ਮਸ਼ਹੂਰ ਪੰਜਾਬੀ ਗਾਇਕ ਜੈਜ਼ੀ ਬੀ ਦਾ ਟਵਿੱਟਰ ਅਕਾਊਂਟ ਭਾਰਤ ਵਿੱਚ ਰੋਕ ਲਾ ਦਿੱਤੀ ਗਈ ਹੈ। ਜਦੋਂ ਇਹ ਅਕਾਊਂਟ ਖੋਲ੍ਹਣ ਦੀ ਕੋਸ਼ਿਸ਼ ਕੀਤੀ ਗਈ ਤਾਂ ਉਸ ‘ਤੇ ਇੱਕ ਨੋਟਿਸ ਆਇਆ ਜਿਸ ਵਿੱਚ ਲਿਖਿਆ ਗਿਆ ਸੀ ਕਿ ਕਾਨੂੰਨੀ ਨੋਟਿਸ ਕਰਕੇ ਇਸ ਅਕਾਊਂਟ ਨੂੰ ਰੋਕ ਦਿੱਤਾ ਗਿਆ ਹੈ। ਹਾਲਾਂਕਿ ਇਸ ਦੇ ਸਪੱਸ਼ਟ ਕਾਰਨਾਂ ਦਾ ਕੁਝ ਵੀ ਪਤਾ ਨਹੀਂ ਲੱਗਾ।
ਦੱਸ ਦੇਈਏ ਕਿ ਇਸ ਤੋਂ ਪਹਿਲਾਂ ਕਿਸਾਨ ਅੰਦੋਲਨ ਵੇਲੇ ਜੂਨ 2021 ਵਿੱਚ ਵੀ ਜੈਜ਼ੀ ਬੀ ਦੇ ਟਵਿੱਟਰ ਅਕਾਊਂਟ ‘ਤੇ ਰੋਕ ਲਾ ਦਿੱਤੀ ਗਈ ਸੀ। ਇਸ ਦੇ ਲਈ ਨਵੇਂ ਆਈਟੀ ਨਿਯਮਾਂ ਦਾ ਹਵਾਲਾ ਦਿੱਤਾ ਗਿਆ ਸੀ ਕਿ ਨਿਯਮਾਂ ਦੀ ਪਾਲਣਾ ਵਿੱਚ ਦੇਰ ਹੋਣ ਕਰਕੇ ਹੋ ਰਹੀ ਅਲੋਚਨਾ ਕਰਕੇ ਅਜਿਹਾ ਕੀਤਾ ਗਿਆ ਹੈ।
ਇਹ ਵੀ ਪੜ੍ਹੋ : ਜਲੰਧਰ, ਲੁਧਿਆਣਾ ਸਣੇ 17 ਜ਼ਿਲ੍ਹਿਆਂ ‘ਚ ਧੁੰਦ ਨੂੰ ਲੈ ਕੇ ਰੈੱਡ ਅਲਰਟ ਜਾਰੀ, ਚੱਲੇਗੀ ਸੀਤ ਲਹਿਰ
ਉਸ ਸਮੇਂ ਕਿਸਾਨਾਂ ਦਾ ਸਮਰਥਨ ਕਰਨ ਵਾਲੀਆਂ ਕਈ ਵੱਡੀਆਂ ਹਸਤੀਆਂ ਦੇ ਟਵਿੱਟਰ ਖਾਤਿਆਂ ‘ਤੇ ਰੋਕ ਲਾਈ ਗਈ ਸੀ। ਜੈਜ਼ੀ ਬੀ ਨੇ ਵੀ ਕਿਸਾਨਾਂ ਦਾ ਸਮਰਥਨ ਕੀਤਾ ਸੀ। ਹਾਲਾਂਕਿ ਇਸ ਵਾਰ ਐਲਨ ਮਸਕ ਦੇ ਮਾਲਕ ਬਣਨ ਮਗਰੋਂ ਟਵਿ4ਟਰ ‘ਤੇ ਕਾਫੀ ਤਬਦੀਲੀਆਂ ਵੇਖਣ ਨੂੰ ਮਿਲੀਆਂ ਹਨ। ਪਰ ਅਜੇ ਤੱਕ ਇਹ ਨਹੀਂ ਪਤਾ ਲੱਗਾ ਕਿ ਕਿਸ ਵਜ੍ਹਾ ਕਰਕੇ ਜੈਜ਼ੀ ਬੀ ਦਾ ਅਕਾਊਂਟ ਬੈਨ ਕੀਤਾ ਗਿਆ ਹੈ।
ਵੀਡੀਓ ਲਈ ਕਲਿੱਕ ਕਰੋ -: