ਪੰਜਾਬ ਵਿੱਚ 20 ਫ਼ਰਵਰੀ ਨੂੰ ਵਿਧਾਨ ਸਭਾ ਚੋਣਾਂ ਹੋਣੀਆਂ ਹਨ। ਬਸਪਾ ਇਸ ਵਾਰ ਸ਼੍ਰੋਮਣੀ ਅਕਾਲੀ ਦਲ ਨਾਲ ਗਠਜੋੜ ਕਰਕੇ ਚੋਣ ਮੈਦਾਨ ਵਿੱਚ ਹੈ। ਸ਼੍ਰੋਮਣੀ ਅਕਾਲੀ ਦਲ ਵਿੱਚ ਕਈ ਪੁਰਾਣੇ ਆਗੂ ਜੋ ਪਹਿਲਾਂ ਪਾਰਟੀ ਛੱਡ ਕੇ ਚਲੇ ਗਏ ਸਨ ਉਹ ਵੀ ਹੁਣ ਘਰ ਵਾਪਸੀ ਕਰ ਰਹੇ ਹਨ। ਬਸਪਾ ਪ੍ਰਧਾਨ ਜਸਵੀਰ ਸਿੰਘ ਗੜ੍ਹੀ ਵੀ ਪਾਰਟੀ ਦੇ ਚੋਣ ਪ੍ਰਚਾਰ ਵਿੱਚ ਰੁੱਝੇ ਹੋਏ ਹਨ।
ਸੀ.ਐੱਮ ਚੰਨੀ ਦੇ ਭਾਣਜੇ ਭੁਪਿੰਦਰ ਹਨੀ ਦੀ ਗ੍ਰਿਫਤਾਰੀ ‘ਤੇ ਟਿੱਪਣੀ ਕਰਦਿਆਂ ਬਸਪਾ ਦੇ ਸੂਬਾ ਪ੍ਰਧਾਨ ਜਸਵੀਰ ਸਿੰਘ ਗੜ੍ਹੀ ਨੇ ਕਿਹਾ ਕਿ ਚੰਨੀ ‘ਹਨੀ ਮਨੀ’ ਦੀ ਖੇਡ ਸਾਰਾ ਪੰਜਾਬ ਦੇਖ ਰਿਹਾ ਹੈ ਅਤੇ ਜਨਤਾ ਮੂਰਖ ਨਹੀਂ ਹੈ, ਜਨਤਾ ਹੁਣ ਸਿਆਣੀ ਹੋ ਗਈ ਹੈ, ਉਹ ਚੰਗੀ ਤਰ੍ਹਾਂ ਜਾਣਦੀ ਹੈ ਕਿ ਸੂਬੇ ਦੀ ਰਾਖੀ ਕੌਣ ਕਰ ਸਕਦਾ ਹੈ।
ਉਨ੍ਹਾਂ ਕਿਹਾ ਕਿ ਦੂਜੇ ਪਾਸੇ ਸਿੱਧੂ ਚੰਨੀ ਨੂੰ ਕਮਜ਼ੋਰ ਤੇ ਕਠਪੁਤਲੀ ਮੁੱਖ ਮੰਤਰੀ ਕਹਿ ਰਿਹਾ ਹੈ। ਇਸ ਲਈ ਇਸ ਵਾਰ ਸਾਡਾ ਸਮਾਜ ਸਾਡੇ ਨਾਲ ਖੜ੍ਹਾ ਹੈ, ਪੰਜਾਬ ਵਿੱਚ ਇਸ ਵਾਰ ਬਸਪਾ-ਅਕਾਲੀ ਗਠਜੋੜ ਦੀ ਹੀ ਜਿੱਤ ਹੋਵੇਗੀ।
ਵੀਡੀਓ ਲਈ ਕਲਿੱਕ ਕਰੋ -:
“”ਗਾਇਕੀ ਦਾ ਐਸਾ ਸੁਰੂਰ ਕਿ ਸਭ ਭੁੱਲ ਕੇ ਬਸ ਗਾਣੇ ਲਿਖਦਾ ਤੇ ਗਾਉਂਦਾ ਰਹਿੰਦਾ, ਇਹਦੀ ਆਵਾਜ਼ ਤੁਹਾਨੂੰ ਵੀ ਕੀਲ ਲਵੇਗੀ !”
ਦੱਸਣਯੋਗ ਹੈ ਕਿ ਸ਼੍ਰੋਮਣੀ ਅਕਾਲੀ ਦਲ-ਬਸਪਾ ਗਠਜੋੜ ਦਾ ਮੁੱਖ ਮੰਤਰੀ ਚਿਹਰਾ ਸੁਖਬੀਰ ਬਾਦਲ ਹਨ। ਉਥੇ ਹੀ ਵਿਧਾਨ ਸਭਾ ਚੋਣਾਂ ਵਿੱਚ ਪਾਰਟੀ ਨੂੰ ਸ਼ਿਵ ਸੈਨਾ ਹਿੰਦੁਸਤਾਨ ਦਾ ਵੀ ਸਾਥ ਮਿਲ ਗਿਆ ਹੈ ਜੋ ਉਮੀਦਵਾਰਾਂ ਲਈ ਪ੍ਰਚਾਰ ਕਰਨਗੇ। 20 ਫਰਵਰੀ ਨੂੰ ਪੰਜਾਬ ਵਿੱਚ ਵੋਟਾਂ ਪੈਣਗੀਆਂ ਜਦਕਿ 10 ਮਾਰਚ ਨੂੰ ਇਨ੍ਹਾਂ ਦੇ ਨਤੀਜੇ ਸਾਹਮਣੇ ਆਉਣਗੇ।