ਵਿਧਾਨ ਸਭਾ ਚੋਣਾਂ ਦਾ ਸਮਾਂ ਬਿਲਕੁਲ ਨੇੜੇ ਹੈ ਪਰ ਇਸ ਤੋਂ ਪਹਿਲਾਂ ਕਾਂਗਰਸ ਪਾਰਟੀ ਨੂੰ ਝਟਕੇ ਲੱਗ ਰਹੇ ਹਨ। ਕਈ ਆਗੂ ਪਾਰਟੀ ਛੱਡ ਕੇ ਜਾ ਰਹੇ ਹਨ। ਹੁਣ ਪੰਜਾਬ ਯੂਥ ਕਾਂਗਰਸ ਦੇ ਉਪ ਪ੍ਰਧਾਨ ਜਸਵਿੰਰ ਸਿੰਘ ਜੱਸੀ ਨੇ ਆਪਣੇ ਅਹੁਦੇ ਤੋਂ ਅਸਤੀਫ਼ਾ ਦੇ ਦਿੱਤਾ ਹੈ।
ਨਾਲ ਹੀ ਜਸਵਿੰਦਰ ਸਿੰਘ ਨੇ ਕਾਂਗਰਸ ਦੇ ਕਿਸੇ ਵੀ ਸੰਗਠਨ ਦੀ ਹੋਰ ਸਾਰੀਆਂ ਮੈਂਬਰਸ਼ਿਪ ਵੀ ਛੱਡਣ ਦਾ ਫ਼ੈਸਲਾ ਲਿਆ ਹੈ। ਉਨ੍ਹਾਂ ਬੀਤੇ ਦਿਨ ਆਪਣਾ ਅਸਤੀਫ਼ਾ ਦਿੱਲੀ ਹਾਈਕਮਾਨ ਨੂੰ ਭੇਜ ਦਿੱਤਾ। ਉਨ੍ਹਾਂ ਆਪਣੇ ਅਸਤੀਫੇ ਵਿੱਚ ਪਾਰਟੀ ਛੱਡਣ ਦੇ ਕਾਰਨ ਦਾ ਜ਼ਿਕਰ ਨਹੀਂ ਕੀਤਾ।
ਵੀਡੀਓ ਲਈ ਕਲਿੱਕ ਕਰੋ -:
“ਕੀ ਭਗਵੰਤ ਮਾਨ AAP ਦੀ ਬੇੜੀ ਲਾ ਸਕਣਗੇ ਪਾਰ ? ਭਗਵੰਤ ਮਾਨ ‘ਤੇ ਆਪ ਨੇ ਕਿਉਂ ਖੇਡਿਆ ਦਾਅ ? ਕੀ ਹੋਵੇਗਾ ਆਮ ਆਦਮੀ ਪਾਰਟੀ ਨੂੰ ਫਾਇਦਾ ? “
ਅਸਤੀਫ਼ਾ ਦੇਣ ਪਿੱਛੋਂ ਜਸਵਿੰਦਰ ਸਿੰਘ ਨੇ ਵਿਧਾਨ ਸਭਾ ਚੋਣਾਂ 2022 ਲਈ ਆਜ਼ਾਦ ਉਮੀਦਵਾਰ ਵਜੋਂ ਚੋਣ ਲੜਨ ਦਾ ਵੀ ਐਲਾਨ ਕੀਤਾ। ਉਨ੍ਹਾਂ ਆਪਣੀ ਫੇਸਬੁੱਕ ਪੋਸਟ ਰਾਹੀਂ ਇਸ ਦੀ ਜਾਣਕਾਰੀ ਦਿੱਤੀ।
ਦੱਸ ਦੇਈਏ ਕਿ ਬੀਤੇ ਦਿਨ ਕਾਂਗਰਸ ਵੱਲੋਂ ਪੰਜਾਬ ਦੇ 23 ਉਮੀਦਵਾਰਾਂ ਦੀ ਸੂਚੀ ਜਾਰੀ ਕੀਤੀ, ਜਿਸ ਵਿੱਚ ਕਈ ਮੌਜੂਦਾ ਵਿਧਾਇਕਾਂ ਦੀਆਂ ਟਿਕਟਾਂ ਕੱਟ ਕੇ ਨਵੇਂ ਚਿਹਰਿਆਂ ਨੂੰ ਚੋਣ ਮੈਦਾਨ ਵਿੱਚ ਉਤਾਰਿਆ ਗਿਆ ਹੈ। ਇਸ ਨੂੰ ਲੈ ਕੇ ਕਾਂਗਰਸ ਵਿੱਚ ਘਮਾਸਾਨ ਮਚਿਆ ਹੋਇਆ ਹੈ। ਕਈ ਵਿਧਾਇਕ ਵੀ ਪਾਰਟੀ ਦੇ ਇਸ ਫੈਸਲੇ ਤੋਂ ਨਾਰਾਜ਼ ਨਜ਼ਰ ਆ ਰਹੇ ਹਨ।