ਪੰਜਾਬ ਦੇ ਕਪੂਰਥਲਾ ਦੇ ਪਿੰਡ ਭੀਲਾ ਨੇੜੇ ਸ਼ਨੀਵਾਰ ਸਵੇਰੇ ਸੰਘਣੀ ਧੁੰਦ ਕਾਰਨ ਐਕਟਿਵਾ ਅਤੇ ਟਰੱਕ ਦੀ ਜ਼ਬਰਦਸਤ ਟੱਕਰ ਹੋ ਗਈ। ਇਸ ਹਾਦਸੇ ‘ਚ ਐਕਟਿਵਾ ‘ਤੇ ਸਵਾਰ ਤਿੰਨ ਭੈਣਾਂ ‘ਚੋਂ ਇਕ ਦੀ ਮੌਕੇ ‘ਤੇ ਹੀ ਮੌਤ ਹੋ ਗਈ। ਜਦਕਿ ਦੋ ਜਖਮੀਆਂ ਨੂੰ ਹਸਪਤਾਲ ‘ਚ ਇਲਾਜ਼ ਲਈ ਭਰਤੀ ਕਰਵਾਇਆ ਗਿਆ। ਇੱਕ ਭੈਣ ਦੇ ਸਿਰ ਵਿੱਚ ਗੰਭੀਰ ਸੱਟਾਂ ਲੱਗੀਆਂ ਸਨ, ਜਿਸ ਤੋਂ ਬਾਅਦ ਉਸ ਨੂੰ ਮੈਡੀਕਲ ਕਾਲਜ ਰੈਫਰ ਕਰ ਦਿੱਤਾ ਗਿਆ ਹੈ।
ਜਾਣਕਾਰੀ ਅਨੁਸਾਰ ਪਿੰਡ ਮਹਿਮਦਵਾਲ ਦੀਆਂ ਰਹਿਣ ਵਾਲੀਆਂ 3 ਭੈਣਾਂ ਅਮਨਦੀਪ ਕੌਰ, ਕਮਲਦੀਪ ਕੌਰ ਅਤੇ ਪਵਨਦੀਪ ਕੌਰ ਆਈਟੀਸੀ ਕੰਪਨੀ ਵਿੱਚ ਕੰਮ ਕਰਦੀਆਂ ਹਨ। ਸ਼ਨੀਵਾਰ ਸਵੇਰੇ ਉਹ ਰੋਜ਼ਾਨਾ ਦੀ ਤਰ੍ਹਾਂ ਐਕਟਿਵਾ ‘ਤੇ ਆਈਟੀਸੀ ਕੰਪਨੀ ‘ਚ ਕੰਮ ‘ਤੇ ਜਾ ਰਹੀਆਂ ਸਨ। ਧੁੰਦ ਕਾਰਨ ਪਿੰਡ ਭੀਲਾ ਨੇੜੇ ਇੱਕ ਤੇਜ਼ ਰਫ਼ਤਾਰ ਟਰੱਕ ਨੇ ਉਨ੍ਹਾਂ ਦੀ ਐਕਟਿਵਾ ਨੂੰ ਟੱਕਰ ਮਾਰ ਦਿੱਤੀ। ਹਾਦਸੇ ਦੌਰਾਨ ਮੌਕੇ ‘ਤੇ ਮੌਜੂਦ ਰਾਹਗੀਰਾਂ ਨੇ 108 ‘ਤੇ ਫੋਨ ਕਰਕੇ ਐਂਬੂਲੈਂਸ ਨੂੰ ਬੁਲਾਇਆ ਅਤੇ ਤਿੰਨਾਂ ਭੈਣਾਂ ਨੂੰ ਸਿਵਲ ਹਸਪਤਾਲ ਕਪੂਰਥਲਾ ਦੇ ਐਮਰਜੈਂਸੀ ਵਾਰਡ ਵਿੱਚ ਲਿਆਂਦਾ ਗਿਆ।
ਇਹ ਵੀ ਪੜ੍ਹੋ : ਐਲੋਨ ਮਸਕ ਵੱਲੋਂ ਜਨਵਰੀ 2023 ‘ਚ ਯੂਜ਼ਰਸ ਲਈ ਵੱਡਾ ਤੋਹਫਾ, ਟਵਿਟਰ ‘ਚ ਸ਼ਾਮਲ ਹੋਵੇਗਾ ਇਹ ਖਾਸ ਫੀਚਰ
ਐਮਰਜੈਂਸੀ ਵਾਰਡ ਵਿੱਚ ਡਿਊਟੀ ’ਤੇ ਤਾਇਨਾਤ ਡਾਕਟਰ ਨਵਦੀਪ ਸਿੰਘ ਨੇ ਇੱਕ ਭੈਣ ਅਮਨਦੀਪ ਕੌਰ ਨੂੰ ਮ੍ਰਿਤਕ ਐਲਾਨ ਕਰ ਦਿੱਤਾ। ਜਦਕਿ ਕਮਲਦੀਪ ਕੌਰ ਦੀ ਨਾਜ਼ੁਕ ਹਾਲਤ ਨੂੰ ਦੇਖਦੇ ਹੋਏ ਉਸ ਨੂੰ ਅੰਮ੍ਰਿਤਸਰ ਦੇ ਮੈਡੀਕਲ ਕਾਲਜ ਰੈਫਰ ਕਰ ਦਿੱਤਾ ਗਿਆ। ਦੂਜੇ ਪਾਸੇ ਤੀਜੀ ਜ਼ਖ਼ਮੀ ਔਰਤ ਪਵਨਦੀਪ ਕੌਰ ਦਾ ਇਲਾਜ ਸਿਵਲ ਹਸਪਤਾਲ ਕਪੂਰਥਲਾ ਵਿਖੇ ਚੱਲ ਰਿਹਾ ਹੈ।
ਵੀਡੀਓ ਲਈ ਕਲਿੱਕ ਕਰੋ -:
“‘ਮੈਂ ਆਪਣੇ ਪਿਓ ਦੀ 11 ਮਹੀਨੇ ਤੋਂ ਆਵਾਜ਼ ਵੀ ਨਹੀਂ ਸੁਣੀ, ਜੇ ਤੁਸੀਂ ਕੁਝ ਨਹੀਂ ਕਰਨਾ ਤਾਂ ਮੈਨੂੰ ਦਵੋ ਇਜਾਜ਼ਤ’ “
ਇਸ ਘਟਨਾ ਦੀ ਸੂਚਨਾ ਮਿਲਦੇ ਹੀ ਥਾਣਾ ਕੋਤਵਾਲੀ ਦੀ ਪੁਲਿਸ ਨੇ ਮੌਕੇ ‘ਤੇ ਪਹੁੰਚ ਕੇ ਮਾਮਲੇ ਦੀ ਜਾਂਚ ਸ਼ੁਰੂ ਕਰ ਦਿੱਤੀ ਹੈ। ਪੁਲਿਸ ਨੇ ਮ੍ਰਿਤਕ ਅਮਨਦੀਪ ਕੌਰ ਦੀ ਲਾਸ਼ ਨੂੰ ਕਬਜ਼ੇ ‘ਚ ਲੈ ਕੇ ਪੋਸਟਮਾਰਟਮ ਲਈ ਸਿਵਲ ਹਸਪਤਾਲ ਦੀ ਮੋਰਚਰੀ ‘ਚ ਰਖਵਾਇਆ ਹੈ। ਇਸ ਭਿਆਨਕ ਹਾਦਸੇ ਤੋਂ ਬਾਅਦ ਪਰਿਵਾਰ ਵਿੱਚ ਸੋਗ ਦੀ ਲਹਿਰ ਹੈ।