ਪੰਜਾਬ ਦੇ ਲੁਧਿਆਣਾ ਕੋਰਟ ਕੰਪਲੈਕਸ ਵਿਚ ਹੋਏ ਬੰਬ ਬਲਾਸਟ ਮਾਮਲੇ ‘ਚ ਗ੍ਰਿਫਤਾਰ ਕੀਤੀ ਗਈ ਗਗਨਦੀਪ ਦੀ ਮਹਿਲਾ ਮਿੱਤਰ ਕਮਲਜੀਤ ਕੌਰ ਨੂੰ ਅੱਜ ਪੁਲਿਸ ਅਦਾਲਤ ਵਿਚ ਪੇਸ਼ ਕਰੇਗੀ। ਉਸ ਨੂੰ ਡਿਊਟੀ ਮੈਜਿਸਟ੍ਰੇਟ ਦੇ ਸਾਹਮਣੇ ਪੇਸ਼ ਕੀਤਾ ਜਾਣਾ ਹੈ। ਦੱਸਿਆ ਜਾ ਰਿਹਾ ਹੈ ਕਿ ਕੇਂਦਰੀ ਏਜੰਸੀਆਂ ਦੇ ਨਾਲ-ਨਾਲ ਸਥਾਨਕ ਪੁਲਿਸ ਅਧਿਕਾਰੀ ਵੀ ਉਸ ਤੋਂ ਪੁੱਛਗਿਛ ਕਰ ਰਹੇ ਹਨ। ਇਸ ਤੋਂ ਇਲਾਵਾ ਪੁਲਿਸ ਨੇ ਗਗਨਦੀਪ ਸਿੰਘ ਦੀ ਪਤਨੀ, ਭਰਾ ਤੇ ਪਿਤਾ ਤੋਂ ਵੀ ਪੁੱਛਗਿਛ ਕੀਤੀ ਹੈ।
ਕਮਲਜੀਤ ਕੌਰ ਨੂੰ ਕੱਲ੍ਹ ਗ੍ਰਿਫਤਾਰ ਕੀਤਾ ਸੀ। ਗਗਨਦੀਪ ਦੇ ਪਰਿਵਾਰਕ ਮੈਂਬਰਾਂ ਤੋਂ ਦੇਰ ਸ਼ਾਮ ਪੁੱਛਗਿਛ ਹੋਈ। ਅੱਜ ਉਨ੍ਹਾਂ ਤੋਂ ਗਗਨਦੀਪ ਦੀ ਮ੍ਰਿਤਕ ਦੇਹ ਦੀ ਸ਼ਨਾਖਤ ਕਰਵਾਈ ਜਾਵੇਗੀ। ਇਸ ਤੋਂ ਬਾਅਦ ਉਸ ਦਾ ਅੰਤਿਮ ਸਸਕਾਰ ਕੀਤਾ ਜਾ ਸਕਦਾ ਹੈ।
ਵੀਰਵਾਰ ਨੂੰ ਹੋਏ ਬੰਬ ਧਮਾਕੇ ਤੋਂ ਬਾਅਦ ਅਜੇ ਵੀ ਅਦਾਲਤ ਵਿਚ ਆਮ ਲੋਕਾਂ ਦੇ ਜਾਣ ‘ਤੇ ਮਨਾਹੀ ਹੈ। ਘਟਨਾ ਵਾਲੀ ਥਾਂ ‘ਤੇ ਪੁਲਿਸ ਦੀ ਤਾਇਨਾਤੀ ਹੈ। ਵਕੀਲਾਂ ਨੂੰ ਚੈਂਬਰ ‘ਚ ਜਾਣ ਦੀ ਇਜਾਜ਼ਤ ਦਿੱਤੀ ਜਾ ਰਹੀ ਹੈ ਪਰ ਕਿਸੇ ਨੂੰ ਵੀ ਦੂਜੀ ਮੰਜ਼ਿਲ ‘ਤੇ ਧਮਾਕੇ ਵਾਲੀ ਥਾਂ ‘ਤੇ ਨਹੀਂ ਜਾਣ ਦਿੱਤਾ ਜਾ ਰਿਹਾ ਹੈ।
ਵੀਡੀਓ ਲਈ ਕਲਿੱਕ ਕਰੋ -:
“sri darbar sahib ਬੇਅਦਬੀ ਮਾਮਲੇ ਨਾਲ ਜੁੜੀ ਇੱਕ ਹੋਰ CCTV ਆਈ ਸਾਹਮਣੇ”
ਗੌਰਤਲਬ ਹੈ ਕਿ ਧਮਾਕੇ ਤੋਂ ਬਾਅਦ ਸਾਬਕਾ ਪੁਲਿਸ ਮੁਲਾਜ਼ਮ ਗਗਨਦੀਪ ਸਿੰਘ ਦੀ ਮੌਤ ਦੀ ਪੁਸ਼ਟੀ ਹੋਈ ਸੀ। ਪੁਲਿਸ ਨੇ ਇਕ ਮਹਿਲਾ ਸਿਪਾਹੀ, ਦੋ ਨਸ਼ਾ ਸਮੱਗਲਰਾਂ ਰਣਜੀਤ ਸਿੰਘ ਤੇ ਸੁਖਜਿੰਦਰ ਸਿੰਘ ਨੂੰ ਗ੍ਰਿਫਤਾਰ ਕੀਤਾ ਹੈ ਤੇ ਉਨ੍ਹਾਂ ਤੋਂ ਪੁੱਛਗਿਛ ਕੀਤੀ ਜਾ ਰਹੀ ਹੈ। ਇਹੀ ਨਹੀਂ ਪੁਲਿਸ ਵੱਲੋਂ ਦਰਜਨ ਲੋਕਾਂ ਤੋਂ ਪੁੱਛਗਿਛ ਕੀਤੀ ਜਾ ਰਹੀ ਹੈ।