ਮਾਨ ਸਰਕਾਰ ਵੱਲੋਂ ਝੋਨੇ ਦੀ ਸਿੱਧੀ ਬਿਜਾਈ ਦੇ ਫੈਸਲੇ ਤੋਂ ਬਾਅਦ ਝੋਨੇ ਦੀ PR126 (ਪੰਜਾਬ ਰਾਈਸ 126) ਦੀ ਮੰਗ ਵਿੱਚ ਕਾਫੀ ਵਾਧਾ ਹੋਇਆ ਹੈ, ਜਿਸ ਕਰਕੇ ਇਸ ਦੀ ਘੱਟ ਸਪਲਾਈ ਤੇ ਕਾਲਾਬਾਜ਼ਾਰੀ ਦੀਆਂ ਸ਼ਿਕਾਇਤਾਂ ਆ ਰਹੀਆਂ ਹਨ। ਇਸ ਦਿਸ਼ਾ ਵਿੱਚ ਕਦਮ ਚੁੱਕਦੇ ਹੋਏ ਮਾਨ ਸਰਕਾਰ ਵੱਲੋਂ PR 126 ਦੀ ਕਾਲਾਬਾਜ਼ਾਰੀ ਰੋਕਣ ਲਈ ਅਧਿਕਾਰੀਆਂ ਨੂੰ ਹੁਕਮ ਦਿੱਤੇ ਹਨ।
ਮੰਤਰੀ ਲਾਲ ਚੰਦ ਕਟਾਰੂਚੱਕ ਨੇ ਕਿਹਾ ਕਿ ਸਰਕਾਰ ਵੱਲੋਂ ਝੋਨੇ ਦੀ ਸਿੱਧੀ ਬੁਆਈ ਕਰਕੇ PR126 ਦੀ ਮੰਗ ਵਧੀ ਹੈ। ਇਸ ਦੇ ਲਈ ਕਿਸਾਨਾਂ ਨੂੰ ਸਹਿਯੋਗ ਵੀ ਕੀਤਾ ਜਾ ਰਿਹਾ ਹੈ। ਪਰ ਇਸ ਦੀ ਕਾਲਾਬਾਜ਼ਾਰੀ ਦੀਆਂ ਕੁਝ ਸ਼ਿਕਾਇਤਾਂ ਸਾਹਮਣੇ ਆ ਰਹੀਆਂ ਹਨ, ਜਿਸ ਮਗਰੋਂ ਸਖਤ ਫੈਸਲਾ ਲੈਂਦਾ ਹੋਏ ਅਧਿਕਾਰੀਆਂ ਨੂੰ ਕਾਲਾਬਾਜ਼ਾਰੀ ਰੋਕਣ ਦੇ ਹੁਕਮ ਦਿੱਤੇ ਗਏ ਹਨ। PR 126 ਦੀ ਕਾਲਾਬਾਜ਼ਾਰੀ ਕਰਨ ਵਾਲਿਆਂ ਨੂੰ ਬਖਸ਼ਿਆ ਨਹੀਂ ਜਾਵੇਗਾ।
ਦੱਸ ਦੇਈਏ ਕਿ PR 126 ਝੋਨੇ ਦੀ ਸਭ ਤੋਂ ਛੋਟੀ ਕਿਸਮ ਹੈ, ਜੋ 120 ਦਿਨਾਂ ਵਿੱਚ ਪੱਕ ਜਾਂਦੀ ਹੈ, ਜਿਸ ਵਿੱਚ ਪੌਦੇ ਲਗਾਉਣ ਲਈ ਨਰਸਰੀ ਬਣਾਉਣ ਦੇ 25 ਤੋਂ 28 ਦਿਨ ਸ਼ਾਮਲ ਹਨ। ਸਰਕਾਰੀ ਰੇਟ 43.75 ਰੁਪਏ ਪ੍ਰਤੀ ਕਿਲੋਗ੍ਰਾਮ ਹੈ ਅਤੇ ਬੀਜ 8 ਅਤੇ 24 ਕਿਲੋ ਦੇ ਪੈਕਿੰਗ ਵਿੱਚ ਆਉਂਦਾ ਹੈ।
ਪੰਜਾਬ ਐਗਰੀਕਲਚਰਲ ਯੂਨੀਵਰਸਿਟੀ (ਪੀਏਯੂ) ਹਰ ਏਕੜ ਵਿੱਚ 8 ਕਿਲੋ ਬੀਜ ਵਰਤਣ ਦੀ ਸਿਫ਼ਾਰਸ਼ ਕਰਦੀ ਹੈ ਪਰ ਆਮ ਵਰਤੋਂ 6 ਕਿਲੋ ਹੈ। ਕਿਸਾਨਾਂ ਦਾ ਦਾਅਵਾ ਹੈ ਕਿ ਇਹ ਕਿਸਮ ਸਿਰਫ਼ ਪ੍ਰਾਈਵੇਟ ਵਪਾਰੀਆਂ ਕੋਲ ਹੈ ਅਤੇ ਉਹ ਇਸ ਨੂੰ ਮਹਿੰਗੇ ਭਾਅ ਵੇਚ ਰਹੇ ਹਨ।
ਵੀਡੀਓ ਲਈ ਕਲਿੱਕ ਕਰੋ -:
“ਘਰੋਂ ਚੁੱਕਣ ਆਈ ਪੁਲਿਸ ਤਾਂ ਭੱਜ ਗਿਆ ਕਾਂਗਰਸੀ ਆਗੂ ਅੰਗਦ ਦੱਤਾ, ਪੌੜੀ ਲਗਾਕੇ ਘਰ ਅੰਦਰ ਵੜੀ ਪੁਲਿਸ ਤਾਂ ਦੇਖੋ ਫਿਰ ਕੀ ਹੋਇਆ?”
ਪੰਜਾਬ ਦੇ ਖੇਤੀਬਾੜੀ ਅਤੇ ਕਿਸਾਨ ਭਲਾਈ ਵਿਭਾਗ ਦੇ ਡਾਇਰੈਕਟਰ ਗੁਰਵਿੰਦਰ ਸਿੰਘ ਨੇ ਕਿਸਾਨਾਂ ਨੂੰ ਬੀਜ ਮਿਲਣ ਦਾ ਭਰੋਸਾ ਦਿੰਦਿਆਂ ਉਨ੍ਹਾਂ ਨੂੰ ਨਾ ਘਬਰਾਉਣ ਲਈ ਕਿਹਾ। ਵਿਭਾਗ ਨੇ ਜਮ੍ਹਾਂਖੋਰਾਂ ਅਤੇ ਕਾਲਾਬਾਜ਼ਾਰੀ ਕਰਨ ਵਾਲਿਆਂ ਨੂੰ ਫੜਨ ਲਈ ਉਡਣ ਦਸਤੇ ਬਣਾਏ ਹਨ। ਇੱਕ ਪਨਸੀਡ ਟੈਂਪੂ ਫਰੀਦਕੋਟ ਵਿੱਚ ਕਿਸਾਨਾਂ ਨੂੰ ਬੀਜ ਪਹੁੰਚਾਉਂਦਾ ਹੈ, ਜਦੋਂਕਿ ਮੋਗਾ ਵਿੱਚ ਇੱਕ ਡੀਲਰ ਵਿਰੁੱਧ ਕੇਸ ਦਰਜ ਕੀਤਾ ਗਿਆ ਹੈ।