ਪੰਜਾਬ ਦੀ ਕਪੂਰਥਲਾ ਮਾਡਰਨ ਜੇਲ ‘ਚ ਸਰਚ ਅਭਿਆਨ ਚਲਾਇਆ ਗਿਆ ਸੀ। ਇਸ ਚੈਕਿੰਗ ਦੌਰਾਨ ਜੇਲ ਪ੍ਰਸ਼ਾਸਨ ਨੂੰ ਵੱਖ-ਵੱਖ ਬੈਰਕਾਂ ‘ਚ ਬੰਦ 7 ਕੈਦੀਆਂ ‘ਚੋਂ ਪਾਬੰਦੀਸ਼ੁਦਾ ਵਸਤੂਆਂ ਬਰਾਮਦ ਹੋਈਆਂ ਹਨ। ਇਸ ਦੇ ਨਾਲ ਹੀ ਇਨ੍ਹਾਂ ਦੇ ਕਬਜ਼ੇ ‘ਚੋਂ 6 ਮੋਬਾਈਲ ਫੋਨ ਵੀ ਬਰਾਮਦ ਹੋਏ ਹਨ। ਜੇਲ੍ਹ ਪ੍ਰਸ਼ਾਸਨ ਨੇ ਸਾਰੇ ਮੋਬਾਈਲ ਫ਼ੋਨ, ਸਿਮ ਕਾਰਡ ਅਤੇ ਬੈਟਰੀਆਂ ਆਪਣੇ ਕਬਜ਼ੇ ਵਿੱਚ ਲੈ ਲਿਆ ਹੈ। ਇਸ ਦੇ ਨਾਲ ਹੀ ਜੇਲ੍ਹ ਅਤੇ ਥਾਣਾ ਕੋਤਵਾਲੀ ਦੇ ਉੱਚ ਅਧਿਕਾਰੀਆਂ ਨੂੰ ਸੂਚਿਤ ਕਰ ਦਿੱਤਾ ਗਿਆ ਹੈ।
ਜੇਲ੍ਹ ਦੇ ਸਹਾਇਕ ਸੁਪਰਡੈਂਟ ਗੌਰਵਦੀਪ ਸਿੰਘ ਅਤੇ ਅਬਦੁਲ ਹਮੀਦ ਨੇ ਦੱਸਿਆ ਕਿ ਉਹ CRPF ਦੀ ਟੀਮ ਨਾਲ ਮਿਲ ਕੇ ਜੇਲ੍ਹ ਵਿੱਚ ਬੰਦ ਕੈਦੀਆਂ ਦੀਆਂ ਬੈਰਕਾਂ ਅਤੇ ਤਾਲਾਬੰਦੀਆਂ ਦੀ ਤਲਾਸ਼ੀ ਲੈ ਰਹੇ ਸਨ। ਇਸ ਦੌਰਾਨ ਜੇਲ੍ਹ ਪ੍ਰਬੰਧਕਾਂ ਵੱਲੋਂ ਵੱਖ-ਵੱਖ ਬੈਰਕਾਂ ਵਿੱਚ 7 ਕੈਦੀਆਂ ਨੂੰ ਕਾਬੂ ਕੀਤਾ ਹੈ। ਇਨ੍ਹਾਂ ਦੇ ਕਬਜ਼ੇ ‘ਚੋਂ 6 ਮੋਬਾਈਲ ਫੋਨ, 3 ਸਿਮ ਕਾਰਡ ਅਤੇ 4 ਬੈਟਰੀਆਂ ਬਰਾਮਦ ਕੀਤੀਆਂ ਹਨ। ਥਾਣਾ ਕੋਤਵਾਲੀ ਦੀ ਪੁਲਿਸ ਨੇ ਸ਼ਿਕਾਇਤ ਦੇ ਆਧਾਰ ’ਤੇ ਸਾਰੇ 7 ਕੈਦੀਆਂ ਖ਼ਿਲਾਫ਼ ਕੇਸ ਦਰਜ ਕਰ ਲਿਆ ਹੈ।
ਇਹ ਵੀ ਪੜ੍ਹੋ : ਲੁਧਿਆਣਾ : ਗੰਦੇ ਨਾਲੇ ‘ਚ ਡਿੱਗੇ ਬੱਚੇ ਦੀ ਮਿਲੀ ਲਾ.ਸ਼, ਲੋਕਾਂ ਨੇ ਮਾਂ ‘ਤੇ ਲਗਾਏ ਗੰਭੀਰ ਦੋਸ਼
ਇਨ੍ਹਾਂ ਦੀ ਪਛਾਣ ਬੂਟਾ ਵਾਸੀ ਸ਼ਾਹਕੋਟ ਜਲੰਧਰ, ਗੁਰਬੇਜ ਸਿੰਘ ਵਾਸੀ ਪਿੰਡ ਸਿਆਣ, ਕੁਲਵੀਰ ਸਿੰਘ ਵਾਸੀ ਤਲਵੰਡੀ ਕਰਤਾਰਪੁਰ, ਸਰਬਜੀਤ ਲਾਲ ਵਾਸੀ ਅਲੌਕਾ ਨਕੋਦਰ ਜਲੰਧਰ, ਹਰਜੀਤ ਸਿੰਘ ਵਾਸੀ ਹਰਗੋਬਿੰਦ ਨਗਰ ਜਲੰਧਰ, ਸਤਵਿੰਦਰ ਸਿੰਘ ਵਾਸੀ ਆਲਮ ਬੱਕਾ ਜਲੰਧਰ ਅਤੇ ਕੁਲਵੀਰ ਸਿੰਘ ਵਾਸੀ ਗਰੀਨ ਮਾਡਲ ਟਾਊਨ ਗੁਰਾਇਆ ਜਲੰਧਰ ਵੱਜੋਂ ਹੋਈ ਹੈ। ਇਨ੍ਹਾਂ ਨੂੰ ਜਲਦੀ ਹੀ ਪੁੱਛਗਿੱਛ ਲਈ ਪ੍ਰੋਡਕਸ਼ਨ ਵਾਰੰਟ ‘ਤੇ ਲਿਆਂਦਾ ਜਾਵੇਗਾ ਅਤੇ ਪਤਾ ਲਗਾਇਆ ਜਾਵੇਗਾ ਕਿ ਉਨ੍ਹਾਂ ਨੂੰ ਇਹ ਮੋਬਾਈਲ ਫੋਨ ਜੇਲ੍ਹ ਅੰਦਰ ਕਿਵੇਂ ਮਿਲਿਆ।
ਵੀਡੀਓ ਲਈ ਕਲਿੱਕ ਕਰੋ -: