ਚੰਡੀਗੜ੍ਹ : ਪਟਿਆਲਾ ਹਿੰਸਾ ਦੇ ਮਾਸਟਰਮਾਈਂਡ ਬਰਜਿੰਦਰ ਸਿੰਘ ਪਰਵਾਨਾ ਦੀ ਗ੍ਰਿਫਤਾਰੀ ਮਗਰੋਂ ਮੰਤਰੀ ਬ੍ਰਹਮ ਸ਼ੰਕਰ ਜਿੰਪਾ ਨੇ ਵਿਰੋਧੀਆਂ ‘ਤੇ ਨਿਸ਼ਾਨਾ ਵਿੰਨ੍ਹਿਆ ਤੇ ਨਾਲ ਹੀ ਆਮ ਆਦਮੀ ਪਾਰਟੀ ਦੀ ਸਰਕਾਰ ਵੱਲੋਂ ਛੇਤੀ ਕੀਤੀ ਗਈ ਕਾਰਵਾਈ ਦੀ ਸ਼ਲਾਘਾ ਕੀਤੀ।
ਮੰਤਰੀ ਜਿੰਪਾ ਨੇ ਕਿਹਾ ਕਿ ਭਗਵੰਤ ਮਾਨ ਸਰਕਾਰ ਨੇ ਪਟਿਆਲਾ ਹਿੰਸਾ ਦੇ ਮਾਮਲੇ ਵਿਚ ਗੰਭੀਰਤਾ ਦਿਖਾਉਂਦੇ ਹੋਏ ਸੱਭ ਦੋਸ਼ੀਆਂ ਨੂੰ 48 ਘੰਟੇ ਤੋਂ ਵੀ ਘੱਟ ਸਮੇਂ ਵਿਚ ਜੇਲ ਭੇਜਿਆ। ਵਿਰੋਧੀ ਧਿਰਾਂ ਪੰਜਾਬ ਦਾ ਮਾਹੌਲ ਖਰਾਬ ਕਰਨਾ ਚਾਹੁੰਦੀਆਂ ਸਨ । ਪਰ ਭਗਵੰਤ ਮਾਨ ਦੀ ਸਰਕਾਰ ਵਿੱਚ ਇਨ੍ਹਾਂ ਦੀ ਕੋਈ ਚਾਲ ਨਹੀਂ ਚੱਲਣੀ।
ਮਾਨ ਸਰਕਾਰ ਦੀ ਇਸ ਕਾਰਵਾਈ ‘ਤੇ ਵਿਧਾਇਕਾ ਅਨਮੋਲ ਗਗਨ ਮਾਨ ਨੇ ਕਿਹਾ ਕਿ 48 ਘੰਟਿਆਂ ਤੋਂ ਵੀ ਘੱਟ ਸਮੇਂ ਵਿੱਚ ‘ਆਪ’ ਸਰਕਾਰ ਨੇ ਪਟਿਆਲਾ ਹਿੰਸਾ ਦੇ ਸਾਜ਼ਿਸ਼ਕਾਰਾਂ ਨੂੰ ਸਲਾਖਾਂ ਪਿੱਛੇ ਡੱਕਣ ਵਿੱਚ ਸਫਲਤਾ ਹਾਸਲ ਕੀਤੀ ਹੈ। ਵਿਰੋਧੀ ਧਿਰ ਨੇ ਅਸ਼ਾਂਤੀ ਦਾ ਮਾਹੌਲ ਪੈਦਾ ਕਰਨ ਦੀ ਪੂਰੀ ਕੋਸ਼ਿਸ਼ ਕੀਤੀ ਪਰ ਇਸ ਮਾਮਲੇ ਨੂੰ ਪੂਰੀ ਸੰਵੇਦਨਸ਼ੀਲਤਾ ਅਤੇ ਜ਼ਿੰਮੇਵਾਰੀ ਨਾਲ ਨਜਿੱਠਣ ਲਈ ਸਰਕਾਰ ਦੀ ਸ਼ਲਾਘਾ ਕੀਤੀ ਜਾਣੀ ਚਾਹੀਦੀ ਹੈ।
ਵਿਧਾਇਕ ਜਸਵੀਰ ਸਿੰਘ ਗਿੱਲ ਨੇ ਕਿਹਾ ਕਿ ਵਿਰੋਧੀ ਧਿਰਾਂ ਪਟਿਆਲਾ ਵਿਖੇ ਹੋਈ ਹਿੰਸਾ ਨੂੰ ਲੈਕੇ ਪੰਜਾਬ ਦਾ ਮਾਹੌਲ ਖਰਾਬ ਕਰ ਰਹੀਆਂ ਸਨ ਪਰ ਮਾਨ ਸਰਕਾਰ ਦੀ ਮੁਸਤੈਦੀ ਨਾਲ਼ 48 ਘੰਟੇ ਤੋਂ ਵੀ ਘੱਟ ਸਮੇਂ ਵਿੱਚ ਦੋਸ਼ੀਆਂ ਨੂੰ ਜੇਲ ਭੇਜ ਕੇ ਵਿਰੋਧੀ ਧਿਰਾਂ ਦੇ ਮਨਸੂਬਿਆਂ ਨੂੰ ਨਾਕਾਮ ਕਰ ਦਿੱਤਾ।
ਵਿਧਾਇਕਾਂ ਨੇ ਮੁੱਖ ਮੰਤਰੀ ਭਗਵੰਤ ਮਾਨ ਦੀ ਸਰਕਾਰ ਵੱਲੋਂ 48 ਘੰਟਿਆਂ ਦੇ ਅੰਦਰ-ਅੰਦਰ ਪਟਿਆਲਾ ਝੜਪ ਦੇ ਮੁੱਖ ਸਾਜ਼ਿਸ਼ਕਾਰਾਂ ਨੂੰ ਗ੍ਰਿਫ਼ਤਾਰ ਕਰਨ ਦੀ ਸ਼ਲਾਘਾ ਕੀਤੀ।
ਪੰਜਾਬ ਪੁਲਿਸ ਹੁਣ ਤੱਕ 6 ਵਿਅਕਤੀਆਂ ਨੂੰ ਗ੍ਰਿਫਤਾਰ ਕਰ ਚੁੱਕੀ ਹੈ ਜੋ ਕਿ ਪਟਿਆਲਾ ਵਿੱਚ ‘ਕਾਲੀ ਮਾਤਾ ਮੰਦਰ’ ਦੇ ਬਾਹਰ ਦੋ ਧਿਰਾਂ ਦਰਮਿਆਨ ਹੋਈ ਹਿੰਸਾ ਵਿੱਚ ਕਥਿਤ ਤੌਰ ‘ਤੇ ਸ਼ਾਮਲ ਸਨ।
ਵੀਡੀਓ ਲਈ ਕਲਿੱਕ ਕਰੋ -:
“ਘਰੋਂ ਚੁੱਕਣ ਆਈ ਪੁਲਿਸ ਤਾਂ ਭੱਜ ਗਿਆ ਕਾਂਗਰਸੀ ਆਗੂ ਅੰਗਦ ਦੱਤਾ, ਪੌੜੀ ਲਗਾਕੇ ਘਰ ਅੰਦਰ ਵੜੀ ਪੁਲਿਸ ਤਾਂ ਦੇਖੋ ਫਿਰ ਕੀ ਹੋਇਆ?”
ਪਟਿਆਲਾ ਦੇ ਆਈ.ਜੀ. ਐੱਮ.ਐੱਸ. ਛੀਨਾ ਨੇ ਐਤਵਾਰ ਨੂੰ ਦੱਸਿਆ ਕਿ ਗ੍ਰਿਫ਼ਤਾਰ ਕੀਤੇ ਗਏ ਛੇ ਮੁਲਜ਼ਮਾਂ ਵਿੱਚੋਂ, ਪਟਿਆਲਾ ਝੜਪ ਦੇ ਮੁੱਖ ਸਾਜ਼ਿਸ਼ਕਰਤਾ ਬਰਜਿੰਦਰ ਸਿੰਘ ਪਰਵਾਨਾ ਨੂੰ ਅੱਜ ਸਵੇਰੇ ਮੁਹਾਲੀ ਪੁਲੀਸ ਨੇ ਗ੍ਰਿਫ਼ਤਾਰ ਕਰ ਲਿਆ ਹੈ।