ਹਾਲ ਹੀ ਵਿੱਚ ਪੰਜਾਬ ਕਾਂਗਰਸ ਨੇ ਮੋਗਾ ਤੋਂ ਕਾਂਗਰਸ ਪ੍ਰਧਾਨ ਕਮਲਜੀਤ ਸਿੰਘ ਬਰਾੜ ਨੂੰ ਪਾਰਟੀ ਵਿਰੋਧੀ ਗਤੀਵਿਧੀਆਂ ਕਾਰਨ ਪਾਰਟੀ ਤੋਂ ਬਾਹਰ ਕੱਢ ਦਿੱਤਾ ਸੀ। ਇਸ ਕਾਰਵਾਈ ਨੂੰ ਲੈ ਕੇ ਕਮਲਜੀਤ ਸਿੰਘ ਬਰਾੜ ਨੇ ਇਸ ਸਭ ਲਈ ਸਿੱਧੇ ਤੌਰ ‘ਤੇ ਪੰਜਾਬ ਕਾਂਗਰਸ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਨੂੰ ਜਿੰਮੇਵਾਰ ਠਹਿਰਾਉਂਦਿਆਂ ਸਿੱਧਾ ਚੈਲੰਜ ਕੀਤਾ।
ਬਰਾੜ ਨੇ ਸ੍ਰੀ ਮੁਕਤਸਰ ਸਾਹਿਬ ਵਿਖੇ ਬੋਲਦਿਆਂ ਰਾਜਾ ਵੜਿੰਗ ਨੂੰ ਸਿੱਧੀ ਚੁਣੌਤੀ ਦਿੱਤੀ ਹੈ। ਕਮਲਜੀਤ ਸਿੰਘ ਬਰਾੜ ਨੇ ਕਿਹਾ ਕਿ ਕਾਂਗਰਸ ਪ੍ਰਧਾਨ ਗਲਤ ਨੀਤੀਆਂ ‘ਤੇ ਚੱਲ ਰਹੇ ਹਨ। ਉਨ੍ਹਾਂ ਚੈਲੰਜ ਕੀਤਾ ਕਿ ਵੜਿੰਗ ਗਿੱਦੜਬਾਹਾ ਤੋਂ ਅਸਤੀਫਾ ਦੇ ਕੇ ਚੋਣ ਲੜਣ ਮੈਂ ਉਹਨਾਂ ਮੁਕਾਬਲੇ ਵਿੱਚ ਚੋਣ ਲੜਾਂਗਾ।
ਬਰਾੜ ਨੇ ਕਿਹਾ ਕਿ ਲੋਕ ਸਭਾ ਚੋਣਾਂ ਦੌਰਾਨ ਰਾਜਾ ਵੜਿੰਗ ਜਿੱਥੋਂ ਚੋਣ ਲੜਨਗੇ, ਉਹ ਉਨ੍ਹਾਂ ਦੇ ਮੁਕਾਬਲੇ ਵਿੱਚ ਖੜ੍ਹੇ ਹੋ ਕੇ ਚੋਣ ਲੜਨਗੇ। ਕਮਲਜੀਤ ਬਰਾੜ ਨੇ ਕਿਹਾ ਕਿ ੳਹ ਕਿਸੇ ਹੋਰ ਰਾਜਸੀ ਪਾਰਟੀ ਵਿਚ ਨਹੀਂ ਜਾਣਗੇ।
ਇਹ ਵੀ ਪੜ੍ਹੋ : ਸ਼ਰਧਾ ਮਰਡਰ ਕੇਸ, ਸਜ਼ਾ ਤੋਂ ਬਚਣ ਲਈ ਆਫਤਾਬ ਨੇ ਨਾਰਕੋ ਟੈਸਟ ‘ਚ ਚੱਲੀ ਹੈਰਾਨ ਕਰ ਦੇਣ ਵਾਲੀ ਚਾਲ
ਦੱਸ ਦੇਈਏ ਕਿ ਕਮਲਜੀਤ ਸਿੰਘ ਬਰਾੜ ਸਾਬਕਾ ਮੰਤਰੀ ਦਰਸ਼ਨ ਸਿੰਘ ਬਰਾੜ ਦੇ ਬੇਟੇ ਹਨ। ਯੂਥ ਕਾਂਗਰਸ ਵਿੱਚ ਰਹਿੰਦੇ ਹੋਏ ਬਰਾੜ ਰਾਹੁਲ ਗਾਂਧੀ ਦੀ ਟੀਮ ਦੇ ਸਰਗਰਮ ਮੈਂਬਰ ਵੀ ਰਹੇ ਹਨ। ਪਾਰਟੀ ਦੇ ਵਿਸਤਾਰ ‘ਤੇ ਉਨ੍ਹਾਂ ਨੇ ਕਾਫ਼ੀ ਜ਼ਮੀਨੀ ਪੱਧਰ ‘ਤੇ ਕੰਮ ਵੀ ਕੀਤਾ ਹੈ. ਦੱਸਿਆ ਜਾ ਰਿਹਾ ਹੈ ਕਿ ਕਮਲਜੀਤ ਬਰਾੜ ਨੇ ਅੰਮ੍ਰਿਤਪਾਲ ਸਿੰਘ ਵੱਲੋਂ ਸਿੱਖ ਕਤਲੇਆਮ ਤੇ ਸ੍ਰੀ ਹਰਿਮੰਦਰ ਸਾਹਿਬ ‘ਤੇ ਫੌਜੀ ਹਮਲੇ ਦੇ ਲਈ ਇੰਦਰਾ ਗਾਂਧੀ ਨੂੰ ਜ਼ਿੰਮੇਵਾਰ ਠਹਿਰਾਉਂਦੇ ਹੋਏ ਉਨ੍ਹਾਂ ‘ਤੇ ਵੀ ਨਿਸ਼ਾਨਾ ਸਾਧਿਆ ਸੀ, ਉਥੇ ਹੀ ਬਰਾੜ ਅਕਸਰ ‘ਵਾਰਿਸ ਪੰਜਾਬ ਦੇ’ ਅੰਮ੍ਰਿਤਪਾਲ ਸਿੰਘ ਦੇ ਪੱਖ ਵਿੱਚ ਬਿਆਨਬਾਜ਼ੀ ਕਰਦੇ ਰਹਿੰਦੇ ਸਨ, ਜਿਸ ਕਰਕੇ ਉਨ੍ਹਾਂ ਨੂੰ ਪਾਰਟੀ ਨੇ ਬਾਹਰ ਦਾ ਰਸਤਾ ਵਿਖਾ ਦਿੱਤਾ।
ਵੀਡੀਓ ਲਈ ਕਲਿੱਕ ਕਰੋ -: