ਕਿ ਉਨ੍ਹਾਂ ਦੀ ਸਾਰੀਆਂ ਮੰਗਾਂ ਨੂੰ ਉਹ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਦੇ ਸਾਹਮਣੇ ਰੱਖਣਗੇ ਅਤੇ ਉਨ੍ਹਾਂ ਦੀਆਂ ਮੰਗਾਂ ਨੂੰ ਚੋਣ ਮਨੋਰਥ ਪੱਤਰ ਵਿੱਚ ਸ਼ਾਮਿਲ ਕਰਵਾਉਣਗੇ।
ਜਸਵੀਰ ਸਿੰਘ ਗੜ੍ਹੀ ਨੇ ਕਿਹਾ ਕਿ ਅਕਾਲੀ-ਬਸਪਾ ਗਠਜੋੜ ਪੰਜਾਬ ਦੇ ਸਰਕਾਰੀ ਕਰਮਚਾਰੀਆਂ ਦੇ ਨਾਲ ਹੈ ਅਤੇ ਸਰਕਾਰ ਬਣਨ ‘ਤੇ ਸਾਰੇ ਸਰਕਾਰੀ ਵਿਭਾਗਾਂ ਵਿੱਚ ਕੰਮ ਕਰਨ ਵਾਲੇ ਕਰਮਚਾਰੀਆਂ ਦੀਆਂ ਮੰਗਾਂ ਨੂੰ ਪਹਿਲ ਦੇ ਆਧਾਰ ‘ਤੇ ਪੂਰਾ ਕੀਤਾ ਜਾਵੇਗਾ।
ਵੀਡੀਓ ਲਈ ਕਲਿੱਕ ਕਰੋ -:
“ਕੀ ਭਗਵੰਤ ਮਾਨ AAP ਦੀ ਬੇੜੀ ਲਾ ਸਕਣਗੇ ਪਾਰ ? ਭਗਵੰਤ ਮਾਨ ‘ਤੇ ਆਪ ਨੇ ਕਿਉਂ ਖੇਡਿਆ ਦਾਅ ? ਕੀ ਹੋਵੇਗਾ ਆਮ ਆਦਮੀ ਪਾਰਟੀ ਨੂੰ ਫਾਇਦਾ ? “
ਇਸ ਮੌਕੇ ਸਤੀਸ਼ ਕੁਮਾਰ ਰਾਣਾ ਕੋਆਰਡੀਨੇਟਰ ਐਂਡ ਕਨਵੀਨਰ, ਸੁਖਜੀਤ ਸਿੰਘ ਕਨਵੀਨਰ, ਜਰਮਨਜੀਤ ਸਿੰਘ ਕਨਵੀਨਰ, ਜਸਵਿੰਦਰ ਪਾਲ ਉੱਗੀ ਸੀਨਿਅਰ ਮੀਤ ਪ੍ਰਧਾਨ ਪੰਜਾਬ ਗੌਰਮਿੰਟ ਕਲਾਸ 4 ਇੰਪਲਾਇਜ ਯੂਨੀਅਨ ਵੀ ਮੌਜੂਦ ਸਨ।