ਪੰਜਾਬ ਵਿੱਚ ਅਪਰਾਧ ਲਗਾਤਾਰ ਵਧ ਰਹੇ ਹਨ। ਗੈਂਗਸਟਰਾਂ ਵੱਲੋਂ ਖੁੱਲ੍ਹੇਆਮ ਧਮਕੀਆਂ ਦਿੱਤੀਆਂ ਜਾ ਰਹੀਆਂ ਹਨ ਤੇ ਵਾਰਦਾਤਾਂ ਨੂੰ ਅੰਜਾਮ ਵੀ ਦਿੱਤਾ ਜਾ ਰਿਹਾ ਹੈ। ਸਿੱਧੂ ਮੂਸੇਵਾਲਾ ਦੇ ਕਤਲਕਾਂਡ ਮਗਰੋਂ ਮਾਨ ਸਰਕਾਰ ਵਿਰੋਧੀਆਂ ਦੇ ਨਿਸ਼ਾਨੇ ‘ਤੇ ਆ ਗਈ ਹੈ।
ਮੂਸੇਵਾਲਾ ਕਤਲਕਾਂਡ ਨੂੰ 17 ਦਿਨ ਬੀਤ ਚੁੱਕੇ ਹਨ ਪਰ ਅਜੇ ਵੀ ਉਸ ਦੇ ਕਾਤਲ ਪੁਲਿਸ ਦੀ ਹਿਰਾਸਤ ਤੋਂ ਬਾਹਰ ਹਨ। ਇਸ ਨੂੰ ਲੈ ਕੇ ਸਰਕਾਰ ‘ਤੇ ਲਗਾਤਾਰ ਨਿਸ਼ਾਨੇ ਵਿਨ੍ਹੇ ਜਾ ਰਹੇ ਹਨ। ਇਸੇ ਵਿਚਾਲੇ ਦਿੱਲੀ ਦੇ ਮੁੱਖ ਮੰਤਰੀ ਤੇ ਆਮ ਆਦਮੀ ਪਾਰਟੀ ਅਰਵਿੰਦ ਕੇਜਰੀਵਾਲ ਮੁੱਖ ਮੰਤਰੀ ਭਗਵੰਤ ਮਾਨ ਦੇ ਬਚਾਅ ‘ਚ ਆਏ ਹਨ।
ਕੇਜੀਰਾਵਲ ਨੇ ਵਿਰੋਧੀਆਂ ਤੋਂ ਸਵਾਲ ਪੁੱਛਿਆ ਕਿ ਕੀ ਮਾਨ ਸਾਹਿਬ ਇਨ੍ਹਾਂ ਗੈਂਗਸਟਰਾਂ ਨੂੰ ਆਪਣੇ ਨਾਲ ਲੈ ਕੇ ਆਏ ਹਨ? ਉਨ੍ਹਾਂ ਕਿਹਾ ਕਿ ਇਹ ਗੈਂਗਸਟਰ ਪਹਿਲਾਂ ਸਰਕਾਰਾਂ ਵਿਚਾਲੇ ਹੀ ਪੈਦਾ ਹੋਏ। ਕੋਈ ਵੀ ਇਨ੍ਹਾਂ ਗੈਂਗਸਟਰਾਂ ਤੇ ਕੌਮੀ ਵਿਰੋਧੀ ਅਨਸਰਾਂ ਤੋਂ ਸੁਰੱਖਿਆ ਨਹੀਂ ਕਰ ਸਕਦਾ।
ਪਾਰਟੀ ਸੁਪਰੀਮੋ ਨੇ ਕਿਹਾ ਕਿ ਪਟਿਆਲਾ ਹਿੰਸਾ ਦੇ ਦੋਸ਼ੀਆਂ ਨੂੰ 24 ਘੰਟਿਆਂ ਵਿਚਾਲੇ ਫੜ ਲਿਆ ਗਿਆ ਸੀ ਤੇ ਗੈਂਗਸਟਰ ਲਾਰੈਂਸ ਬਿਸ਼ਨੋਈ ਵੀ ਪੰਜਾਬ ਪੁਲਿਸ ਦੀ ਹਿਰਾਸਤ ਵਿੱਚ ਹੈ।
ਵੀਡੀਓ ਲਈ ਕਲਿੱਕ ਕਰੋ -:
“ਘਰੋਂ ਚੁੱਕਣ ਆਈ ਪੁਲਿਸ ਤਾਂ ਭੱਜ ਗਿਆ ਕਾਂਗਰਸੀ ਆਗੂ ਅੰਗਦ ਦੱਤਾ, ਪੌੜੀ ਲਗਾਕੇ ਘਰ ਅੰਦਰ ਵੜੀ ਪੁਲਿਸ ਤਾਂ ਦੇਖੋ ਫਿਰ ਕੀ ਹੋਇਆ?”
ਦੱਸ ਦੇਈਏ ਕਿ ਸਿੱਧੂ ਮੂਸੇਵਾਲਾ ਮਰਡਰ ਕੇਸ ਵਿੱਚ ਗੈਂਗਸਟਰ ਲਾਰੈਂਸ ਨੂੰ ਦਿੱਲੀ ਦੀ ਤਿਹਾੜ ਜੇਲ੍ਹ ਤੋਂ ਲੈ ਕੇ ਪੰਜਾਬ ਪੁਲਿਸ ਬੁੱਧਵਾਰ ਤੜਕੇ 3 ਵਜੇ ਮਾਨਸਾ ਪਹੁੰਚੀ। ਤੜਕੇ 4 ਵਜੇ ਹੀ ਉਸ ਨੂੰ ਡਿਊਟੀ ਮਜਿਸਟ੍ਰੇਟ ਦੇ ਸਾਹਮਣੇ ਪੇਸ਼ ਕੀਤਾ ਗਿਆ। ਉਥੋਂ ਉਸ ਦਾ ਰਿਮਾਂਡ ਮਿਲਦਿਆਂ ਹੀ ਪੁਲਿਸ ਨੇ ਉਸ ਨੂੰ ਤੁਰੰਤ ਸੀਕ੍ਰੇਟ ਲੋਕੇਸ਼ਨ ‘ਤੇ ਸ਼ਿਫ਼ਟ ਕਰ ਦਿੱਤਾ ਹੈ।