ਜ਼ੀਰਕਪੁਰ : ਜ਼ੀਰਕਪੁਰ ਦੇ ਲੋਹਗੜ੍ਹ ਤੋਂ ਕਾਂਗਰਸ ਪਾਰਟੀ ਨੂੰ ਵੱਡਾ ਝਟਕਾ ਲੱਗਾ ਹੈ। ਕਾਂਗਰਸ ਨੇਤਾ ਕਮਲਜੀਤ ਸੈਣੀ ਅਤੇ ਉਨ੍ਹਾਂ ਦੀ ਪਤਨੀ ਰੀਟਾ ਸੈਣੀ ਨੇ ਪਾਰਟੀ ਨੂੰ ਅਲਵਿਦਾ ਕਹਿ ਦਿੱਤਾ। ਕਮਲਜੀਤ ਸੈਣੀ ਅਤੇ ਉਨ੍ਹਾਂ ਦੀ ਪਤਨੀ ਕਾਂਗਰਸ ਛੱਡ ਕੇ ਆਮ ਆਦਮੀ ਪਾਰਟੀ ਵਿੱਚ ਸ਼ਾਮਲ ਹੋ ਗਏ ਹਨ। ਨੇਤਾ ਜੋੜਾ ਆਪਣੇ ਸੈਂਕੜੇ ਸਾਥੀਆਂ ਸਮੇਤ ਆਮ ਆਦਮੀ ਪਾਰਟੀ ਵਿੱਚ ਸ਼ਾਮਲ ਹੋਏ ਹਨ।
ਲੋਹਗੜ੍ਹ ਦੇ ਦੁਸਹਿਰਾ ਗਰਾਊਂਡ ਵਿਖੇ ਆਮ ਆਦਮੀ ਪਾਰਟੀ ਦੇ ਸੀਨੀਅਰ ਆਗੂ ਕੁਲਜੀਤ ਸਿੰਘ ਰੰਧਾਵਾ ਦੀ ਅਗਵਾਈ ਵਿੱਚ ਇੱਕ ਪ੍ਰੋਗਰਾਮ ਦਾ ਆਯੋਜਨ ਕੀਤਾ ਗਿਆ। ਇਸ ਪ੍ਰੋਗਰਾਮ ਵਿੱਚ ਅਮਰਜੀਤ ਸਿੰਘ ਸੰਦੋਆ ਵਿਧਾਇਕ ਰੋਪੜ, ਜੈ ਕਿਸ਼ਨ ਰੋਡੀ, ਵਿਧਾਇਕ ਗੜ੍ਹਸ਼ੰਕਰ, ਨੀਨਾ ਮਿੱਤਲ ਹਲਕਾ ਇੰਚਾਰਜ ਰਾਜਪੁਰਾ, ਹਰਚੰਦ ਸਿੰਘ ਬਰਸਥ ਜਨਰਲ ਸਕੱਤਰ, ‘ਆਪ’ ਪੰਜਾਬ ਨੇ ਵਿਸ਼ੇਸ਼ ਤੌਰ ’ਤੇ ਸ਼ਮੂਲੀਅਤ ਕੀਤੀ। ਇਸ ਮੌਕੇ ਕਮਲਜੀਤ ਸੈਣੀ ਅਤੇ ਉਨ੍ਹਾਂ ਦੀ ਪਤਨੀ ਰੀਟਾ ਸੈਣੀ ‘ਆਪ’ ਦੇ ਸਾਰੇ ਨੇਤਾਵਾਂ ਦੀ ਅਗਵਾਈ ਵਿੱਚ ਪਾਰਟੀ ਵਿੱਚ ਸ਼ਾਮਲ ਹੋਏ।
ਇਹ ਵੀ ਪੜ੍ਹੋ : ਚੰਡੀਗੜ੍ਹ ‘ਚ ਸਹਿਕਾਰਤਾ ਮੰਤਰੀ ਤੇ ਕਿਸਾਨਾਂ ਦੀ ਬੈਠਕ ਸ਼ੁਰੂ, ਫੈਸਲੇ ਤੋਂ ਬਾਅਦ ਧਰਨਾ ਹਟਾਉਣ ‘ਤੇ ਹੋਵੇਗਾ ਫੈਸਲਾ
ਵਿਧਾਇਕ ਅਮਰਜੀਤ ਸਿੰਘ ਸੰਦੋਆ ਅਤੇ ਜੈ ਕਿਸ਼ਨ ਰੋੜੀ ਨੇ ਕਿਹਾ ਕਿ ਪੰਜਾਬ ਵਿੱਚ ਅਕਾਲੀ ਦਲ ਅਤੇ ਕਾਂਗਰਸ ਬਦਲ ਕੇ ਪੰਜਾਬ ਦੇ ਲੋਕਾਂ ਨੂੰ ਲੁੱਟ ਰਹੇ ਹਨ। ਕੈਪਟਨ ਸਰਕਾਰ ਨੇ ਚਾਰ ਮਹੀਨਿਆਂ ਵਿੱਚ ਨਸ਼ਾ ਖ਼ਤਮ ਕਰਨ ਦੀ ਗੱਲ ਕੀਤੀ ਸੀ ਅਤੇ ਗੁਰੂ ਗ੍ਰੰਥ ਸਾਹਿਬ ਦੀ ਬੇਅਦਬੀ ਕਰਨ ਵਾਲਿਆਂ ਨੂੰ ਸਜ਼ਾਵਾਂ ਦੇਣ ਦੀ ਗੱਲ ਕੀਤੀ ਸੀ, ਪਰ ਸਰਕਾਰ ਵੱਲੋਂ ਇੱਕ ਵੀ ਵਾਅਦਾ ਪੂਰਾ ਨਾ ਕਰਨ ਦੇ ਬਾਵਜੂਦ ਕੈਪਟਨ ਸਰਕਾਰ ਦਾ ਕਾਰਜਕਾਲ ਲਗਭਗ ਖਤਮ ਹੋ ਰਿਹਾ ਹੈ। ਸੂਬੇ ਦੇ ਹਾਲਾਤ ਅਜਿਹੇ ਬਣ ਗਏ ਹਨ ਕਿ ਅਧਿਆਪਕ ਸੜਕਾਂ ‘ਤੇ ਧਰਨਾ ਦੇਣ ਲਈ ਮਜਬੂਰ ਹਨ। ਬਿਜਲੀ, ਮਾਈਨਿੰਗ ਮਾਫੀਆ, ਸ਼ਰਾਬ ਮਾਫੀਆ ਜਨਤਾ ਨੂੰ ਲੁੱਟ ਰਹੇ ਹਨ ਅਤੇ ਸਰਕਾਰ ਕੁੰਭਕਰਨੀ ਨੀਂਦ ਸੁੱਤੀ ਹੋਈ ਹੈ।
ਇਹ ਵੀ ਪੜ੍ਹੋ : ਪਠਾਨਕੋਟ ‘ਚ ਮਾਮੂਨ ਮਿਲਟਰੀ ਸਟੇਸ਼ ‘ਚ ਟ੍ਰੇਨਿੰਗ ਦੌਰਾਨ ਇੱਕ ਜਵਾਨ ਦੀ ਮੌਤ, ਕਈਆਂ ਦੀ ਵਿਗੜੀ ਹਾਲਤ
ਇਸ ਦੌਰਾਨ ਜ਼ੀਰਕਪੁਰ ਤੋਂ ਕੁਲਜੀਤ ਸਿੰਘ ਰੰਧਾਵਾ ਨੇ ਕਿਹਾ ਕਿ ਹਲਕਾ ਡੇਰਾਬੱਸੀ ਦੇ ਨਾਲ ਨਾਲ ਇਸ ਵਾਰ ਪੂਰੇ ਪੰਜਾਬ ਵਿੱਚ ਆਮ ਆਦਮੀ ਪਾਰਟੀ ਦੀ ਸਰਕਾਰ ਆਉਣ ਵਾਲੀ ਹੈ। ਪੰਜਾਬ ਦੇ ਲੋਕਾਂ ਨੂੰ ਮੌਕਾਪ੍ਰਸਤ ਸਰਕਾਰਾਂ ਅਤੇ ਭ੍ਰਿਸ਼ਟਾਚਾਰ ਤੋਂ ਮੁਕਤ ਕਰਨ ਦਾ ਵਾਅਦਾ ਕਰਦਿਆਂ ਉਨ੍ਹਾਂ ਕਿਹਾ ਕਿ ਤੁਸੀਂ ਸਾਰੀਆਂ ਰਵਾਇਤੀ ਪਾਰਟੀਆਂ ਨੂੰ ਵੇਖਿਆ ਹੈ, ਇਸ ਵਾਰ ਆਮ ਆਦਮੀ ਪਾਰਟੀ ਦੀ ਸਰਕਾਰ ਬਣਾਓ ਅਤੇ ਪੰਜਾਬ ਨੂੰ ਪਹਿਲਾਂ ਵਾਂਗ ਖੁਸ਼ਹਾਲ ਬਣਾਉ। ਰੰਧਾਵਾ ਨੇ ਕਮਲਜੀਤ ਦੇ ਪਾਰਟੀ ਵਿੱਚ ਆਉਣ ਨਾਲ ਲੋਹਗੜ੍ਹ ਅਤੇ ਜ਼ੀਰਕਪੁਰ ਵਿੱਚ ਪਾਰਟੀ ਦੀ ਮਜ਼ਬੂਤੀ ਦੀ ਗੱਲ ਕੀਤੀ ਅਤੇ ਕਮਲਜੀਤ ਸੈਣੀ ਅਤੇ ਉਨ੍ਹਾਂ ਦੀ ਪਤਨੀ ਰੀਤਾ ਸੈਣੀ ਨੂੰ ਇਸ ਲਈ ਵਧਾਈ ਦਿੱਤੀ।