ਪੰਜਾਬੀ ਗਾਇਕ ਸਿੱਧੂ ਮੂਸੇਵਾਲਾ ਦੇ ਪਿਤਾ ਬਲਕੌਰ ਸਿੰਘ ਨੇ ਆਪਣੇ ਪੁੱਤਰ ਦੀ ਮੌ.ਤ ਦੇ ਇਨਸਾਫ ਲਈ ਕੁੜਤਾ ਸਵਾਇਆ ਹੈ, ਜਿਸ ‘ਤੇ ਉਨ੍ਹਾਂ ਨੇ ਜਸਟਿਸ ਫਾਰ ਸਿੱਧੂ ਮੂਸੇਵਾਲਾ ਲਿਖਿਆ ਹੈ। ਇਸ ਕੁੜਤੇ ‘ਤੇ ਸਿੱਧੂ ਮੂਸੇਵਾਲਾ ਦੀ ਜਨਮ ਅਤੇ ਮੌਤ ਦੀ ਤਰੀਕ ਵੀ ਲਿਖੀ ਹੋਈ ਹੈ।
ਇੱਕ ਸਾਲ ਤੋਂ ਵੱਧ ਸਮੇਂ ਤੋਂ ਆਪਣੇ ਬੇਟੇ ਦੇ ਕਾਤਲਾਂ ਨੂੰ ਸਜ਼ਾ ਦਿਵਾਉਣ ਲਈ ਸੰਘਰਸ਼ ਕਰ ਰਹੇ ਬਲਕੌਰ ਸਿੰਘ ਨੇ ਆਪਣੇ ਕੁੜਤੇ ‘ਤੇ ਸ਼ਾਇਰੀ ਲਿਖੀ ਹੈ- ਸਿੱਧੂ ਮੂਸੇਵਾਲਾ ਤੂੰ ਮਸ਼ਹੂਰ ਹੋਇਆ ਤਾ ਹੀ ਅੱਜ ਸਾਡੀਆਂ ਅੱਖਾਂ ਤੋਂ ਦੂਰ ਹੋਇਆ, ਲੱਖਾ ਲੋਕਾਂ ਦੇ ਦੇਣਾ ਕਸੂਰ ਹੋਇਆ।
ਐਤਵਾਰ ਨੂੰ ਆਪਣੇ ਜੱਦੀ ਪਿੰਡ ਮੂਸੇਵਾਲਾ ਵਿਖੇ ਆਪਣੇ ਪੁੱਤਰ ਦੇ ਚਹੇਤਿਆਂ ਨਾਲ ਮੁਲਾਕਾਤ ਦੌਰਾਨ ਬਲਕੌਰ ਸਿੰਘ ਨੇ ਕਿਹਾ ਕਿ ਮੈਨੂੰ ਰੱਬ ਦੀ ਅਦਾਲਤ ‘ਤੇ ਪੂਰਾ ਭਰੋਸਾ ਹੈ। ਉਥੋਂ ਮੈਨੂੰ ਨੂੰ ਯਕੀਨਨ ਨਿਆਂ ਮਿਲੇਗਾ।
ਬਲਕੌਰ ਸਿੰਘ ਹਰ ਐਤਵਾਰ ਆਪਣੇ ਪਿੰਡ ਵਿੱਚ ਆਪਣੇ ਪੁੱਤਰ ਸਿੱਧੂ ਮੂਸੇਵਾਲਾ ਵੱਲੋਂ ਬਣਾਈ ਕੋਠੀ ਵਿੱਚ ਉਸ ਦੇ ਚਾਹੁਣ ਵਾਲਿਆਂ ਨੂੰ ਮਿਲਦੇ ਹਨ। ਇਸ ਦਿਨ ਸਿੱਧੂ ਦੇ ਪ੍ਰਸ਼ੰਸਕ ਵੀ ਉਨ੍ਹਾਂ ਦੇ ਮਾਤਾ-ਪਿਤਾ ਨੂੰ ਮਿਲਣ ਆਉਂਦੇ ਹਨ। ਬਲਕੌਰ ਸਿੰਘ ਦਾ ਕਹਿਣਾ ਹੈ ਕਿ ਸਿੱਧੂ ਦੇ ਪ੍ਰਸ਼ੰਸਕਾਂ ਨੂੰ ਮਿਲਣਾ ਉਨ੍ਹਾਂ ਨੂੰ ਆਪਣੇ ਬੇਟੇ ਨੂੰ ਇਨਸਾਫ ਦਿਵਾਉਣ ਲਈ ਲੜਾਈ ਲੜਨ ਦੀ ਹਿੰਮਤ ਦਿੰਦਾ ਹੈ।
ਬਲਕੌਰ ਸਿੰਘ ਨੇ ਕਿਹਾ- ਪੰਜਾਬ ਦੀ ਮੌਜੂਦਾ ਸਰਕਾਰ ਵਿੱਚ ਇੱਕ ਹੀ ਚੰਗਾ ਅਤੇ ਇਮਾਨਦਾਰ ਵਿਧਾਇਕ ਹੈ, ਜੋ ਸਾਬਕਾ ਪੁਲਿਸ ਅਧਿਕਾਰੀ ਵੀ ਰਹਿ ਚੁੱਕਾ ਹੈ ਅਤੇ ਇਨਸਾਫ਼ ਦੀ ਗੱਲ ਕਰਦਾ ਹੈ। ਹਾਲਾਂਕਿ ਸਰਕਾਰ ਚਲਾ ਰਹੇ ਲੋਕ ਉਸ ਦੀਆਂ ਗੱਲਾਂ ਨੂੰ ਵੀ ਨਜ਼ਰਅੰਦਾਜ਼ ਕਰਦੇ ਹਨ।
ਇਹ ਵੀ ਪੜ੍ਹੋ : CM ਮਾਨ ਨੇ ਸ਼ਹੀਦ ਤਰਨਦੀਪ ਦੇ ਪਰਿਵਾਰ ਨੂੰ ਸੌਂਪਿਆ ਇੱਕ ਕਰੋੜ ਦਾ ਚੈੱਕ, ਭੈਣ ਨੂੰ ਮਿਲੇਗੀ ਸਰਕਾਰੀ ਨੌਕਰੀ
ਉਨ੍ਹਾਂ ਕਿਹਾ ਕਿ ਮੇਰੇ ਪੁੱਤ ਦੀ ਜਾਨ ਲੈਣ ਵਾਲਾ ਗੈਂਗਸਟਰ ਪੁਲਿਸ ਹਿਰਾਸਤ ਵਿੱਚ ਕਾਲੇ ਚਸ਼ਮੇ ਪਾ ਕੇ ਸ਼ਰੇਆਮ ਘੁੰਮ ਰਿਹਾ ਹੈ। ਪੁਲਿਸ ਇਨ੍ਹਾਂ ਲੋਕਾਂ ਨੂੰ ਸਜ਼ਾ ਦੇਣ ਦੀ ਬਜਾਏ ਉਨ੍ਹਾਂ ਦੀ ਸੁਰੱਖਿਆ ਵਿੱਚ ਲੱਗੀ ਹੋਈ ਹੈ। ਦੱਸ ਦੇਈਏ ਕਿ ਇਸ ਤੋਂ ਪਹਿਲਾਂ ਬਲਕੌਰ ਸਿੰਘ ਨੇ ਮੂਸੇਵਾਲਾ ਦੇ ਕਤਲ ਦੀ ਜਾਂਚ NIA ਤੋਂ ਕਰਵਾਉਣ ਦੀ ਮੰਗ ਕੀਤੀ ਸੀ।
ਵੀਡੀਓ ਲਈ ਕਲਿੱਕ ਕਰੋ -: