Justice Mehtab sworn : ਚੰਡੀਗੜ੍ਹ : ਜਸਟਿਸ ਮਹਿਤਾਬ ਸਿੰਘ ਗਿੱਲ (ਸੇਵਾਮੁਕਤ) ਨੇ ਬੁੱਧਵਾਰ ਨੂੰ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਹਾਜ਼ਰੀ ਵਿੱਚ ਪੰਜਾਬ ਦੇ ਮੁੱਖ ਵਿਜੀਲੈਂਸ ਕਮਿਸ਼ਨਰ ਵਜੋਂ ਸਹੁੰ ਚੁੱਕੀ। ਦੱਸਣਯੋਗ ਹੈ ਕਿ ਪੰਜਾਬ ਦੇ ਮੁੱਖ ਮੰਤਰੀ ਦੀ ਅਗਵਾਈ ਵਾਲੀ ਤਿੰਨ ਮੈਂਬਰੀ ਕਮੇਟੀ ਨੇ ਜਸਟਿਸ ਮਹਿਤਾਬ ਦੇ ਨਾਂ ਦੀ ਸਿਫਾਰਸ਼ ਕੀਤੀ ਹੈ ਕਿ ਉਹ ਪੰਜਾਬ ਰਾਜ ਵਿਜੀਲੈਂਸ ਕਮਿਸ਼ਨ ਦੀ ਅਗਵਾਈ ਕਰਨ।
ਇਸ ਮੌਕੇ ਜਸਟਿਸ ਮਹਿਤਾਬ ਸਿੰਘ ਗਿੱਲ ਦੀ ਸਹੁੰ ਚੁੱਕ ਸਮਾਰੋਹ ਦੌਰਾਨ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਉਨ੍ਹਾਂ ਨੂੰ ਸ਼ੁੱਭਕਾਮਨਾਵਾਂ ਦਿੱਤੀਆਂ ਅਤੇ ਕਿਹਾ ਕਿ ਮੈਂ ਉਮੀਦ ਕਰਦਾ ਹਾਂ ਕਿ ਉਹ ਆਪਣੀ ਨਵੀਂ ਜ਼ਿੰਮੇਵਾਰੀ ਨੂੰ ਪੂਰੀ ਈਮਾਨਦਾਰੀ ਨਾਲ ਨਿਭਾਉਣਗੇ।