ਬੀਤੇ ਦਿਨੀਂ ਕੇਂਦਰ ਵੱਲੋਂ ਜਥੇਦਾਰ ਹਰਪ੍ਰੀਤ ਸਿੰਘ ਨੂੰ ਜ਼ੈੱਡ ਸ਼੍ਰੇਣੀ ਸੁਰੱਖਿਆ ਦੇਣ ਦੀ ਪੇਸ਼ਕਸ਼ ਕੀਤੀ ਗਈ ਸੀ ਪਰ ਜਥੇਦਾਰ ਨੇ ਕੇਂਦਰ ਦੀ ਸੁਰੱਖਿਆ ਲੈਣ ਤੋਂ ਇਨਕਾਰ ਕਰ ਦਿੱਤਾ ਹੈ ਤੇ ਇਸ ਦੇ ਪਿੱਛੇ ਦਾ ਕਾਰਨ ਆਪਣੇ ਫਰਜ਼ਾਂ ਨੂੰ ਦੱਸਿਆ ਹੈ।
ਜਥੇਦਾਰ ਹਰਪ੍ਰੀਤ ਸਿੰਘ ਨੇ ਕਿਹਾ ਕਿ ਉਨ੍ਹਾਂ ਲਈ ਕੇਂਦਰ ਵੱਲੋਂ ਸੁਰੱਖਿਆ ਦੇ ਇੰਤਜ਼ਾਮ ਕੀਤੇ ਗਏ ਹਨ। ਸ੍ਰੀ ਅਕਾਲ ਤਖਤ ਸਾਹਿਬ ਨੂੰ ਉਨ੍ਹਾਂ ਵੱਲੋਂ ਦਿੱਤੇ ਗਏ ਸਨਮਾਨ ਲਈ ਉਹ ਧੰਨਵਾਦ ਕਰਦੇ ਹਨ ਪਰ ਪੰਜਾਬ ਅਤੇ ਪੰਜਾਬ ਤੋਂ ਬਾਹਰ ਜਾਂ ਵਿਦੇਸ਼ਾਂ ਵਿਚ ਸੰਗਤਾਂ ਨਾਲ ਵਿਚਰਨ ਅਤੇ ਧਰਮ ਦੇ ਪ੍ਰਚਾਰ ਪ੍ਰਸਾਰ ਸਮੇਂ ਜੈੱਡ ਸੁਰੱਖਿਆ ਰੱਖਣਾ ਵਾਜ੍ਹਬ ਨਹੀਂ ਹੈ।
ਉਨ੍ਹਾਂ ਕਿਹਾ ਕਿ ਸੰਗਤਾਂ ਉਨ੍ਹਾਂ ਦੇ ਨਾਲ ਨੇੜਿਓਂ ਹੋ ਕੇ ਮਿਲਦੀਆਂ ਹਨ, ਜੋ ਕਿ ਜ਼ੈੱਡ ਸੁਰੱਖਿਆ ਨਾਲ ਇਸ ਤਰ੍ਹਾਂ ਹੋਣਾ ਸੰਭਵ ਨਹੀਂ ਹੈ। ਉਨ੍ਹਾਂ ਲਈ ਕੇਂਦਰ ਸਰਕਾਰ ਨੇ ਜ਼ੈੱਡ ਸੁਰੱਖਿਆ ਦਾ ਜੋ ਫ਼ੈਸਲਾ ਲਿਆ ਹੈ ਉਸ ਲਈ ਉਹ ਧੰਨਵਾਦ ਕਰਦੇ ਹਨ ਅਤੇ ਕੇਂਦਰ ਸਰਕਾਰ ਨੂੰ ਕਹਿੰਦੇ ਹਨ ਕਿ ਇਹ ਜ਼ੈੱਡ ਸੁਰੱਖਿਆ ਦਾ ਫ਼ੈਸਲਾ ਮੁਲਤਵੀ ਕੀਤਾ ਜਾਵੇ।
ਦੱਸ ਦੇਈਏ ਕਿ ਬੀਤੇ ਦਿਨੀਂ ਮੁੱਖ ਮੰਤਰੀ ਮਾਨ ਵੱਲੋਂ ਵੀਆਈਪੀਜ਼ ਦੀ ਸੁਰੱਖਿਆ ਨੂੰ ਘੱਟ ਕਰ ਦਿੱਤਾ ਸੀ। ਉਨ੍ਹਾਂ ਨੇ ਸ੍ਰੀ ਅਕਾਲ ਤਖਤ ਸਾਹਿਬ ਦੇ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਦੀ ਸੁਰੱਖਿਆ ਨੂੰ ਅੱਧਾ ਕਰ ਦਿੱਤਾ ਸੀ ਤੇ ਇਸ ‘ਤੇ ਜਥੇਦਾਰ ਨੇ ਆਪਣੀ ਪੂਰੀ ਸਕਿਓਰਿਟੀ ਵਾਪਸ ਕਰਨ ਦਾ ਐਲਾਨ ਕਰ ਦਿੱਤਾ ਸੀ।
ਵੀਡੀਓ ਲਈ ਕਲਿੱਕ ਕਰੋ -: