Karan Avtar Singh becomes : ਚੰਡੀਗੜ੍ਹ : ਪੰਜਾਬ ਸਰਕਾਰ ਵੱਲੋਂ ਕਰਨ ਅਵਤਾਰ ਸਿੰਘ ਨੂੰ ਪੰਜਾਬ ਵਾਟਰ ਰੈਗੂਲੇਸ਼ਨ ਤੇ ਵਿਕਾਸ ਅਥਾਰਿਟੀ ਦਾ ਚੇਅਰਮੈਨ ਨਿਯੁਕਤ ਕੀਤਾ ਗਿਆ ਹੈ। ਉਥੇ ਹੀ ਸੁਸ਼ੀਲ ਗੁਪਤਾ ਅਤੇ ਸੁਰਿੰਦਰ ਸਿੰਘ ਕੂਕਲ ਨੂੰ ਮੈਂਬਰ ਵਜੋਂ ਨਿਯੁਕਤ ਕੀਤਾ ਗਿਆ ਹੈ। ਇਸ ਸਬੰਧੀ ਡਿਪਾਰਟਮੈਂਟ ਆਫ ਵਾਟਰ ਰਿਸੋਰਸਿਜ਼ ਦੇ ਮੁੱਖ ਸਕੱਤਰ ਸਰਵਜੀਤ ਸਿੰਘ ਵੱਲੋਂ ਬੀਤੇ ਦਿਨ ਹੁਕਮ ਜਾਰੀ ਕੀਤੇ ਗਏ ਹਨ। ਜ਼ਿਕਰਯੋਗ ਹੈ ਕਿ ਕਰਨ ਅਵਤਾਰ ਸਿੰਘ ਪਹਿਲਾਂ ਪੰਜਾਬ ਦੇ ਮੁੱਖ ਸੈਕਟਰੀ ਦੇ ਅਹੁਦੇ ’ਤੇ ਸੀ ਉਨ੍ਹਾਂ ਨੂੰ ਇਸ ਅਹੁਦੇ ਤੋਂ ਹਟਾ ਕੇ ਵਿਨੀ ਮਹਾਜਨ ਨੂੰ ਮੁੱਖ ਸਕੱਤਰ ਨਿਯੁਕਤ ਕੀਤਾ ਗਿਆ ਹੈ।