ਅੰਮ੍ਰਿਤਸਰ : ਆਮ ਆਦਮੀ ਪਾਰਟੀ (ਆਪ) ਦੇ ਸੰਯੁਕਤ ਸਕੱਤਰ ਅਤੇ ਸਾਬਕਾ ਵਧੀਕ ਡਿਪਟੀ ਕਮਿਸ਼ਨਰ ਰਾਕੇਸ਼ ਕੁਮਾਰ ਅੱਜ ਸੁਖਬੀਰ ਸਿੰਘ ਬਾਦਲ ਦੀ ਮੌਜੂਦਗੀ ‘ਚ ਪਾਰਟੀ ਵਿਚ ਸ਼ਾਮਲ ਹੋਏ।
ਸੁਖਬੀਰ ਬਾਦਲ ਨੇ ਰਾਕੇਸ਼ ਕੁਮਾਰ ਦਾ ਉਨ੍ਹਾਂ ਦੇ ਨਿਵਾਸ ਸਥਾਨ ‘ਤੇ ਸਵਾਗਤ ਕਰਦਿਆਂ ਕਿਹਾ ਕਿ ਸਾਬਕਾ ਏ.ਡੀ.ਸੀ. ਵੱਖ-ਵੱਖ ਸਮਾਜ ਭਲਾਈ ਕਾਰਜਾਂ ਲਈ ਜਾਣੇ ਜਾਂਦੇ ਸਨ ਅਤੇ ਉਨ੍ਹਾਂ ਨੇ ਇੱਕ ਕਵੀ ਵਜੋਂ ਵੀ ਬਹੁਤ ਨਾਂ ਕਮਾਇਆ ਹੈ। ਉਨ੍ਹਾਂ ਕਿਹਾ ਕਿ ਪਾਰਟੀ ਉਨ੍ਹਾਂ ਦੀਆਂ ਸੇਵਾਵਾਂ ਦਾ ਸਹੀ ਇਸਤੇਮਾਲ ਕਰੇਗੀ। ਬਾਦਲ ਨੇ ਇਸ ਮੌਕੇ ਰਾਕੇਸ਼ ਕੁਮਾਰ ਨੂੰ ਸ਼੍ਰੋਮਣੀ ਅਕਾਲੀ ਦਲ ਦਾ ਮੀਤ ਪ੍ਰਧਾਨ ਨਿਯੁਕਤ ਕੀਤਾ।
ਰਾਕੇਸ਼ ਕੁਮਾਰ ਨੇ ਕਿਹਾ ਕਿ ਉਹ ਸ਼੍ਰੋਮਣੀ ਅਕਾਲੀ ਦਲ ਦੀ ਈਮਾਨਦਾਰੀ ਨਾਲ ਸੇਵਾ ਕਰਨਗੇ ਅਤੇ ਨਾਲ ਹੀ ਉਨ੍ਹਾਂ ਨੇ ਉੱਤਰੀ ਹਲਕੇ ਤੋਂ ਸਾਬਕਾ ਮੰਤਰੀ ਅਨਿਲ ਜੋਸ਼ੀ ਦੀ ਜਿੱਤ ਲਈ ਤਨਦੇਹੀ ਨਾਲ ਕੰਮ ਕਰਨ ਦਾ ਭਰੋਸਾ ਦਿੱਤਾ। ਇਸ ਮੌਕੇ ‘ਤੇ ਮੌਜੂਦ ਅਨਿਲ ਜੋਸ਼ੀ ਨੇ ਵੀ ਕੁਮਾਰ ਵੱਲੋਂ ਆਪਣੀ ਲੰਬੀ ਸਰਕਾਰੀ ਨੌਕਰੀ ਦੌਰਾਨ ਅਤੇ ਉਸ ਤੋਂ ਬਾਅਦ ਵੀ ਕਮਜ਼ੋਰ ਵਰਗਾਂ ਦੀ ਭਲਾਈ ਲਈ ਨਿਭਾਈਆਂ ਸੇਵਾਵਾਂ ਦੀ ਸ਼ਲਾਘਾ ਕੀਤੀ ਤੇ ਕਿਹਾ ਕਿ ਉਨ੍ਹਾਂ ਦੇ ਅਕਾਲੀ ਦਲ ਵਿਚ ਆਉਣ ਨਾਲ ਪਾਰਟੀ ਨੂੰ ਤਾਕਤ ਮਿਲੇਗੀ।
ਵੀਡੀਓ ਲਈ ਕਲਿੱਕ ਕਰੋ -: