ਸ੍ਰੀ ਦਰਬਾਰ ਸਾਹਿਬ ਵਿਖੇ ਆਪ੍ਰੇਸ਼ਨ ਬਲੂ ਸਟਾਰ ਅੱਜ 39ਵੀਂ ਬਰਸੀ ਮੌਕੇ ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਚੱਲ ਰਹੇ ਅਖੰਡ ਪਾਠ ਦੇ ਭੋਗ ਪਾਏ ਗਏ। ਇਸ ਦੌਰਾਨ ਕੌਮ ਨੂੰ ਸੰਦੇਸ਼ ਦਿੰਦੇ ਹੋਏ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਨੇ ਕਿਹਾ ਕਿ ਸਾਰੇ ਸਿੱਖਾਂ ਨੂੰ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਹੇਠਾਂ ਇਕੱਠੇ ਹੋਣ ਦੀ ਲੋੜ ਹੈ। ਜੇ ਅਸੀਂ ਇਕੱਠੇ ਹੋਵਾਂਗੇ ਤਾਂ ਸਰਕਾਰ ਨੂੰ ਇੱਥੇ ਲਿਆ ਕੇ ਝੁਕਾ ਸਕਦੇ ਹਾਂ। 1984 ਦੀ ਤ੍ਰਾਸਦੀ ਸਾਨੂੰ ਹੋਰ ਮਜ਼ਬੂਤ ਕਰਦੀ ਹੈ। ਜਿੰਨਾ ਜ਼ਿਆਦਾ ਸਾਨੂੰ 1984 ਦੀ ਯਾਦ ਦਿਵਾਈ ਜਾਂਦੀ ਹੈ, ਅਸੀਂ ਓਨੇ ਹੀ ਮਜ਼ਬੂਤ ਹੁੰਦੇ ਹਾਂ।
ਸ੍ਰੀ ਅਕਾਲ ਤਖਤ ਜਥੇਦਾਰ ਨੇ ਕਿਹਾ ਕਿ ਕੌਮ ਨੂੰ ਅਡੇ ਤੱਕ ਇਨਸਾਫ ਨਹੀਂ ਮਿਲਿਆ ਤੇ ਸਰਕਾਰਾਂ ਤੋਂ ਇਨਸਾਫ ਦੀ ਉਮੀਦ ਰੱਖਣੀ ਵੀ ਸਿਆਣਪ ਨਹੀਂ ਹੈ। ਉਨ੍ਹਾਂ ਨੇ ਕਿਹਾ ਕਿ ਅੱਜ ਲੋੜ ਹੈ ਸਿੱਖ ਤਾਕਤ ਨੂੰ ਇੱਕਠਾ ਹੋਵੇ ਤੇ ਸਾਰੇ ਮਤਭੇਦਾਂ ਤੋਂ ਉਪਰ ਉੱਠਕੇ ਸ੍ਰੀ ਅਕਾਲ ਤਖਤ ਸਾਹਿਬ ਦੀ ਅਗਵਾਈ ਵਿੱਚ ਇੱਕਠੀ ਹੋਵੋ ਤਾਂ ਜੋ ਕੌਮ ਦੀਆਂ ਸਮੱਸਿਆਵਾਂ ਦਾ ਹੱਲ ਕੱਢਿਆ ਜਾ ਸਕੇ।
ਗਿਆਨੀ ਹਰਪ੍ਰੀਤ ਸਿੰਘ ਨੇ ਕਿਹਾ ਕਿ 84 ਦੇ ਜ਼ਖਮ ਭੁਲਾਏ ਨਹੀਂ ਜਾ ਸਕਦੇ। ਜਥੇਦਾਰ ਨੇ ਕਿਹਾ ਕਿ ਹੁਣ ਲੋੜ ਹੈ ਕਾਫਲੇ ਬੰਨ੍ਹਕੇ ਪਿੰਡਾਂ ਵਿੱਚ ਜਾ ਕੇ ਲੋਕਾਂ ਨੂੰ ਜਾਗਰੂਕ ਕੀਤਾ ਜਾਵੇ। ਪੰਜਾਬ ਦੀ ਜਵਾਨੀ ਨਸ਼ਾ ਤੇ ਹੋਰ ਬੁਰਾਈਆਂ ਖਤਮ ਕਰ ਰਹੀਆਂ ਹਨ। ਜਿਸ ਕਾਰਨ ਪਿੰਡਾਂ ਵਿੱਚ ਜਾ ਕੇ ਨਸ਼ਾ ਤੇ ਹੋਰ ਬੁਰਾਈਆਂ ਤੋਂ ਨੌਜਾਵਾਨਾਂ ਨੂੰ ਜਾਗਰੂਕ ਕੀਤਾ ਜਾਵੇ। ਇਸ ਦੌਰਾਨ ਸਾਕਾ ਨੀਲਾ ਤਾਰਾ ਦੌਰਾਨ ਮਾਰੇ ਗਏ ਸਿੱਖਾਂ ਦੇ ਪਰਿਵਾਰਾਂ ਨੂੰ ਵੀ ਸਨਮਾਨਿਤ ਕੀਤਾ ਗਿਆ।
ਇਹ ਵੀ ਪੜ੍ਹੋ : CM ਮਾਨ ਅੱਜ ਕਰਨਗੇ NHM ਨੂੰ ਲੈ ਕੇ ਅਹਿਮ ਬੈਠਕ, ਕੇਂਦਰ ਵੱਲੋਂ ਰੋਕੇ ਫੰਡ ਨੂੰ ਲੈ ਕੇ ਹੋ ਸਕਦੈ ਵੱਡਾ ਫੈਸਲਾ
ਦੱਸ ਦੇਈਏ ਕਿ ਮੰਗਲਵਾਰ ਸਵੇਰ ਤੋਂ ਹੀ ਸਿੱਖ ਸੰਗਤਾਂ ਦਾ ਇਕੱਠ ਹੋਣਾ ਸ਼ੁਰੂ ਹੋ ਗਿਆ। ਕੁਝ ਨੇ 1984 ਦੇ ਸਾਕਾ ਨੀਲਾ ਤਾਰਾ ਦੀਆਂ ਤਸਵੀਰਾਂ ਫੜੀਆਂ ਹੋਈਆਂ ਹਨ। ਬਲਿਊ ਸਟਾਰ ਅਪਰੇਸ਼ਨ ਦਾ ਵਿਰੋਧ ਕਰਨ ਵਾਲਿਆਂ ਦੀ ਵੀਡੀਓ ਰਿਕਾਰਡਿੰਗ ਵੀ ਕੀਤੀ ਜਾ ਰਹੀ ਹੈ।
ਪੂਰੇ ਸ਼ਹਿਰ ਵਿੱਚ ਨੀਲ ਫੌਜੀ ਬਲਾਂ ਦੀ ਤਾਇਨਾਤੀ ਵੀ ਕੀਤੀ ਗਈ ਹੈ। ਸ਼ਹਿਰ ਦੇ ਅੰਦਰ ਤੇ ਬਾਹਰ ਜਾਣ ਵਾਲੇ ਰਸਤਿਆਂ ‘ਤੇ ਨਾਕੇ ਲਾ ਕੇ ਚੰਗੀ ਤਰ੍ਹਾਂ ਚੈਕਿੰਗ ਕੀਤੀ ਜਾ ਰਹੀ ਹੈ। ਹਰਿਮੰਦਰ ਸਾਹਿਬ ਦੇ ਬਾਹਰ ਪੁਲਿਸ, ਕਮਾਂਡੋ ਅਤੇ ਅਰਧ ਸੈਨਿਕ ਬਲ ਤਾਇਨਾਤ ਹਨ। ਇਸ ਦੇ ਨਾਲ ਹੀ ਸ੍ਰੀ ਹਰਿਮੰਦਰ ਸਾਹਿਬ ਦੇ ਅੰਦਰ ਵੀ ਸਾਦੇ ਕੱਪੜਿਆਂ ਵਿੱਚ ਪੁਲਿਸ ਫੋਰਸ ਤਾਇਨਾਤ ਕੀਤੀ ਗਈ ਹੈ। ਪੁਲਿਸ ਦੇ 250 ਤੋਂ ਵੱਧ ਮੈਂਬਰ ਤੇ ਸ਼੍ਰੋਮਣੀ ਕਮੇਟੀ ਦੇ 1500 ਤੋਂ ਵੱਧ ਅਧਿਕਾਰੀ ਤੇ ਮੁਲਾਜ਼ਮ ਵੀ ਕਿਸੇ ਅਣਸੁਖਾਵੀਂ ਘਟਨਾ ਨੂੰ ਰੋਕਣ ਲਈ ਤਾਇਨਾਤ ਰਹਿਣਗੇ। ਸ਼੍ਰੋਮਣੀ ਕਮੇਟੀ ਨੇ ਆਪਣੇ ਮੁਲਾਜ਼ਮਾਂ ਦੀ 6 ਜੂਨ ਦੀ ਛੁੱਟੀ ਰੱਦ ਕਰ ਦਿੱਤੀ ਹੈ।
ਵੀਡੀਓ ਲਈ ਕਲਿੱਕ ਕਰੋ -: