ਚੰਡੀਗੜ੍ਹ : 20 ਫ਼ਰਵਰੀ ਨੂੰ ਹੋਣ ਵਾਲੀਆਂ ਪੰਜਾਬ ਵਿਧਾਨ ਸਭਾ ਚੋਣਾਂ ਲਈ ਭਾਰਤੀ ਜਨਤਾ ਪਾਰਟੀ (ਬੀਜੇਪੀ) ਨੇ ਆਪਣਾ ਲੱਕ ਬੰਨ੍ਹ ਲਿਆ ਹੈ। ਪ੍ਰਧਾਨ ਮੰਤਰੀ ਨਰਿੰਦਰ ਮੋਦੀ 14 ਫ਼ਰਵਰੀ ਨੂੰ ਪੰਜਾਬ ਆ ਕੇ ਲੋਕਾਂ ਨੂੰ ਸੰਬੋਧਨ ਕਰਨਗੇ। ਉਨ੍ਹਾਂ ਤੋਂ ਇਲਾਵਾ ਬੀਜੇਪੀ ਦੇ ਹੋਰ ਵੱਡੇ ਚਿਹਰੇ ਪੰਜਾਬ ਵਿੱਚ ਚੋਣ ਪ੍ਰਚਾਰ ਲਈ ਆ ਰਹੇ ਹਨ।
ਪੀ.ਐੱਮ. ਮੋਦੀ ਦੇ ਪੰਜਾਬ ਦੌਰੇ ਤੋਂ ਪਹਿਲਾਂ ਪਾਰਟੀ ਦੇ ਕੌਮੀ ਪ੍ਰਧਾਨ ਜੇਪੀ ਨੱਡਾ, ਹਰਿਆਣਾ ਦੇ ਮੁੱਖ ਮੰਤਰੀ ਮਨੋਹਰ ਲਾਲ ਖੱਟਰ ਅਤੇ ਸਾਬਕਾ ਫੌਜ ਮੁਖੀ ਵੀ.ਕੇ. ਸਿੰਘ ਬੀਜੇਪੀ ਗਠਜੋੜ ਲਈ ਪੰਜਾਬ ਵਿੱਚ ਰੈਲੀਆਂ ਨੂੰ ਸੰਬੋਧਨ ਕਰਨ ਲਈ ਤਿਆਰ ਹਨ। ਪ੍ਰਧਾਨ ਮੰਤਰੀ ਨਰਿੰਦਰ ਮੋਦੀ 14, 16 ਅਤੇ 17 ਫਰਵਰੀ ਨੂੰ ਪੰਜਾਬ ਵਿੱਚ ਚੋਣ ਰੈਲੀਆਂ ਨੂੰ ਸੰਬੋਧਨ ਕਰਨ ਵਾਲੇ ਹਨ।
ਬੀਜੇਪੀ ਦੇ ਸੂਬਾ ਜਨਰਲ ਸਕੱਤਰ ਅਤੇ ਪੰਜਾਬ ਚੋਣ ਕਮੇਟੀ ਦੇ ਇੰਚਾਰਜ ਜੀਵਨ ਗੁਪਤਾ ਨੇ ਦੱਸਿਆ ਕਿ ਜੇ.ਪੀ.ਨੱਡਾ ਵੱਲੋਂ ਪਹਿਲੀ ਰੈਲੀ 12 ਫਰਵਰੀ ਨੂੰ ਬਲਾਚੌਰ ਵਿਖੇ ਪਾਰਟੀ ਉਮੀਦਵਾਰ ਦੇ ਹੱਕ ਵਿੱਚ ਕੀਤੀ ਜਾਵੇਗੀ ਅਤੇ 12.45 ਵਜੇ ਰੋਪੜ ਵਿਖੇ ਰੈਲੀ ਨੂੰ ਸੰਬੋਧਨ ਕਰਨਗੇ। ਇਸ ਪਿੱਛੋਂ ਉਹ ਗਨੂਰ ਅਤੇ ਰਾਜਪੁਰਾ ਵਿੱਚ ਰੈਲੀਆਂ ਕਰਨਗੇ।
ਵੀਡੀਓ ਲਈ ਕਲਿੱਕ ਕਰੋ -:
“CM ਫੇਸ ਐਲਾਨੇ ਜਾਣ ਤੋਂ ਬਾਅਦ ਸੀਐਮ ਚੰਨੀ ਦਾ DAILY POST PUNJABI ‘ਤੇ ਪਹਿਲਾ EXCLUSIVE INTERVIEW”
ਉਨ੍ਹਾਂ ਅੱਗੇ ਦੱਸਿਆ ਕਿ ਹਰਿਆਣਾ ਦੇ ਮੁੱਖ ਮੰਤਰੀ ਮਨੋਹਰ ਲਾਲ ਖੱਟਰ ਗਿੱਲ, ਜਗਰਾਉਂ ਅਤੇ ਕਪੂਰਥਲਾ ਵਿੱਚ ਰੈਲੀਆਂ ਕਰਨਗੇ। ਇਸੇ ਤਰ੍ਹਾਂ ਵੀ.ਕੇ. ਸਿੰਘ ਅੰਮ੍ਰਿਤਸਰ ਅਤੇ ਬਾਬਾ ਬਕਾਲਾ ਵਿੱਚ ਰੈਲੀਆਂ ਨੂੰ ਸੰਬੋਧਨ ਕਰਨਗੇ।